ਚੰਡੀਗੜ੍ਹ (ਵੈੱਬ ਡੈਸਕ): 17 ਅਗਸਤ ਨੂੰ ਪੰਜਾਬ ਦੇ ਸਕੂਲਾਂ ਵਿਚ ਛੁੱਟੀ ਨੂੰ ਲੈ ਕੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਵੱਖ-ਵੱਖ ਜ਼ਿਲ੍ਹਿਆਂ ਵਿਚ ਸਕੂਲ ਬੰਦ ਰਹਿਣ ਬਾਰੇ ਵੱਖ-ਵੱਖ ਸਥਿਤੀ ਦੱਸੀ ਗਈ ਹੈ।
ਜਾਣਕਾਰੀ ਮੁਤਾਬਕ, ਭਲਕੇ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮਾਨਸਾ, ਪਠਾਨਕੋਟ, ਪਟਿਆਲਾ, ਰੂਪਨਗਰ, ਐੱਸ. ਏ. ਐੱਸ. ਨਗਰ (ਮੋਹਾਲੀ) ਅਤੇ ਐੱਸ. ਬੀ. ਐੱਸ. ਨਗਰ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਕਪੂਰਥਲਾ, ਮਾਲੇਰਕੋਟਲਾ, ਮੋਗਾ, ਫਾਜ਼ਿਲਕਾ ਤੇ ਫ਼ਤਿਹਗੜ੍ਹ ਸਾਹਿਬ ਵਿਚ ਛੁੱਟੀ ਦਾ ਐਲਾਨ ਨਹੀਂ ਕੀਤਾ ਗਿਆ। ਹਾਲਾਂਕਿ ਨਿੱਜੀ ਸਕੂਲਾਂ ਵੱਲੋਂ ਆਪਣੇ ਪੱਧਰ 'ਤੇ ਛੁੱਟੀ ਦਾ ਐਲਾਨ ਕੀਤਾ ਜਾ ਸਕਦਾ ਹੈ।
ਇਸ ਤੋਂ ਇਲਾਵਾ, 7 ਜ਼ਿਲ੍ਹਿਆਂ, ਬਰਨਾਲਾ, ਬਠਿੰਡਾ, ਫ਼ਰੀਦਕੋਟ, ਫਿਰੋਜ਼ਪੁਰ, ਸੰਗਰੂਰ, ਤਰਨਤਾਰਨ ਤੇ ਸ਼੍ਰੀ ਮੁਕਤਸਰ ਸਾਹਿਬ ਵਿਚ ਸਿਰਫ਼ ਅਜ਼ਾਦੀ ਦਿਹਾੜਾ ਸਮਾਗਮ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਤੇ ਬਾਕੀ ਸਕੂਲ ਆਮ ਵਾਂਗ ਖੁੱਲ੍ਹੇ ਰਹਿਣਗੇ। ਹਾਲਾਂਕਿ ਇੱਥੇ ਵੀ ਨਿੱਜੀ ਸਕੂਲਾਂ ਵੱਲੋਂ ਆਪਣੇ ਪੱਧਰ 'ਤੇ ਛੁੱਟੀ ਦਾ ਐਲਾਨ ਕੀਤਾ ਜਾ ਸਕਦਾ ਹੈ।
ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST
NEXT STORY