ਪਠਾਨਕੋਟ (ਧਰਮਿੰਦਰ) : ਪਠਾਨਕੋਟ-ਜਲੰਧਰ ਕੌਮੀ ਮਾਰਗ 'ਤੇ ਮੋਟਰਸਾਈਕਲ 'ਤੇ ਆਏ ਦੋ ਹਮਲਾਵਰਾਂ ਨੇ ਕਾਰ ਸਵਾਰਾਂ "ਤੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ। ਇਸ ਵਾਰਦਾਤ ਵਿਚ ਕਾਰ ਸਵਾਰ ਦੋ ਲੋਕਾਂ ਵਿਚੋਂ ਇਕ ਦੇ ਮੱਥੇ 'ਤੇ ਗੋਲੀ ਲੱਗੀ ਹੈ, ਜਿਸ ਨੂੰ ਤੁਰੰਤ ਇਲਾਜ ਲਈ ਸਥਾਨਕ ਨਿੱਜੀ ਹਸਪਤਾਲ ਵਿਖੇ ਲਿਆਂਦਾ ਗਿਆ, ਜਿੱਥੇ ਉਕਤ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਸਬੰਧੀ ਜਦੋਂ ਪ੍ਰਤੱਖਦਰਸ਼ੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਜਿਸ ਵੇਲੇ ਇਹ ਘਟਨਾ ਵਾਪਰੀ ਉਸ ਵੇਲੇ ਉਹ ਆਪਣੀ ਦੁਕਾਨ ਖੋਲ੍ਹ ਰਹੇ ਸਨ ਅਤੇ ਮੋਟਰਸਾਈਕਲ ਸਵਾਰ ਨਕਾਬ ਪੋਸ਼ ਦੋ ਲੋਕਾਂ ਵੱਲੋਂ ਕਾਰ 'ਤੇ ਫਾਇਰਿੰਗ ਕੀਤੀ ਗਈ, ਜਿਸ ਤੋਂ ਬਾਅਦ ਉਹ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਹਾਦਸੇ ਨੂੰ ਵੇਖਦੇ ਹੋਏ ਉਹ ਵੀ ਮੌਕੇ 'ਤੇ ਪਹੁੰਚੇ ਅਤੇ ਆਟੋ ਤੇ ਜ਼ਖਮੀ ਨੂੰ ਹਸਪਤਾਲ ਵਿਖੇ ਭੇਜਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ਵਿਚ ਡਿਫਾਲਟਰਾਂ ਨੂੰ ਵੱਡੀ ਰਾਹਤ, ਸੂਬਾ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
ਦੂਜੇ ਪਾਸੇ ਜਦੋਂ ਇਸ ਸੰਬੰਧੀ ਪੁਲਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਹਾਦਸੇ ਤੋਂ ਬਾਅਦ ਅਜੇ ਤੱਕ ਪੁਲਸ ਜਾਂਚ ਵਿਚ ਜੁਟੀ ਹੋਈ ਹੈ ਅਤੇ ਜਿਵੇਂ ਹੀ ਕੋਈ ਤੱਥ ਸਾਹਮਣੇ ਆਵੇਗਾ ਤਾਂ ਮੀਡੀਆ ਨਾਲ ਸਾਂਝਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਸ ਸ਼ਖਸ ਦੇ ਗੋਲੀ ਲੱਗੀ ਹੈ ਉਹ ਫਾਇਨਾਂਸ ਦਾ ਕੰਮ ਕਰਦਾ ਹੈ ਅਤੇ ਕਿਨ੍ਹਾਂ ਕਾਰਨਾਂ ਕਰਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ, ਇਸਦਾ ਖੁਲਾਸਾ ਜਾਂਚ ਤੋਂ ਬਾਅਦ ਹੀ ਹੋ ਸਕੇਗਾ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਨੇ ਦਿੱਤੀ ਮਨਜ਼ੂਰੀ, ਪੰਜਾਬ 'ਚ ਲੱਗੇਗਾ ਇਹ ਪ੍ਰੋਜੈਕਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਠਿੰਡਾ ਜ਼ਿਲ੍ਹੇ 'ਚ 'ਲੂ' ਤੋਂ ਬਚਣ ਲਈ ਐਡਵਾਈਜ਼ਰੀ ਜਾਰੀ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
NEXT STORY