ਚੰਡੀਗੜ੍ਹ (ਵੈੱਬ ਡੈਸਕ): ਦੇਸ਼ ਵਿਚ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਵਿਭਾਗ ਨੇ ਵੀ ਬਚਾਅ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਲੋਕਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿਚ ਸਥਿਤੀ ਪੂਰੀ ਤਰ੍ਹਾਂ ਕਾਬੂ ਵਿਚ ਹੈ ਤੇ ਸਿਹਤ ਵਿਭਾਗ ਪੂਰੀ ਤਿਆਰੀ 'ਚ ਹੈ।
ਇਹ ਖ਼ਬਰ ਵੀ ਪੜ੍ਹੋ - ਭਾਬੀ ਕਮਲ ਕੌਰ ਦੇ ਹੱਕ 'ਚ ਨਿੱਤਰਿਆ ਨਿਹੰਗ ਸਿੰਘ! ਅੰਮ੍ਰਿਤਪਾਲ ਮਹਿਰੋਂ ਬਾਰੇ ਆਖ਼ ਗਿਆ ਵੱਡੀਆਂ ਗੱਲਾਂ


ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Red Alert! ਜਾਣੋ ਕਿੱਥੇ ਚੱਲੇਗੀ ਲੂ ਤੇ ਕਿੱਥੇ ਪਵੇਗਾ ਮੀਂਹ
ਸਿਹਤ ਵਿਭਾਗ ਵੱਲੋਂ ਜਾਰੀ ਐਡਵਾਇਜ਼ਰੀ ਵਿਚ ਵੱਡੀ ਉਮਰ ਦੇ ਵਿਅਕਤੀਆਂ, ਗਰਭਵਤੀ ਔਰਤਾਂ, ਬਿਮਾਰ ਜਾਂ ਕਮਜ਼ੋਰ ਰੋਗ ਪ੍ਰਤੀਰੋਧਕ ਸਮਰੱਥਾ ਵਾਲੇ ਲੋਕਾਂ ਨੂੰ ਭੀੜ-ਭਾੜ ਵਾਲੀਆਂ ਜਾਂ ਬੰਦ ਥਾਵਾਂ 'ਤੇ ਮਾਸਕ ਪਾਉਣ ਦੀ ਸਲਾਹ ਦਿੱਤੀ ਗਈ ਹੈ। ਹੈਲਥਕੇਅਰ ਸਟਾਫ਼ ਨੂੰ ਵੀ ਮਾਸਕ ਪਾਉਣ ਅਤੇ ਕੋਵਿਡ-ਉਚਿਤ ਵਿਹਾਰ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਖੰਘਣ ਜਾਂ ਛਿੱਕਣ ਸਮੇਂ ਆਪਣੇ ਮੂੰਹ ਤੇ ਨੱਕ ਨੂੰ ਰੁਮਾਲ ਆਦਿ ਨਾਲ ਢਕਣ ਲਈ ਵੀ ਕਿਹਾ ਗਿਆ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਬੁਖਾਰ, ਖੰਘ ਜਾਂ ਸਾਹ ਲੈਣ ਦੀ ਦਿੱਕਤ ਹੋਣ 'ਤੇ ਮਾਸਕ ਪਾਇਆ ਜਾਵੇ ਤੇ ਤੁਰੰਤ ਡਾਕਟਰੀ ਜਾਂਚ ਕਰਵਾਈ ਜਾਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕ੍ਰੈਡਿਟ ਕਾਰਡ ਤੋਂ 1 ਲੱਖ 94 ਹਜ਼ਾਰ ਦੀ ਮਾਰੀ ਠੱਗੀ
NEXT STORY