Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    12:59:26 AM

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਹਿੰਦੂ ਵੋਟ ਬੈਂਕ ਨੂੰ ‘ਇਗਨੋਰ’ ਕਰ ਕੇ ਫਿਰ ਉਹੀ ਗ਼ਲਤੀ ਤਾਂ ਨਹੀਂ ਕਰਨ ਜਾ ਰਹੀ ਕਾਂਗਰਸ?

PUNJAB News Punjabi(ਪੰਜਾਬ)

ਪੰਜਾਬ 'ਚ ਹਿੰਦੂ ਵੋਟ ਬੈਂਕ ਨੂੰ ‘ਇਗਨੋਰ’ ਕਰ ਕੇ ਫਿਰ ਉਹੀ ਗ਼ਲਤੀ ਤਾਂ ਨਹੀਂ ਕਰਨ ਜਾ ਰਹੀ ਕਾਂਗਰਸ?

  • Edited By Rajwinder Kaur,
  • Updated: 27 Jun, 2026 09:30 AM
Jalandhar
punjab hindu vote bank ignore congress
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਅਨਿਲ ਪਾਹਵਾ) - ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਕਾਂਗਰਸ ਦੇ ਅੰਦਰ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਕੇ ਗਹਿਮਾ-ਗਹਿਮੀ ਚੱਲ ਰਹੀ ਹੈ। ਪਾਰਟੀ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਹਟਾਉਣ ਲਈ ਲਾਮਬੰਦੀ ਚੱਲ ਰਹੀ ਹੈ, ਬੈਠਕਾਂ ਹੋ ਰਹੀਆਂ ਹਨ, ਚਰਚਾਵਾਂ ਦਾ ਦੌਰ ਜਾਰੀ ਹੈ ਪਰ ਅਜੇ ਤੱਕ ਤਸਵੀਰ ਸਾਫ਼ ਨਹੀਂ ਹੋਈ ਕਿ ਅਗਲਾ ਪ੍ਰਧਾਨ ਕੌਣ ਬਣ ਰਿਹਾ ਹੈ। ਇਸ ਦੌਰਾਨ ਚਰਚਾ ਚੱਲ ਰਹੀ ਹੈ ਕਿ ਪੰਜਾਬ ਵਿਚ ਪਾਰਟੀ ਇਕ ਜੱਟ ਸਿੱਖ ਚਿਹਰੇ ਨੂੰ ਹਟਾ ਕੇ ਦੁਬਾਰਾ ਜਾਂ ਤਾਂ ਕਿਸੇ ਹੋਰ ਜੱਟ ਸਿੱਖ ਚਿਹਰੇ ਨੂੰ ਲਿਆ ਸਕਦੀ ਹੈ ਜਾਂ ਫਿਰ ਦਲਿਤ ਚਿਹਰੇ ’ਤੇ ਵੀ ਦਾਅ ਖੇਡ ਸਕਦੀ ਹੈ। 

ਪੜ੍ਹੋ ਇਹ ਵੀ - Delhi Airport 'ਤੇ IndiGo ਦੀ flight 'ਚ ਮਚੀ ਹਾਹਾਕਾਰ, ਬਿਨਾਂ AC ਤੋਂ ਬੈਠੇ ਯਾਤਰੀ, ਹੋਏ ਪਸੀਨੋ ਪਸੀਨ

