ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ): ਪੰਜਾਬ ਸਰਕਾਰ ਨੇ ਮਾਘੀ ਮੇਲੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੱਲ੍ਹ ਯਾਨੀ 14 ਜਨਵਰੀ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅਧਿਕਾਰਕ Notification ਜਾਰੀ ਕਰ ਦਿੱਤੀ ਗਈ ਹੈ।

ਜਾਰੀ ਹੁਕਮਾਂ ਅਨੁਸਾਰ 14 ਜਨਵਰੀ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਇਹ ਫ਼ੈਸਲਾ ਮਾਘੀ ਮੇਲੇ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਅਤੇ ਸ਼ਰਧਾਲੂਆਂ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
ਜ਼ਿਲ੍ਹਾ ਮੈਜਿਸਟਰੇਟ ਅਭਿਜੀਤ ਕਪਲਿਸ਼ ਨੇ ਵੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 14 ਜਨਵਰੀ ਨੂੰ ਮੇਲਾ ਮਾਘੀ ਦੇ ਮੱਦੇਨਜ਼ਰ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ/ਅਦਾਰਿਆਂ/ਬੋਰਡਾਂ/ਕਾਰਪੋਰੇਸ਼ਨਾਂ/ਬੈਂਕਾਂ ਵਿਚ ਛੁੱਟੀ ਘੋਸ਼ਿਤ ਕਰ ਦਿੱਤੀ ਹੈ।
ਚੱਲਦੀ ਟਰੇਨ 'ਚ ਬੰਦੇ ਨੇ ਖਿੱਚ ਦਿੱਤੀ ਐਮਰਜੈਂਸੀ ਚੇਨ, ਅਬੋਹਰ ਰੇਲਵੇ ਸਟੇਸ਼ਨ 'ਤੇ ਫਸੇ ਹਜ਼ਾਰਾਂ ਯਾਤਰੀ
NEXT STORY