ਟਾਂਡਾ ਉੜਮੁੜ (ਵਰਿੰਦਰ ਪੰਡਤ): ਇਕ ਪਾਸੇ ਜਿੱਥੇ ਸਾਰੇ ਨਵੇਂ ਸਾਲ ਦਾ ਜਸ਼ਨ ਮਨਾ ਰਹੇ ਸਨ, ਉੱਥੇ ਹੀ ਪੰਜਾਬ 'ਚ ਹਾਈਵੇਅ 'ਤੇ ਇਕ ਤੋਂ ਬਾਅਦ ਇਕ 4 ਗੱਡੀਆਂ ਦੀ ਟੱਕਰ ਹੋ ਗਈ। ਇਨ੍ਹਾਂ ਹਾਦਸਿਆਂ ਵਿਚ 3 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - 'ਪੰਜਾਬ ਬੰਦ' ਮਗਰੋਂ ਹੁਣ 4 ਤੇ 9 ਜਨਵਰੀ ਲਈ ਹੋ ਗਿਆ ਵੱਡਾ ਐਲਾਨ (ਵੀਡੀਓ)
ਜਾਣਕਾਰੀ ਮੁਤਾਬਕ ਜਲੰਧਰ-ਪਠਾਨਕੋਟ ਹਾਈਵੇਅ 'ਤੇ ਦੇਰ ਰਾਤ ਨੂੰ ਇਕ ਟਰਾਲੀ ਪਰਾਲੀ ਲੈ ਕੇ ਜਾ ਰਹੀ ਸੀ। ਪਿੰਡ ਕੁਰਾਲਾ ਨੇੜੇ ਇਹ ਟਰਾਲੀ ਟਰਾਲੀ ਬੇਕਾਬੂ ਹੋ ਕੇ ਸੜਕ ਕੰਢੇ ਪਲਟ ਗਈ। ਇਸ ਦੌਰਾਨ ਇਸੇ ਥਾਂ 'ਤੇ ਇਕ ਟਰੱਕ ਨੇ 3 ਕਾਰਾਂ ਨੂੰ ਟੱਕਰ ਮਾਰ ਦਿੱਤੀ। ਸਵੇਰੇ ਤੜਕਸਾਰ ਇਨ੍ਹਾਂ ਵਾਹਨਾਂ ਨੂੰ ਰਾਹ 'ਚੋਂ ਹਟਾਉਣ ਲਈ ਜੇ.ਸੀ.ਬੀ. ਮਸ਼ੀਨ ਮੰਗਵਾਈ ਗਈ ਤਾਂ ਇਕ ਕਾਰ JCB ਮਸ਼ੀਨ ਨਾਲ ਹੀ ਆ ਟਕਰਾਈ। ਇਸ ਹਾਦਸੇ ਵਿਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਵਿਚ ਸਵਾਰ 3 ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ।
ਇਹ ਖ਼ਬਰ ਵੀ ਪੜ੍ਹੋ - Breaking News: ਸਸਤਾ ਹੋ ਗਿਆ LPG ਸਿਲੰਡਰ, ਨਵੇਂ ਸਾਲ 'ਤੇ ਮਿਲਿਆ ਤੋਹਫ਼ਾ
ਇਨ੍ਹਾਂ ਵਿਚੋਂ 2 ਜ਼ਖ਼ਮੀਆਂ ਦੀ ਪਛਾਣ ਉਮੀਦ ਸਿੰਘ ਅਤੇ ਪਰਵੀਨ ਸਿੰਘ ਵਜੋਂ ਹੋਈ ਹੈ। ਇਹ ਲੋਕ ਰਾਜਸਥਾਨ ਦੇ ਜੈਪੁਰ ਨਾਲ ਸਬੰਧਤ ਸਨ। ਜ਼ਖ਼ਮੀਆਂ ਨੂੰ ਇਲਾਜ ਲਈ ਟਾਂਡਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, Exams ਨੂੰ ਲੈ ਕੇ ਆਈ Update
NEXT STORY