ਇਸ ਦੌਰਾਨ ਭਾਵੇਂ ਹਿੰਦੂ ਚਿਹਰੇ ਨੂੰ ਲੈ ਕੇ ਕੋਈ ਚਰਚਾ ਨਹੀਂ ਚੱਲ ਰਹੀ ਪਰ ਪੰਜਾਬ ਵਿਚ ਕਾਂਗਰਸ ਦੀ ਜੋ ਹਾਲਤ ਹੈ, ਉਸ ਨੂੰ ਦੇਖਦਿਆਂ ਪਾਰਟੀ ਨੂੰ ਕਿਸੇ ਖ਼ਾਸ ਭਾਈਚਾਰੇ ਦੇ ਚਿਹਰੇ ਦੀ ਭਾਲ ਕਰਨ ਦੀ ਬਜਾਏ ਅਜਿਹੇ ਚਿਹਰੇ ਦੀ ਭਾਲ ਕਰਨੀ ਹੋਵੇਗੀ, ਜੋ ਕਾਂਗਰਸ ਨੂੰ ਪੰਜਾਬ ਵਿਚੋਂ ਖ਼ਤਮ ਹੋਣ ਤੋਂ ਬਚਾ ਸਕੇ। ਪੰਜਾਬ ਵਿਚ ਅਸਲ ’ਚ ਭਾਜਪਾ ਨੇ ਹਾਲ ਹੀ ਵਿਚ ਕੇਵਲ ਸਿੰਘ ਢਿੱਲੋਂ ਨੂੰ ਸੂਬੇ ਦੀ ਕਮਾਨ ਸੌਂਪੀ ਹੈ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਪਾਰਟੀ ਨੇ ਹਿੰਦੂ ਚਿਹਰੇ ਨੂੰ ਪਿੱਛੇ ਕਰ ਕੇ ਜੱਟ ਸਿੱਖ ਚਿਹਰੇ ’ਤੇ ਦਾਅ ਲਾਉਣ ਬਾਰੇ ਸੋਚਿਆ ਹੈ। ਹੁਣ ਕਾਂਗਰਸ ਵਿਚ ਵੀ ਪ੍ਰਧਾਨ ਬਦਲਣ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਹਨ ਪਰ ਪਾਰਟੀ ਇਸ ਸੋਚ ਤੋਂ ਉੱਪਰ ਉੱਠ ਕੇ ਅਜਿਹੇ ਚਿਹਰੇ ਨੂੰ ਅੱਗੇ ਨਹੀਂ ਲਿਆ ਪਾ ਰਹੀ, ਜੋ ਪਾਰਟੀ ਨੂੰ ਦੁਬਾਰਾ ਮਜ਼ਬੂਤੀ ਦੇ ਸਕੇ। ਦੇਸ਼ ਭਰ ਵਿਚ ਕਾਂਗਰਸ ਪਹਿਲਾਂ ਹੀ ਗਿਣੇ-ਚੁਣੇ ਸੂਬਿਆਂ ਵਿਚ ਰਹਿ ਗਈ ਹੈ। ਪੰਜਾਬ ਵਿਚ ਕਾਂਗਰਸ ਲਈ ਮਜ਼ਬੂਤ ਸੰਭਾਵਨਾਵਾਂ ਹੋ ਸਕਦੀਆਂ ਹਨ, ਬਸ਼ਰਤੇ ਕਿ ਉਹ ਸਹੀ ਦਾਅ ਖੇਡੇ।

