ਸਮਰਾਲਾ (ਗਰਗ, ਬੰਗੜ, ਵਿਪਨ) : ਸੋਮਵਾਰ ਨੂੰ ਸਮਰਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੈਂਕੜੇ ਕਿਸਾਨਾਂ ਵੱਲੋਂ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਸ਼ਰਾਬ ਠੇਕੇਦਾਰ ਵੱਲੋਂ ਕਬਜ਼ਾ ਕਰ ਲਏ ਜਾਣ ਅਤੇ ਸਰਹਿੰਦ ਨਹਿਰ ਕਿਨਾਰੇ ਨੀਲੋਂ ਤੋਂ ਲੈ ਕੇ ਪਿੰਡ ਬਹਿਲੋਲਪੁਰ ਤੱਕ ਕਰੀਬ 20 ਕਿਲੋਮੀਟਰ ਏਰੀਏ ’ਚ ਨਹਿਰ ਕੰਢੇ ਦੀ 5-5 ਫੁੱਟ ਸੜਕ ਪਾਸੇ ਵਾਲੀ ਥਾਂ ’ਤੇ ਉੱਘੇ ਸਰਕੰਡੇ ਕਾਰਨ ਵਾਪਰ ਰਹੇ ਹਾਦਸਿਆਂ ਖ਼ਿਲਾਫ਼ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਜੰਗਲਾਤ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਲਗਾਏ ਗਏ ਇਸ ਧਰਨੇ ਕਾਰਨ ਖੰਨਾ-ਨਵਾਂਸ਼ਹਿਰ ਹਾਈਵੇ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬੀਓ ਗਰਮੀਆਂ ਦੀ ਕਰ ਲਓ ਤਿਆਰੀ! ਮੌਸਮ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ
ਇਸ ਦੌਰਾਨ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਨੇ ਐਲਾਨ ਕਰਦਿਆ ਕਿਹਾ ਕਿ ਜਦੋਂ ਤੱਕ ਜੰਗਲਾਤ ਵਿਭਾਗ ਪਿੰਡ ਪਵਾਤ ਵਿਖੇ ਨਾਜਾਇਜ਼ ਕਬਜ਼ੇ ਹੇਠ ਆਈ ਸਰਕਾਰੀ ਜ਼ਮੀਨ ਨੂੰ ਛੁਡਵਾਉਣ ਸਮੇਤ ਨਹਿਰ ਦੇ ਕੰਢੇ ਦੀ ਸਫ਼ਾਈ ਸ਼ੁਰੂ ਕਰਵਾਉਣ ਦੀ ਕਾਰਵਾਈ ਨਹੀਂ ਆਰੰਭਦਾ, ਉਦੋਂ ਤੱਕ ਇਹ ਧਰਨਾ ਇੰਝ ਹੀ ਜਾਰੀ ਰਹੇਗਾ। ਕਿਸਾਨ ਯੂਨੀਅਨ ਦੇ ਵਰਕਰ ਸਵੇਰ ਤੋਂ ਹੀ ਸਮਰਾਲਾ ਦੇ ਵਣ ਰੇਂਜ ਅਧਿਕਾਰੀ ਦੇ ਦਫ਼ਤਰ ਬਾਹਰ ਸੜਕ ਰੋਕ ਕੇ ਧਰਨੇ ’ਤੇ ਬੈਠੇ ਹਨ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀ ਤਨਖ਼ਾਹ ਨੂੰ ਲੈ ਕੇ ਵੱਡੀ ਖ਼ਬਰ, ਹੋ ਗਿਆ ਵਾਧਾ, ਪੜ੍ਹੋ ਪੂਰੀ ਡਿਟੇਲ
ਉਨ੍ਹਾਂ ਦੀ ਮੰਗ ਹੈ ਕਿ ਸਮਰਾਲਾ ਤੋਂ ਮਾਛੀਵਾੜਾ ਅਤੇ ਰੋਪੜ ਤੋਂ ਵੜ੍ਹੀ ਪੁਲ ਤੱਕ ਦੀ ਨਹਿਰ ਦੇ ਕੰਢੇ ਸਰਕੰਡਾ ਅਤੇ ਝਾੜੀਆਂ 5-5 ਫੁੱਟ ਤੱਕ ਉੱਚੀਆਂ ਹੋ ਗਈਆਂ ਹਨ, ਜਿਸ ਕਾਰਨ ਇਸ ਸੜਕ ਤੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਅੱਗੇ ਸਹੀ ਵਿਖਾਈ ਨਾ ਦੇਣ ਕਾਰਨ ਵਾਪਰ ਰਹੇ ਹਾਦਸਿਆਂ ਨੂੰ ਰੋਕਣ ਲਈ ਤੁਰੰਤ ਇਨ੍ਹਾਂ ਦੀ ਸਫ਼ਾਈ ਜ਼ਰੂਰੀ ਹੈ। ਓਧਰ ਇਸ ਸਬੰਧ ’ਚ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਜੰਗਲਾਤ ਵਿਭਾਗ ਦਾ ਕੋਈ ਵੀ ਅਧਿਕਾਰੀ ਮੌਕੇ ’ਤੇ ਹਾਜ਼ਰ ਨਹੀਂ ਹੈ ਅਤੇ ਹੇਠਲੇ ਪੱਧਰ ਦੇ ਵਿਭਾਗੀ ਕਰਮਚਾਰੀ ਇਸ ਮੁੱਦੇ ’ਤੇ ਕੁੱਝ ਵੀ ਆਖਣ ਤੋਂ ਅਸਮਰੱਥ ਵਿਖਾਈ ਦਿੱਤੇ। ਸਮਰਾਲਾ ਪੁਲਸ ਨੇ ਇਸ ਧਰਨੇ ਕਾਰਨ ਲੱਗੇ ਜਾਮ ’ਚ ਫਸੇ ਵਾਹਨਾਂ ਨੂੰ ਕੱਢਣ ਲਈ ਬਦਲਵੇਂ ਰਸਤੇ ਦਾ ਪ੍ਰਬੰਧ ਕੀਤਾ ਹੈ ਅਤੇ ਸਾਰੀ ਆਵਾਜਾਈ ਸ਼ਹਿਰ ਦੇ ਬਾਹਰਲੇ ਹਿੱਸੇ ਰਾਹੀਂ ਅੱਗੇ ਲੰਘਾਈ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: ਪ੍ਰਕਾਸ਼ ਪੁਰਬ ਤੋਂ ਪਹਿਲਾਂ ਪੰਜਾਬ ਦੇ ਇਸ ਇਲਾਕੇ 'ਚ ਹੋਈ ਬੇਅਦਬੀ
NEXT STORY