ਕੋਟਕਪੂਰਾ (ਨਰਿੰਦਰ ਬੈੜ੍ਹ) : ਥਾਣਾ ਸਦਰ ਪੁਲਸ ਕੋਟਕਪੂਰਾ ਅਧੀਨ ਆਉਂਦੇ ਇਕ ਪਿੰਡ ਵਿਚ ਪੰਜਾਬ ਹੋਮਗਾਰਡ ਦੇ ਜਵਾਨ ਵੱਲੋਂ ਆਪਣੀ ਨਾਬਾਲਗ ਬੇਟੀ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਪੁਲਸ ਨੇ ਪੀੜਤ ਦੇ ਬਿਆਨਾਂ 'ਤੇ ਉਸਦੇ ਪਿਤਾ ਵਿਰੁੱਧ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੇ ਬਿਆਨ ਅਨੁਸਾਰ ਨੌਂਵੀ ਜਮਾਤ ਦੀ 13 ਸਾਲਾ ਵਿਦਿਆਰਥਣ ਨੇ ਦੱਸਿਆ ਕਿ ਉਸਦਾ ਪਿਤਾ ਪੰਜਾਬ ਹੋਮਗਾਰਡ ਵਿਚ ਤਾਇਨਾਤ ਹੈ ਅਤੇ ਸ਼ਰਾਬ ਪੀਣ ਦਾ ਆਦਿ ਹੈ।
ਉਸਨੇ ਦੱਸਿਆ ਕਿ ਦੋ ਦਿਨ ਪਹਿਲਾਂ ਸ਼ੁੱਕਰਵਾਰ ਰਾਤ ਉਹ ਘਰ ਵਿਚ ਆਪਣੀ ਮਾਤਾ, ਪਿਤਾ ਤੇ ਭਰਾ ਨਾਲ ਇਕ ਹੀ ਕਮਰੇ ਵਿਚ ਹੀ ਸੋ ਰਹੀ ਸੀ। ਰਾਤ ਸਮੇਂ ਉਸਦੇ ਪਿਤਾ ਨੇ ਉਸ ਨਾਲ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਸਦੇ ਰੌਲਾ ਪਾਉਣ 'ਤੇ ਉਸਦੀ ਮਾਤਾ ਤੇ ਭਰਾ ਦੀ ਜਾਗ ਖੁੱਲ੍ਹ ਗਈ। ਇਸ ਤੋਂ ਬਾਅਦ ਉਸਦਾ ਪਿਤਾ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਹੋਇਆ ਫਰਾਰ ਹੋ ਗਿਆ। ਪੁਲਸ ਨੇ ਲੜਕੀ ਦੇ ਬਿਆਨਾਂ ਦੇ ਆਧਾਰ 'ਤੇ ਉਸਦੇ ਪਿਤਾ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕਰਤਾਰਪੁਰ ਲਾਂਘਾ : ਕੌਮਾਂਤਰੀ ਸਰਹੱਦ 'ਤੇ ਲਹਿਰਾਇਆ ਜਾਵੇਗਾ 300 ਫੁੱਟ ਉੱਚਾ ਤਿਰੰਗਾ
NEXT STORY