ਪੜ੍ਹੋ ਇਹ ਵੀ - ਹੁਣ ਨਹੀਂ ਵਿਕਣਗੀਆਂ ਨਕਲੀ ਦਵਾਈਆਂ ! QR ਕੋਡ ਲਗਾਉਣ ਦੀ ਤਿਆਰੀ 'ਚ ਸਰਕਾਰ

ਉਹ ਲੋਕ ਜੋ ਕਾਂਗਰਸ ਦੀ ਮਜ਼ਬੂਤ ਨੀਂਹ ਰੱਖ ਗਏ
ਕਾਂਗਰਸ ਕੋਲ ਅਜਿਹੇ ਨੇਤਾ ਰਹੇ ਹਨ, ਜਿਨ੍ਹਾਂ ਨੇ ਪਾਰਟੀ ਨੂੰ ਫਰਸ਼ ਤੋਂ ਅਰਸ਼ ਤੱਕ ਪਹੁੰਚਾਇਆ। ਕਈ ਸਾਲਾਂ ਤੱਕ ਉਹ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਵੀ ਰਹੇ। ਚੌਧਰੀ ਬੰਸੀ ਲਾਲ ਹਰਿਆਣਾ ਦੇ ਸੀ. ਐੱਮ. ਰਹੇ ਅਤੇ ਉਨ੍ਹਾਂ ਨੇ ਉੱਥੇ ਵਰ੍ਹਿਆਂ ਤੱਕ ਕੰਮ ਕਰ ਕੇ ਕਾਂਗਰਸ ਨੂੰ ਮਜ਼ਬੂਤ ਕੀਤਾ। ਕੁਝ ਅਜਿਹਾ ਹੀ ਕੰਮ ਯਸ਼ਵੰਤ ਸਿੰਘ ਪਰਮਾਰ ਨੇ ਹਿਮਾਚਲ ਵਿਚ ਕੀਤਾ, ਜਿੱਥੇ ਉਹ ਸੀ. ਐੱਮ. ਤਾਂ ਰਹੇ ਹੀ, ਸਗੋਂ ਉਨ੍ਹਾਂ ਨੂੰ ‘ਆਰਕੀਟੈਕਟ ਆਫ਼ ਹਿਮਾਚਲ’ ਵੀ ਕਿਹਾ ਜਾਂਦਾ ਹੈ। ਪੰਜਾਬ ਵਿਚ ਕਾਂਗਰਸ ਕੋਲ ਪ੍ਰਤਾਪ ਸਿੰਘ ਕੈਰੋਂ ਵਰਗੇ ਨੇਤਾ ਰਹੇ ਹਨ, ਜਿਨ੍ਹਾਂ ਨੇ ਪੰਜਾਬ ਨੂੰ ਤਾਂ ਅੱਗੇ ਵਧਾਇਆ ਹੀ, ਨਾਲ ਹੀ ਕਾਂਗਰਸ ਨੂੰ ਵੀ ਦਿਸ਼ਾ ਦੇ ਕੇ ਅੱਗੇ ਤੋਰਿਆ। ਹੈਰਾਨੀ ਦੀ ਗੱਲ ਹੈ ਕਿ ਪੰਜਾਬ ਵਿਚ ਅੱਜ ਕਾਂਗਰਸ ਅਜਿਹੇ ਕਿਸੇ ਨੇਤਾ ਦੀ ਭਾਲ ਕਰਨ ਦੀ ਬਜਾਏ ਜੱਟ ਸਿੱਖ ਜਾਂ ਦਲਿਤ ਚਿਹਰਿਆਂ ’ਤੇ ਦਾਅ ਖੇਡਣ ਦੀ ਤਿਆਰੀ ਵਿਚ ਜੁਟੀ ਹੈ, ਜਿਸ ਕਾਰਨ ਕਾਂਗਰਸ ਪਹਿਲਾਂ ਹੀ ਹੌਲੀ-ਹੌਲੀ ਸੱਤਾ ਤੋਂ ਬਾਹਰ ਹੁੰਦੀ ਜਾ ਰਹੀ ਹੈ। ਪਾਰਟੀ ਵਰਕਰਾਂ ਦਾ ਕਹਿਣਾ ਹੈ ਕਿ ਵਰ੍ਹਿਆਂ ਤੱਕ ਕਾਂਗਰਸ ਲਈ ਕੰਮ ਕਰਨ ਵਾਲੇ ਨੇਤਾਵਾਂ ਦੀ ਅਣਦੇਖੀ ਨਾਲ ਸੰਗਠਨ ਦੇ ਅੰਦਰ ਅਸੰਤੋਸ਼ ਵਧ ਸਕਦਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਚੋਣਾਂ ਵਰਗੇ ਅਹਿਮ ਸਮੇਂ ’ਤੇ ਸਾਰੇ ਤਜ਼ਰਬੇਕਾਰ ਨੇਤਾਵਾਂ ਨੂੰ ਨਾਲ ਲੈ ਕੇ ਚੱਲਣਾ ਪਾਰਟੀ ਦੇ ਹਿੱਤ ਵਿੱਚ ਹੋਵੇਗਾ।

