ਚੰਡੀਗੜ੍ਹ: ਪੰਜਾਬ ਦੇ ਕਈ ਇਲਾਕਿਆਂ ਵਿਚ ਰਹਿੰਦੇ ਲੋਕਾਂ ਨੂੰ ਇਸ ਵੇਲੇ ਹੜ੍ਹਾਂ ਤੇ ਖ਼ਰਾਬ ਮੌਸਮ ਦੀ ਮਾਰ ਝੱਲਣੀ ਪੈ ਰਹੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ-ਕਾਲਜਾਂ ਨੂੰ 3 ਸਤੰਬਰ ਤਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਸਨ। ਹੁਣ ਸਰਕਾਰ ਨੇ ਇਕ ਹੁਕਮ ਰਾਹੀਂ ਪੰਜਾਬ ਹੁਨਰ ਵਿਕਾਸ ਮਿਸ਼ਨ (PSDM) ਨਾਲ ਜੁੜੇ ਸਾਰੇ 43 ਕੇਂਦਰਾਂ ਵਿਚ ਵੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ Red Alert! ਜਲੰਧਰ ਸਣੇ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਭਵਿੱਖਬਾਣੀ
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੇ ਅਧਿਕਾਰਤ 'X' ਹੈਂਡਲ 'ਤੇ ਇਕ ਪੋਸਟ ਸਾਂਝੀ ਕਰਦਿਆਂ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਮੁਤਾਬਕ ਇਨ੍ਹਾਂ ਕੇਂਦਰਾਂ ਵਿਚ 3 ਸਤੰਬਰ ਤਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਅਮਨ ਅਰੋੜਾ ਦੇ ਟਵੀਟ ਮੁਤਾਬਕ, "ਖ਼ਰਾਬ ਮੌਸਮ ਅਤੇ ਹੜ੍ਹ ਵਰਗੀਆਂ ਸਥਿਤੀਆਂ ਦੇ ਮੱਦੇਨਜ਼ਰ, PSDM ਦੇ ਸਹਿਯੋਗ ਨਾਲ ਚੱਲ ਰਹੇ ਸਾਰੇ 43 ਹੁਨਰ ਵਿਕਾਸ ਕੇਂਦਰ - ਸਾਰੇ ਹਿੱਸੇਦਾਰਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ 3 ਸਤੰਬਰ ਤੱਕ ਬੰਦ ਰਹਿਣਗੇ। ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਲੋਕਾਂ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਕਾਰਜ ਜਾਰੀ, 3400 ਤੋਂ ਵੱਧ ਪੀੜਤਾਂ ਨੂੰ ਕੀਤਾ ਗਿਆ ਰੈਸਕਿਊ
NEXT STORY