ਚੰਡੀਗੜ੍ਹ/ਦੀਨਾਨਗਰ (ਵੈੱਬ ਡੈਸਕ/ਹਰਜਿੰਦਰ): ਪੰਜਾਬ 'ਚ ਪੈਦਾ ਹੋਏ ਹੜ੍ਹ ਦੇ ਹਾਲਾਤ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਖ਼ੁਦ ਐਲਾਨ ਕੀਤਾ ਹੈ ਕਿ ਸੂਬੇ ਦੇ ਸਾਰੇ ਸਕੂਲ 3 ਸਤੰਬਰ ਤਕ ਬੰਦ ਰਹਿਣਗੇ।
ਇਹ ਖ਼ਬਰ ਵੀ ਪੜ੍ਹੋ - Breaking News: ਹੜ੍ਹਾਂ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਕੇ ਕਿਹਾ, "ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ 3 ਸਤੰਬਰ 2025 ਤਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਮਾਪਿਆਂ ਅਤੇ ਵਿਦਿਆਰਥੀਆਂ ਨੂੰ ਬੇਨਤੀ ਹੈ ਕਿ ਸੁਰੱਖਿਆ ਨੂੰ ਪਹਿਲ ਦੇਣ ਤੇ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ।
ਇੱਥੇ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ 27 ਤੋਂ 30 ਅਗਸਤ ਨੂੰ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਬਾਅਦ ਅੱਜ 31 ਅਗਸਤ ਨੂੰ ਐਤਵਾਰ ਕਾਰਨ ਸਾਰੇ ਸਕੂਲ ਬੰਦ ਸੀ ਤੇ ਅੱਜ ਸਿੱਖਿਆ ਮੰਤਰੀ ਵੱਲੋਂ ਛੁੱਟੀਆਂ ਨੂੰ 3 ਸਤੰਬਰ ਤਕ ਵਧਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਪਿਆਕੜਾਂ ਲਈ ਮਾੜੀ ਖ਼ਬਰ! ਹੈਰਾਨ ਕਰੇਗੀ ਇਹ ਰਿਪੋਰਟ
NEXT STORY