ਪੜ੍ਹੋ ਇਹ ਵੀ - ਭੂਚਾਲ ਦੇ ਤੇਜ਼ ਝਟਕਿਆ ਨਾਲ ਮੁੜ ਕੰਬਿਆ ਵੈਨੇਜ਼ੁਏਲਾ, ਅਜੇ ਵੀ ਮਲਬੇ ਹੇਠ ਦੱਬੇ ਹਜ਼ਾਰਾਂ ਲੋਕ

ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕਰਨ ਵਾਲਾ ਕੋਈ ਨਹੀਂ
ਪੰਜਾਬ ਵਿਚ ਹੁਣ ਰਾਜਨੀਤੀ ਬਦਲ ਚੁੱਕੀ ਹੈ, ਕਾਂਗਰਸ ਦਾ ਇਸ ਰਾਜਨੀਤੀ ਤੋਂ ਅਲੱਗ-ਥਲੱਗ ਪੈਣਾ ਚਿੰਤਾ ਦਾ ਵਿਸ਼ਾ ਹੈ। ਪੰਜਾਬ ਨੂੰ ਲੈ ਕੇ ਜਿਸ ਤਰ੍ਹਾਂ ਭਾਜਪਾ ਲਗਾਤਾਰ ਮਜ਼ਬੂਤ ਦਾਅਵੇ ਕਰ ਰਹੀ ਹੈ ਅਤੇ ਸਰਕਾਰ ਬਣਾਉਣ ਦੇ ਦਾਅਵੇ ਕਰ ਰਹੀ ਹੈ, ਉੱਥੇ ਹੀ ਕਾਂਗਰਸ ਦੇ ਨੇਤਾ ਆਪਸ ਵਿਚ ਹੀ ਉਲਝੇ ਹੋਏ ਹਨ। ਨਾ ਕੋਈ ਪੰਜਾਬ ਦੀ ਅਤੇ ਨਾ ਹੀ ਕੋਈ ਪੰਜਾਬੀਅਤ ਦੀ ਗੱਲ ਕਰ ਰਿਹਾ ਹੈ। ਪੰਜਾਬ ਵਿਚ ਕਾਂਗਰਸ ਪੂਰੀ ਤਰ੍ਹਾਂ ਜੱਟ ਸਿੱਖ ਅਤੇ ਦਲਿਤ ਵੋਟ ਬੈਂਕ ’ਤੇ ਹੀ ਕੇਂਦਰਿਤ ਰਹਿੰਦੀ ਹੈ। ਬੇਸ਼ੱਕ ਸੂਬੇ ਵਿਚ ਹਿੰਦੂ ਵੋਟ ਬੈਂਕ ਨੇ ਸਮੇਂ-ਸਮੇਂ ’ਤੇ ਕਾਂਗਰਸ ਨੂੰ ਸਹਾਰਾ ਦੇ ਕੇ ਖੜ੍ਹਾ ਕੀਤਾ ਹੈ ਪਰ ਕਾਂਗਰਸ ਸ਼ਾਇਦ ਹਿੰਦੂ ਵਰਗ ਨੂੰ ਮਾਨ-ਸਨਮਾਨ ਦੇਣ ਵਿਚ ਅਸਫਲ ਰਹੀ ਹੈ।

ਕਾਂਗਰਸ ਵਿਚ ਵੈਸੇ ਤਾਂ ਗਿਣੇ-ਚੁਣੇ ਹਿੰਦੂ ਚਿਹਰੇ ਹਨ, ਜਿਨ੍ਹਾਂ ਦਾ ਪਾਰਟੀ ਨਾਲ ਪੁਰਾਣਾ ਨਾਤਾ ਹੈ। ਸੁਨੀਲ ਜਾਖੜ ਅਤੇ ਮਨੀਸ਼ ਤਿਵਾੜੀ ਪਾਰਟੀ ਦੇ ਵੱਡੇ ਹਿੰਦੂ ਨੇਤਾਵਾਂ ਵਿਚ ਗਿਣੇ ਜਾਂਦੇ ਰਹੇ ਹਨ ਪਰ ਹਿੰਦੂ ਵਰਗ ਦੀ ਅਣਦੇਖੀ ਕਾਰਨ ਜਾਖੜ ਪਾਰਟੀ ਛੱਡ ਕੇ ਚਲੇ ਗਏ। ਉਨ੍ਹਾਂ ਨੂੰ CM ਬਣਾਉਣ ਨੂੰ ਲੈ ਕੇ ਜਿਸ ਤਰ੍ਹਾਂ ਪਾਰਟੀ ਨੇ ਬੇਰੁਖ਼ੀ ਦਿਖਾਈ, ਉਸ ਤੋਂ ਇਹ ਗੱਲ ਸਾਫ਼ ਹੋ ਗਈ ਕਿ ਕਾਂਗਰਸ ਹਿੰਦੂ ਵਰਗ ਪ੍ਰਤੀ ਵੱਖਰਾ ਰਵੱਈਆ ਰੱਖਦੀ ਹੈ। ਕੁੱਲ ਮਿਲਾ ਕੇ ਹੁਣ ਮਨੀਸ਼ ਤਿਵਾੜੀ ਪਾਰਟੀ ਵਿਚ ਹਨ, ਜੋ ਵੱਡੇ ਹਿੰਦੂ ਨੇਤਾ ਵਜੋਂ ਜਾਣੇ ਜਾਂਦੇ ਹਨ। ਸੰਸਦ ਮੈਂਬਰ ਵਜੋਂ ਉਨ੍ਹਾਂ ਕੋਲ ਲੰਮਾ ਤਜ਼ਰਬਾ ਵੀ ਹੈ ਅਤੇ ਵੈਸੇ ਵੀ ਕਾਂਗਰਸ ਦੇ ਸੀਨੀਅਰ ਕੇਂਦਰੀ ਨੇਤਾਵਾਂ ਨਾਲ ਵੀ ਤਿਵਾੜੀ ਕੰਮ ਕਰ ਚੁੱਕੇ ਹਨ। ਸ਼ਾਇਦ ਉਨ੍ਹਾਂ ਦੇ ਤਜ਼ਰਬੇ ਨੂੰ ਦੇਖਦਿਆਂ ਹੀ ‘ਆਪ੍ਰੇਸ਼ਨ ਸਿੰਧੂਰ’ ਤੋਂ ਬਾਅਦ ਉਹ ਆਲ-ਪਾਰਟੀ ਪਾਰਲੀਮੈਂਟਰੀ ਡੈਲੀਗੇਸ਼ਨ (ਸਰਵ-ਦਲੀ ਸੰਸਦੀ ਵਫ਼ਦ) ਵਿਚ ਵੀ ਸ਼ਾਮਲ ਸਨ, ਜਿਸ ਨੂੰ ਵਿਦੇਸ਼ਾਂ ਵਿਚ ਭਾਰਤ ਦੇ ‘ਕਾਊਂਟਰ-ਟੈਰਰ ਨੈਰੇਟਿਵ’ (ਅੱਤਵਾਦ ਵਿਰੋਧੀ ਪੱਖ) ਨੂੰ ਮਜ਼ਬੂਤ ਕਰਨ ਲਈ ਭੇਜਿਆ ਗਿਆ ਸੀ।

ਪੜ੍ਹੋ ਇਹ ਵੀ - 'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ ਸਕਦੇ..!' ਦਿੱਲੀ ਅਦਾਲਤ ਦੀ ਟਿੱਪਣੀ

