ਪਟਿਆਲਾ/ਮੋਗਾ : ਮਿਉਂਸਪਲ ਇਕਾਈਆਂ ਦੀਆਂ ਆਮ/ਉਪ-ਚੋਣਾਂ, 2026, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ; ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਵਿਚ ਕਰਵਾਈਆਂ ਜਾਣਗੀਆਂ। ਇਨ੍ਹਾਂ ਚੋਣਾਂ ਦੇ ਮੱਦੇਨਜ਼ਰ, ਉਪਰੋਕਤ ਮਿਉਂਸਪਲ ਇਕਾਈਆਂ ਦੇ ਅਧਿਕਾਰ ਖੇਤਰ ਵਿਚ 28.11.2026 (ਸ਼ਨੀਵਾਰ) ਨੂੰ ਜਨਤਕ ਛੁੱਟੀ (ਜਿਸ ਵਿਚ ‘ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881’ ਦੇ ਤਹਿਤ ਆਉਣ ਵਾਲੀ ਛੁੱਟੀ ਵੀ ਸ਼ਾਮਲ ਹੈ) ਐਲਾਨੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ : ਤਨਖ਼ਾਹ ’ਚੋਂ 2,000 ਰੁਪਏ ਕਟੌਤੀ ਦਾ ਫ਼ੈਸਲਾ, ਇਨ੍ਹਾਂ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਵਧੀ ਚਿੰਤਾ
ਇਸ ਤੋਂ ਇਲਾਵਾ ਉਪਰੋਕਤ ਮਿਉਂਸਪਲ ਇਕਾਈਆਂ ਦਾ ਵੋਟਰ ਜੋ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਜਾਂ ਵਿਦਿਅਕ ਸੰਸਥਾਵਾਂ ਵਿਚ ਸੇਵਾ ਨਿਭਾ ਰਿਹਾ ਹੈ, ਆਪਣਾ ਵੋਟਰ ਕਾਰਡ ਸਬੰਧਤ ਅਧਿਕਾਰੀ ਨੂੰ ਦਿਖਾ ਕੇ 28.11.2026 (ਸ਼ਨੀਵਾਰ) ਨੂੰ ਹੋਣ ਵਾਲੀਆਂ ਚੋਣਾਂ ਵਿਚ ਆਪਣੀ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਉਸ ਦੀਆਂ ਛੁੱਟੀਆਂ ਵਿੱਚੋਂ ਨਹੀਂ ਕੱਟੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਵੱਡੀ ਖ਼ੁਸ਼ਖਬਰੀ, ਕੇਂਦਰ ਨੇ ਇਸ ਵੱਡੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਹਿਰ ਓ ਰੱਬਾ! ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਭਿਆਨਕ ਹਾਦਸੇ 'ਚ ਗਈ ਜਾਨ
NEXT STORY