ਲੁਧਿਆਣਾ (ਵਰਮਾ): ਇੱਥੇ ਇਕ ਸੱਜ ਵਿਆਹੀ ਕੁੜੀ ਵੱਲੋਂ ਆਪਣੇ ਪਤੀ ਦੇ ਖ਼ਿਲਾਫ਼ ਉਸ ਦੀਆਂ ਅਸ਼ਲੀਲ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਕੁੱਟਮਾਰ ਕਰਨ ਦੇ ਦੋਸ਼ ਲਗਾਏ ਹਨ, ਜਿਸ ਤਹਿਤ ਪੁਲਸ ਨੇ ਪਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਘਰੇਲੂ ਹਿੰਸਾ ਦਾ ਸ਼ਿਕਾਰ ਹੋਈ ਸੱਜ ਵਿਆਹੀ ਕੁੜੀ ਨੇ ਥਾਣਾ ਵੂਮੈਨ ਸੈੱਲ ਦੀ ਪੁਲਸ ਕੋਲ ਪਤੀ ਖ਼ਿਲਾਫ਼ ਗੰਭੀਰ ਦੋਸ਼ ਲਗਾਉਂਦਿਆਂ ਸ਼ਿਕਾਇਤ ਦਿੱਤੀ ਸੀ। ਇਸ ਦੀ ਜਾਂਚ ਮਗਰੋਂ ਜਾਂਚ ਅਧਿਕਾਰੀ ਇੰਸਪੈਕਟਰ ਮਨਜੀਤ ਕੌਰ ਨੇ ਪੀੜਤਾ ਦੇ ਪਤੀ ਮੋਹੰਮਦ ਫੈਜ਼ਲ ਦੇ ਖ਼ਿਲਾਫ਼ ਧਾਰਾ 61 ਆਈ. ਟੀ., 351 ਦੇ ਤਹਿਤ FIR ਦਰਜ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - Punjab: ਬੋਰੇ 'ਚੋਂ ਕੁੜੀ ਦੀ ਲਾਸ਼ ਮਿਲਣ ਦੇ ਮਾਮਲੇ ਸਨਸਨੀਖੇਜ਼ ਖ਼ੁਲਾਸਾ, ਲੂੰ-ਕੰਡੇ ਖੜ੍ਹੇ ਕਰ ਦੇਵੇਗਾ ਪੂਰਾ ਮਾਮਲਾ
ਪੀੜਤਾ ਨੇ ਦੱਸਿਆ ਕਿ ਉਸ ਦਾ ਵਿਆਹ 2024 ਵਿਚ ਮੋਹੰਮਦ ਫੈਜ਼ਲ ਦੇ ਨਾਲ ਹੋਇਆ ਸੀ। ਵਿਆਹ ਦੇ ਕੁਝ ਦਿਨਾਂ ਬਾਅਦ ਹੀ ਉਸ ਦਾ ਪਤੀ ਉਸ ਨਾਲ ਕੁੱਟਮਾਰ ਕਰਨ ਲੱਗ ਪਿਆ ਤੇ ਸੋਸ਼ਲ ਮੀਡੀਆ 'ਤੇ ਉਸ ਦੀਆਂ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗ ਪਿਆ। ਇਸ ਦੀ ਲਿਖਤੀ ਸ਼ਿਕਾਇਤ ਉਸ ਨੇ ਪੁਲਸ ਕੋਲ ਦਰਜ ਕਰਵਾ ਦਿੱਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ ; ਪਟੜੀ ਤੋਂ ਲਹਿ ਗਈ ਜੰਮੂ ਤੋਂ ਪੰਜਾਬ ਆਉਂਦੀ ਟਰੇਨ
NEXT STORY