ਹਿੰਦੂ ਵਰਗ ਨੂੰ ਇਗਨੋਰ ਕਿਉਂ ਕਰਦੀ ਹੈ ਕਾਂਗਰਸ?
ਹਿੰਦੂ ਵਰਗ ਨੂੰ ਕਾਂਗਰਸ ਉਸ ਸਮੇਂ ਤੋਂ ਹੀ ਇਗਨੋਰ ਕਰਦੀ ਆ ਰਹੀ ਹੈ, ਜਦੋਂ ਤੋਂ ਪੰਜਾਬ, ਹਰਿਆਣਾ ਅਤੇ ਹਿਮਾਚਲ ਵੱਖ ਹੋਏ ਹਨ। 1966 ਤੋਂ ਲਗਾਤਾਰ ਪੰਜਾਬ ਵਿਚ ਜਦੋਂ ਵੀ ਕਾਂਗਰਸ ਦੀ ਸਰਕਾਰ ਰਹੀ, ਹਿੰਦੂ ਨੇਤਾਵਾਂ ਨੂੰ ਉਸ ਤਰ੍ਹਾਂ ਦੀ ਤਰਜੀਹ ਨਹੀਂ ਮਿਲੀ, ਜਿਸ ਤਰ੍ਹਾਂ ਜੱਟ ਸਿੱਖ ਜਾਂ ਦਲਿਤ ਨੇਤਾਵਾਂ ਨੂੰ ਦਿੱਤੀ ਗਈ, ਭਾਵੇਂ ਹੀ ਹਿੰਦੂ ਵੋਟਰਾਂ ਨੇ ਖੁੱਲ੍ਹ ਕੇ ਕਾਂਗਰਸ ਦਾ ਸਮਰਥਨ ਕੀਤਾ। ਇਸ ਸਮੇਂ ਵੀ ਪੰਜਾਬ ਵਿਚ ਕਾਂਗਰਸ ਦੇ ਪ੍ਰਧਾਨ ਵਜੋਂ ਰਾਜਾ ਵੜਿੰਗ ਦੇ ਰੂਪ ਵਿਚ ਜੱਟ ਸਿੱਖ ਨੇਤਾ ਤਾਇਨਾਤ ਹਨ, ਜਦਕਿ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਵਜੋਂ ਪ੍ਰਤਾਪ ਸਿੰਘ ਬਾਜਵਾ ਨਿਯੁਕਤ ਹਨ। ਅਗਲੇ ਪ੍ਰਧਾਨ ਦੀ ਗੱਲ ਤੁਰੀ ਤਾਂ ਫਿਰ ਤੋਂ ਜੱਟ ਸਿੱਖ ਨੇਤਾਵਾਂ ਅਤੇ ਦਲਿਤ ਨੇਤਾਵਾਂ ਦੇ ਨਾਵਾਂ ’ਤੇ ਹੀ ਚਰਚਾ ਘੁੰਮ ਰਹੀ ਹੈ। ਅਜਿਹੇ ਵਿਚ ਲਾਜ਼ਮੀ ਹੈ ਕਿ ਹਿੰਦੂ ਵੋਟਰਾਂ ਨੂੰ ਆਪਣੇ ਖੇਮੇ ਵਿਚ ਕਰਨ ਤੋਂ ਕਾਂਗਰਸ ਇਕ ਵਾਰ ਫਿਰ ਖੁੰਝ ਸਕਦੀ ਹੈ, ਸ਼ਾਇਦ ਉਸੇ ਤਰ੍ਹਾਂ ਜਿਸ ਤਰ੍ਹਾਂ 2022 ਦੀਆਂ ਚੋਣਾਂ ਵਿਚ ਹੋ ਚੁੱਕਾ ਹੈ।

ਪੜ੍ਹੋ ਇਹ ਵੀ - ਵਾਹਨ ਚਾਲਕਾਂ ਲਈ Good News : ਹੁਣ AI ਦੇ ਹੱਥ ਪ੍ਰਦੂਸ਼ਣ ਦੀ ਕਮਾਨ ! ਸੰਭਾਲੇਗਾ ਹਾਈਵੇ ਦਾ ਟਰੈਫ਼ਿਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Punjab
  • Hindu vote bank
  • ignore
  • mistake
  • Congress
  • ਪੰਜਾਬ
  • ਹਿੰਦੂ ਵੋਟ ਬੈਂਕ
  • ਇਗਨੋਰ
  • ਗ਼ਲਤੀ
  • ਕਾਂਗਰਸ

