ਸਮਰਾਲਾ (ਵਿਪਨ): ਚੰਡੀਗੜ੍ਹ-ਲੁਧਿਆਣਾ ਹਾਈਵੇਅ 'ਤੇ ਸੰਘਣੀ ਧੁੰਦ ਅਤੇ ਜ਼ੀਰੋ ਵਿਜ਼ੀਬਿਲਿਟੀ ਕਾਰਨ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ, ਭਰਥਲਾ ਰੋਡ ਦੇ ਨਜ਼ਦੀਕ ਇਕ ਬੱਸ ਅਤੇ ਵਰਨਾ ਕਾਰ ਦੀ ਆਪਸ ਵਿਚ ਜ਼ੋਰਦਾਰ ਟੱਕਰ ਹੋ ਗਈ। ਇਸ ਦੌਰਾਨ ਦੋ ਮੋਟਰਸਾਈਕਲ ਸਵਾਰ ਵੀ ਹਾਦਸੇ ਦਾ ਸ਼ਿਕਾਰ ਹੋਏ, ਜਿਨ੍ਹਾਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਇਲਾਜ ਲਈ ਸਮਰਾਲਾ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਇਸ ਹਾਦਸੇ ਨੇ ਇਕ ਗੈਰ-ਕਾਨੂੰਨੀ ਗਤੀਵਿਧੀ ਦਾ ਵੀ ਪਰਦਾਫਾਸ਼ ਕੀਤਾ ਹੈ। ਹਾਦਸਾਗ੍ਰਸਤ ਵਰਨਾ ਕਾਰ ਦੇਸੀ ਸ਼ਰਾਬ ਦੀਆਂ ਬੋਤਲਾਂ ਨਾਲ ਪੂਰੀ ਤਰ੍ਹਾਂ ਭਰੀ ਹੋਈ ਸੀ। ਹਾਦਸੇ ਤੋਂ ਤੁਰੰਤ ਬਾਅਦ ਕਾਰ ਸਵਾਰ ਵਿਅਕਤੀ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ। ਇਸ ਘਟਨਾ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਮੌਕੇ 'ਤੇ ਪਹੁੰਚੇ ਐੱਸ.ਐੱਚ.ਓ. ਸਮਰਾਲਾ ਹਰਵਿੰਦਰ ਸਿੰਘ ਨੇ ਦੱਸਿਆ ਕਿ ਸੰਘਣੀ ਧੁੰਦ ਕਾਰਨ ਸੜਕਾਂ 'ਤੇ ਹਾਦਸਿਆਂ ਦਾ ਖਤਰਾ ਕਾਫੀ ਵਧ ਗਿਆ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਪੁਲਸ ਵੱਲੋਂ ਕਾਰ ਵਿਚ ਮੌਜੂਦ ਸ਼ਰਾਬ ਦੀਆਂ ਬੋਤਲਾਂ ਦੀ ਗਿਣਤੀ ਕੀਤੀ ਜਾ ਰਹੀ ਹੈ ਅਤੇ ਫਰਾਰ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਪ੍ਰਸ਼ਾਸਨ ਵੱਲੋਂ ਕਰੇਨ ਦੀ ਮਦਦ ਨਾਲ ਹਾਦਸਾਗ੍ਰਸਤ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਰਸਤਾ ਸਾਫ਼ ਕਰ ਦਿੱਤਾ ਗਿਆ ਹੈ।
ਲੋਹੜੀ ਨੇੜੇ ਆਉਂਦੇ ਹੀ 'ਖੂਨੀ ਡੋਰ' ਦਾ ਖੇਡ ਸ਼ੁਰੂ, ਹੁਣ ਪੁਲਸ ਵੱਲੋਂ ਡਰੋਨ ਰਾਹੀਂ ਰੱਖੀ ਜਾਵੇਗੀ ਤਿੱਖੀ ਨਜ਼ਰ
NEXT STORY