ਨਵੀਂ ਦਿੱਲੀ : ਪੰਜਾਬ ਵਿੱਚ ਆਏ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਮਦਦ ਲਈ ਆਪਣਾ ਹੱਥ ਅੱਗੇ ਵਧਾਇਆ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਪੰਜਾਬ ਦੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਪੰਜ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਇਕ ਪੱਤਰ ਲਿੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਹਾਲ ਪੁੱਛਿਆ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਦਿੱਲੀ ਸਰਕਾਰ ਅਤੇ ਹਰ ਦਿੱਲੀ ਵਾਲਾ ਇਸ ਮੁਸ਼ਕਲ ਸਮੇਂ ਵਿੱਚ ਪੰਜਾਬ ਦੇ ਭੈਣਾਂ-ਭਰਾਵਾਂ ਦੇ ਨਾਲ ਇੱਕ ਪਰਿਵਾਰ ਵਾਂਗ ਖੜ੍ਹਾ ਹੈ।
ਇਹ ਵੀ ਪੜ੍ਹੋ : ਸਿਰਫ਼ 24 ਘੰਟੇ ਚੱਲੀ 'Love Marriage', ਪ੍ਰੇਮੀ ਲਈ ਛੱਡੇ ਸੀ 5 ਬੱਚੇ ਤੇ ਪਤੀ, ਫਿਰ ਜੋ ਹੋਇਆ...

ਉਹਨਾਂ ਕਿਹਾ ਕਿ ਇਹ ਸਹਾਇਤਾ ਰਾਸ਼ੀ ਹਰ ਦਿੱਲੀ ਵਾਸੀ ਦੇ ਸਨੇਹ ਅਤੇ ਪਿਆਰ ਦਾ ਪ੍ਰਤੀਕ ਹੈ। ਮੈਨੂੰ ਵਿਸ਼ਵਾਸ ਹੈ ਕਿ ਇਹ ਯੋਗਦਾਨ ਪ੍ਰਭਾਵਿਤ ਪਰਿਵਾਰਾਂ ਦੇ ਜੀਵਨ ਨੂੰ ਆਮ ਵਾਂਗ ਲਿਆਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਦਿੱਲੀ ਸਰਕਾਰ ਪੰਜਾਬ ਸਰਕਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਆਓ ਸਾਰੇ ਮਿਲ ਕੇ ਪ੍ਰਾਰਥਨਾ ਕਰੀਏ ਕਿ ਪੰਜਾਬ ਦੇ ਹਾਲਾਤ ਜਲਦੀ ਠੀਕ ਹੋ ਜਾਣ ਅਤੇ ਹਰ ਘਰ ਵਿੱਚ ਖੁਸ਼ੀਆਂ ਅਤੇ ਮੁਸਕਰਾਹਟਾਂ ਵਾਪਸ ਆਉਣ।
ਇਹ ਵੀ ਪੜ੍ਹੋ : 10 ਦਿਨ ਸਕੂਲ-ਕਾਲਜ ਬੰਦ! ਆਨਲਾਈਨ ਹੋਵੇਗੀ ਪੜ੍ਹਾਈ, ਜਾਣੋ ਹੈਰਾਨੀਜਨਕ ਵਜ੍ਹਾ

ਦੱਸ ਦੇਈਏ ਕਿ ਸ਼ਨੀਵਾਰ ਨੂੰ ਨਵੀਂ ਦਿੱਲੀ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਦਿੱਲੀ ਦੇ ਲੋਕ ਅਤੇ ਦਿੱਲੀ ਸਰਕਾਰ ਪੰਜਾਬ ਦੇ ਲੋਕਾਂ ਦੇ ਨਾਲ ਖੜ੍ਹੀ ਹੈ, ਜੋ ਇਸ ਆਫ਼ਤ ਨਾਲ ਜੂਝ ਰਹੇ ਹਨ। ਪੰਜਾਬ ਵਿਚ ਬੀਤੇ ਦਿਨੀਂ ਪਏ ਭਾਰੀਂ ਮੀਂਹ ਕਾਰਨ ਕਈ ਜ਼ਿਲ੍ਹਿਆ ਵਿਚ ਭਾਰੀ ਤਬਾਹੀ ਮਚ ਗਈ। ਇਸ ਦੌਰਾਨ 1400 ਤੋਂ ਵੱਧ ਪਿੰਡ ਹੜ੍ਹਾਂ ਕਾਰਨ ਡੁੱਬ ਗਏ। ਇਸ ਦੌਰਾਨ ਵੱਡੀ ਗਿਣਤੀ ਵਿਚ ਲੋਕ ਬੇਘਰ ਹੋਏ।
ਇਹ ਵੀ ਪੜ੍ਹੋ : ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ: ਜਾਣੋ ਹੋਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਕਲਾਨੌਰ ਦੇ ਕਿਰਨ ਨਾਲੇ 'ਚ ਡੁੱਬਿਆ ਨੌਜਵਾਨ! ਨਹੀਂ ਲੱਗ ਰਹੀ ਕੋਈ ਉੱਘ-ਸੁੱਘ
NEXT STORY