ਹਜ਼ੂਰ ਸਾਹਿਬ ਐਕਟ ਬਾਰੇ ਸਿੱਖ ਪੰਥ ਨਾਲ ਸਲਾਹ-ਮਸ਼ਵਰਾ ਕਰੇ ਮਹਾਰਾਸ਼ਟਰ ਸਰਕਾਰ : ਕੇਵਲ ਢਿੱਲੋਂ

NEXT STORY

Stories You May Like

  • country  s education  is serious questions
    ਦੇਸ਼ ਦੀ ਸਿੱਖਿਆ ਪ੍ਰਣਾਲੀ ਖੜ੍ਹੇ ਕਰ ਰਹੀ ਹੈ ਗੰਭੀਰ ਸਵਾਲ : ਰਾਹੁਲ
  • hindu temple
    ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ
  • gorge  fallen  school children  fortuner car
    ਹਿਮਾਚਲ 'ਚ ਵੱਡਾ ਹਾਦਸਾ, ਖੱਡ 'ਚ ਡਿੱਗੀ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਫਾਰਚੂਨਰ ਕਾਰ, 1 ਦੀ ਮੌਤ
  • punjab village announcement
    'ਘਰਾਂ 'ਚੋਂ ਬਾਹਰ ਨਾ ਨਿਕਲਿਓ...'; ਪੰਜਾਬ ਦੇ ਇਸ ਪਿੰਡ 'ਚ ਕਰਵਾਈ ਜਾ ਰਹੀ ਅਨਾਊਂਸਮੈਂਟ, ਜਾਣੋ ਵਜ੍ਹਾ
  • high command s plan to end strife in punjab congress
    ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ ਦਾ ਮਾਸਟਰ ਪਲਾਨ, ਹੁਣ ਚੰਨੀ, ਰੰਧਾਵਾ ਤੇ...
  • prisoner cannot be punished for co accused  s crime
    ਕੈਦੀ ਨੂੰ ਨਹੀਂ ਦਿੱਤੀ ਜਾ ਸਕਦੀ ਸਹਿ-ਮੁਲਜ਼ਮ ਦੇ ਅਪਰਾਧ ਦੀ ਸਜ਼ਾ, ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦਾ ਵੱਡਾ ਆਦੇਸ਼
  • congress mla  keralam  ramya haridas  party worker
    ਕੇਰਲਮ ’ਚ ਕਾਂਗਰਸ ਵਿਧਾਇਕ ਰਮਿਆ ਹਰੀਦਾਸ ਨੂੰ ਪਾਰਟੀ ਵਰਕਰਾਂ ਨੇ ਕੁੱਟਿਆ, ਵ੍ਹਟਸਐਪ ਪੋਸਟ ਨੂੰ ਲੈ ਕੇ ਹੰਗਾਮਾ
  • important meeting of punjab congress leaders held in delhi
    ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drug addict nephew clashed family
      ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ
    • police raid hotel and pg in zirakpur
      ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ...
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • four cadets from punjab become lieutenants in indian army
      ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
    • punjab vidhan sabha elections
      ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਬਾਰੇ ਵੱਡੀ ਅਪਡੇਟ!
    • swine flu wreaks havoc in punjab first suspicious death reported in jalandhar
      ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
    • deadbody in ravi
      ਰਾਵੀ ਨਦੀ ਕੰਡੇ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
    • theft in bareta
      ਬਿਜਲੀ ਵਿਭਾਗ ਦੇ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ
    • ssp harmandeep hans takes charge in patiala district  warns drug smugglers
      ਪਟਿਆਲਾ ਜ਼ਿਲ੍ਹੇ 'ਚ  SSP ਹਰਮਨਦੀਪ ਹੰਸ ਨੇ ਸੰਭਾਲਿਆ ਅਹੁਦਾ, ਨਸ਼ਾ ਤਸਕਰਾਂ ਨੂੰ...
    • drugs recovered in ludhiana
      ਸੈਂਟਰਲ ਜੇਲ੍ਹ ’ਚ ਹਵਾਲਾਤੀਆਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +