ਲੁਧਿਆਣਾ (ਹਿਤੇਸ਼): ਪੰਜਾਬ ਵਿਚ ਐਤਵਾਰ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਲੁਧਿਆਣਾ ਵਿਚ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਫ਼ਾਰਗ ਕਰਨ ਦੀ ਤਿਆਰੀ! ਕਿਸੇ ਵੇਲੇ ਵੀ ਹੋ ਸਕਦੈ ਵੱਡਾ ਐਕਸ਼ਨ
ਲੁਧਿਆਣਾ ਪੁਲਸ ਕਮਿਸ਼ਨਰ ਦਫ਼ਤਰ ਵੱਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਲਾਅ ਐਂਡ ਆਰਡਰ ਦੀ ਸਥਿਤੀ ਤੇ ਚੋਣਾਂ ਸਬੰਧੀ ਡਿਊਟੀ ਨੂੰ ਮੱਦੇਨਜ਼ਰ ਰੱਖਦੇ ਹੋਏ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਲਈ ਪੁਲਸ ਕਮਿਸ਼ਨਰੇਟ ਲੁਧਿਆਣਾ ਦੇ ਸਮੂਹ ਅਫ਼ਸਰਾਂ ਤੇ ਮੁਲਾਜ਼ਮਾਂ ਦੀਆਂ ਹਰ ਤਰ੍ਹਾਂ ਦੀਆਂ ਛੁੱਟੀਆਂ 'ਤੇ ਤੁਰੰਤ ਰੋਕ ਲਗਾਈ ਜਾਂਦੀ ਹੈ।

ਇੱਥੇ ਦੱਸ ਦਈਏ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਿੰਗ 14 ਦਸੰਬਰ ਯਾਨੀ ਐਤਵਾਰ ਨੂੰ ਹੋਵੇਗੀ। 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਮਗਰੋਂ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ।
ਮਾਨਸਾ 'ਚ ਸਕੂਲੀ ਬੱਚਿਆਂ ਨੇ ਤਿਆਰ ਕੀਤਾ ਰੋਬੋਟ, 'ਜਾਨੀਜ' ਰੱਖਿਆ ਗਿਆ ਨਾਂ
NEXT STORY