ਚੰਡੀਗੜ੍ਹ (ਅੰਕੁਰ, ਸੁਸ਼ੀਲ) - ਪੰਜਾਬ ਅਤੇ ਹਰਿਆਣਾ ਵਿਧਾਨ ਸਭਾ ਭਵਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈ-ਮੇਲ ਮਿਲਣ ’ਤੇ ਪੁਲਸ ਨੂੰ ਭਾਜੜਾਂ ਪੈ ਗਈਆਂ। ਸੂਚਨਾ ਮਿਲਦਿਆਂ ਹੀ ਆਪ੍ਰੇਸ਼ਨ ਸੈੱਲ, ਬੰਬ ਨਕਾਰਾ ਕਰਨ ਵਾਲਾ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਵਿਧਾਨ ਸਭਾ ਭਵਨ ਪਹੁੰਚੀਆਂ। ਸੁਰੱਖਿਆ ਟੀਮਾਂ ਨੇ ਪੂਰੇ ਕੰਪਲੈਕਸ ਅਤੇ ਆਸ-ਪਾਸ ਦੇ ਇਲਾਕਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ। ਹਾਲਾਂਕਿ ਜਾਂਚ ਦੌਰਾਨ ਪੁਲਸ ਨੂੰ ਕੋਈ ਸ਼ੱਕੀ ਵਸਤੂ ਨਹੀਂ ਮਿਲੀ।
ਇਹ ਵੀ ਪੜ੍ਹੋ : 1 ਕਰੋੜ ਔਰਤਾਂ ਦੇ ਖਾਤੇ 'ਚ ਆਉਣਗੇ 1-1 ਲੱਖ ਰੁਪਏ; ਚੋਣਾਂ ਤੋਂ ਪਹਿਲਾਂ ਯੋਗੀ ਸਰਕਾਰ ਦਾ ਵੱਡਾ ਐਲਾਨ
ਉੱਥੇ ਹੀ, ਸਾਈਬਰ ਸੈੱਲ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਧਮਕੀ ਭਰੀ ਈ-ਮੇਲ ਭੇਜਣ ਵਾਲੇ ਵਿਅਕਤੀ ਦੀ ਪਛਾਣ ਅਤੇ ਉਸ ਦੇ ਟਿਕਾਣੇ ਦਾ ਪਤਾ ਲਾਉਣ ਲਈ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਸ ਈ-ਮੇਲ ਦੇ ਸਰੋਤ ਅਤੇ ਭੇਜਣ ਵਾਲੇ ਨਾਲ ਸਬੰਧਤ ਤਕਨੀਕੀ ਜਾਣਕਾਰੀ ਜੁਟਾ ਰਹੀ ਹੈ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਦੇ ਵੱਖ-ਵੱਖ ਦਫ਼ਤਰਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈ-ਮੇਲਾਂ ਮਿਲ ਚੁੱਕੀਆਂ ਹਨ। ਹਾਲਾਂਕਿ ਜਾਂਚ ਦੌਰਾਨ ਹੁਣ ਤੱਕ ਕਿਸੇ ਵੀ ਮਾਮਲੇ ਵਿਚ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਪੁਲਸ ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਰੇ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ ਸੱਚ ਆਇਆ ਸਾਹਮਣੇ, ਪਰਿਵਾਰ ਨੇ ਦੱਸੀ ਪੂਰੀ ਗੱਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹੈਂਡ ਗ੍ਰੇਨੇਡ ਬਲਾਸਟ ਮਾਮਲਾ: ਮਲੇਸ਼ੀਆ ਤੋਂ ਡਿਪੋਰਟ ਗੈਂਗਸਟਰ ਨੂੰ ਫਰੀਦਕੋਟ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਈ ਪੁਲਸ
NEXT STORY