ਜਲੰਧਰ : ਪੰਜਾਬ ਵਿੱਚ ਨਵੇਂ ਸਾਲ ਦਾ ਆਗਾਜ਼ ਹੋ ਗਿਆ ਹੈ। ਨਵੇਂ ਸਾਲ ਦੇ ਪਹਿਲੇ ਦਿਨ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਤੜਕੇ ਤੋਂ ਪੈ ਰਹੇ ਇਸ ਮੀਂਹ ਨਾਲ ਪੰਜਾਬ ਦੇ ਲੋਕਾਂ ਨੂੰ ਸੰਘਣੀ ਧੁੰਦ, ਮੀਂਹ ਦੇ ਨਾਲ-ਨਾਲ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਨਾਲ ਪੰਜਾਬ ਵਿਚ ਠੰਡ ਹੋਰ ਜ਼ਿਆਦਾ ਵੱਧ ਸਕਦੀ ਹੈ। ਦੱਸ ਦੇਈਏ ਕਿ ਮੀਂਹ ਦੇ ਨਾਲ-ਨਾਲ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ, ਜਿਸ ਨੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਲਈ ਮਜ਼ਬੂਰ ਕਰ ਦਿੱਤਾ। ਇਸ ਸਮੇਂ ਜਲੰਧਰ, ਚੰਡੀਗੜ੍ਹ ਵਿਚ ਵੀ ਮੀਂਹ ਪੈ ਰਿਹਾ ਹੈ।
ਇਹ ਵੀ ਪੜ੍ਹੋ : ਨਵੇਂ ਸਾਲ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ : 111 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ
ਦੱਸ ਦੇਈਏ ਕਿ ਮੌਸਮ ਵਿਭਾਗ ਵਲੋਂ 31 ਦਸੰਬਰ, 2025 ਤੋਂ 3 ਜਨਵਰੀ, 2026 ਤੱਕ ਸੂਬੇ ਦੇ ਕਈ ਹਿੱਸਿਆਂ 'ਚ ਬਹੁਤ ਸੰਘਣੀ ਧੁੰਦ ਅਤੇ ਕੋਲਡ ਵੇਵ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕੁੱਝ ਜ਼ਿਲ੍ਹਿਆਂ 'ਚ ਮੀਂਹ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐੱਸ. ਏ. ਐੱਸ. ਨਗਰ 'ਚ 3 ਦਿਨ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ ਬਹੁਤ ਸ਼ੁੱਭ ਰਹੇਗਾ ਨਵਾਂ ਸਾਲ, ਰੋਜ਼ਾਨਾ ਹੋਵੇਗੀ ਪੈਸੇ ਦੀ ਬਰਸਾਤ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
CM ਭਗਵੰਤ ਮਾਨ ਨੇ ਸਮੂਹ ਦੇਸ਼ਵਾਸੀਆਂ ਨੂੰ ਨਵੇਂ ਸਾਲ 2026 ਦੀਆਂ ਦਿੱਤੀਆਂ ਵਧਾਈਆਂ
NEXT STORY