ਫਰੀਦਕੋਟ (ਰਾਜਨ) : ਜ਼ਿਲ੍ਹੇ ਦੇ ਪਿੰਡ ਚੰਦਬਾਜਾ ਨੇੜੇ ਦੇਰ ਰਾਤ ਵਾਪਰੀ ਇਕ ਸਨਸਨੀਖੇਜ਼ ਵਾਰਦਾਤ ਦੌਰਾਨ ਚਿੱਟੇ ਰੰਗ ਦੀ ਕਾਰ ਵਿਚ ਸਵਾਰ ਚਾਰ ਅਣਪਛਾਤੇ ਮੁਲਜ਼ਮਾਂ ਨੇ ਕੈਂਟਰ ਚਾਲਕ ਨੂੰ ਡਰਾ-ਧਮਕਾ ਕੇ ਮਸ਼ੀਨਾਂ ਨਾਲ ਭਰਿਆ ਕੈਂਟਰ ਲੁੱਟ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ। ਮੁਲਜ਼ਮ ਕੈਂਟਰ ਚਾਲਕ ਨੂੰ ਆਪਣੇ ਨਾਲ ਲੈ ਗਏ ਅਤੇ ਕੁਝ ਦੂਰੀ ’ਤੇ ਛੱਡ ਕੇ ਪੁਲਸ ਕੋਲ ਸ਼ਿਕਾਇਤ ਨਾ ਕਰਨ ਦੀਆਂ ਧਮਕੀਆਂ ਦਿੰਦੇ ਹੋਏ ਕੋਟਕਪੂਰਾ ਵੱਲ ਫਰਾਰ ਹੋ ਗਏ। ਥਾਣਾ ਸਦਰ ਪੁਲਸ ਨੇ ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਾਮਲੇ ਸਬੰਧੀ ਸ਼ਿਕਾਇਤਕਰਤਾ ਸਤਨਾਮ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਪਿੰਡ ਬੱਗਾ ਖੁਰਦ, ਤਹਿਸੀਲ ਲੋਪੋਕੇ, ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ ਟਰਾਂਸਪੋਰਟ ਦਾ ਕੰਮ ਕਰਦਾ ਹੈ ਅਤੇ ਉਸ ਕੋਲ ਪੰਜ ਕੈਂਟਰ ਹਨ। ਉਨ੍ਹਾਂ ਵਿਚੋਂ ਇਕ ਕੈਂਟਰ ਨੰਬਰ ਪੀ.ਬੀ.-02-ਈ.ਵੀ.-9788 ਨੂੰ ਉਸ ਦਾ ਡਰਾਈਵਰ ਮੰਧੀਰ ਸਿੰਘ ਪੁੱਤਰ ਚੰਦ ਸਿੰਘ ਵਾਸੀ ਪਿੰਡ ਸੰਗਤਪੁਰਾ, ਥਾਣਾ ਚੋਲਾ ਸਾਹਿਬ, ਜ਼ਿਲ੍ਹਾ ਤਰਨਤਾਰਨ ਚਲਾ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ : ਘਰੋਂ ਕੰਮ ਲਈ ਨਿਕਲੇ ਨੌਜਵਾਨ ਦਾ ਰਸਤੇ ਵਿਚ ਘੇਰ ਕੇ ਕਤਲ
ਉਸ ਨੇ ਦੱਸਿਆ ਕਿ 15 ਜੂਨ ਦੀ ਸ਼ਾਮ ਕਰੀਬ 8.30 ਵਜੇ ਉਕਤ ਕੈਂਟਰ ਵਿਚ ਗੱਤਾ ਕੱਟਣ ਵਾਲੀਆਂ ਮਸ਼ੀਨਾਂ ਲੱਦ ਕੇ ਅੰਮ੍ਰਿਤਸਰ ਤੋਂ ਗੁਜਰਾਤ ਦੇ ਰਾਜਕੋਟ ਸ਼ਹਿਰ ਲਈ ਰਵਾਨਾ ਕੀਤਾ ਗਿਆ ਸੀ। ਰਾਤ ਕਰੀਬ 11 ਵਜੇ ਡਰਾਈਵਰ ਮੰਧੀਰ ਸਿੰਘ ਪਿੰਡ ਚੰਦਬਾਜਾ ਤੋਂ ਪਹਿਲਾਂ ਸਥਿਤ ਇਕ ਢਾਬੇ ’ਤੇ ਖਾਣਾ ਖਾਣ ਅਤੇ ਕੁਝ ਸਮਾਂ ਆਰਾਮ ਕਰਨ ਲਈ ਰੁਕਿਆ। ਇਸ ਤੋਂ ਬਾਅਦ 16 ਜੂਨ ਦੀ ਤੜਕੇ ਕਰੀਬ 1 ਵਜੇ ਉਹ ਮੁੜ ਆਪਣੀ ਮੰਜ਼ਿਲ ਵੱਲ ਰਵਾਨਾ ਹੋ ਗਿਆ। ਸ਼ਿਕਾਇਤ ਮੁਤਾਬਕ ਜਿਵੇਂ ਹੀ ਕੈਂਟਰ ਪਿੰਡ ਚੰਦਬਾਜਾ ਨੇੜੇ ਓਵਰਬ੍ਰਿਜ ਤੋਂ ਹੇਠਾਂ ਉਤਰਿਆ ਤਾਂ ਪਿੱਛੇ ਤੋਂ ਆਈ ਚਿੱਟੇ ਰੰਗ ਦੀ ਕਾਰ ਵਿਚ ਸਵਾਰ ਚਾਰ ਵਿਅਕਤੀਆਂ ਨੇ ਆਪਣੀ ਕਾਰ ਕੈਂਟਰ ਦੇ ਬਰਾਬਰ ਲਿਆ ਕੇ ਉਸ ਨੂੰ ਰੁਕਵਾ ਲਿਆ। ਕਾਰ ਰੁਕਦਿਆਂ ਹੀ ਮੁਲਜ਼ਮ ਕੈਂਟਰ ਕੋਲ ਆ ਗਏ ਅਤੇ ਡਰਾਈਵਰ ਨੂੰ ਡਰਾ-ਧਮਕਾ ਕੇ ਜ਼ਬਰਦਸਤੀ ਕੈਂਟਰ ’ਤੇ ਕਬਜ਼ਾ ਕਰ ਲਿਆ। ਇਸ ਦੌਰਾਨ ਉਹ ਡਰਾਈਵਰ ਮੰਧੀਰ ਸਿੰਘ ਨੂੰ ਵੀ ਆਪਣੇ ਨਾਲ ਲੈ ਗਏ।
ਇਹ ਵੀ ਪੜ੍ਹੋ : ਪੰਜਾਬ ’ਚ 19-20 ਜੂਨ ਲਈ ਜਾਰੀ ਹੋਇਆ ਅਲਰਟ, ਮੀਂਹ-ਹਨੇਰੀ ਨੂੰ ਲੈ ਕੇ ਵੱਡੀ ਭਵਿੱਖਬਾਣੀ
ਪੀੜਤ ਡਰਾਈਵਰ ਦੇ ਬਿਆਨਾਂ ਅਨੁਸਾਰ ਕੁਝ ਦੂਰੀ ਤੈਅ ਕਰਨ ਤੋਂ ਬਾਅਦ ਮੁਲਜ਼ਮਾਂ ਨੇ ਪਿੰਡ ਕਲੇਰ ਨੇੜੇ ਇਕ ਢਾਬੇ ਤੋਂ ਪਹਿਲਾਂ ਕੈਂਟਰ ਰੋਕ ਲਿਆ ਅਤੇ ਉਸ ਨੂੰ ਹੇਠਾਂ ਉਤਾਰ ਦਿੱਤਾ। ਜਾਂਦੇ ਸਮੇਂ ਮੁਲਜ਼ਮਾਂ ਨੇ ਪੁਲਸ ਕੋਲ ਸ਼ਿਕਾਇਤ ਨਾ ਕਰਨ ਦੀਆਂ ਧਮਕੀਆਂ ਦਿੱਤੀਆਂ ਅਤੇ ਕੈਂਟਰ ਲੈ ਕੇ ਕੋਟਕਪੂਰਾ ਵਾਲੇ ਪਾਸੇ ਫਰਾਰ ਹੋ ਗਏ। ਵਾਰਦਾਤ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਪੁਲਸ ਹਰਕਤ ਵਿਚ ਆ ਗਈ ਅਤੇ ਚਾਰ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਦੇ ਨਾਲ-ਨਾਲ ਲੁੱਟੇ ਗਏ ਕੈਂਟਰ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਤਾਬੜ ਤੋੜ ਗੋਲੀਬਾਰੀ, ਇਕ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚਿੱਟੇ ਨੇ ਨਿਗਲਿਆ ਇਕ ਹੋਰ ਨੌਜਵਾਨ, ਨਸ਼ਾ ਨਾ ਮਿਲਣ ਕਾਰਣ ਕੀਤੀ ਖੁਦਕੁਸ਼ੀ
NEXT STORY