ਮੋਹਾਲੀ (ਜੱਸੀ): ਥਾਣਾ ਮਟੌਰ ਅਧੀਨ ਪੈਂਦੇ ਇਲਾਕੇ ’ਚ ਦਿਓਰ-ਭਰਜਾਈ ਨੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਸੂਤਰਾਂ ਮੁਤਾਬਕ ਮਾਮਲਾ ਪ੍ਰੇਮ ਪ੍ਰਸੰਗ ਦਾ ਹੈ। ਖ਼ੁਦਕੁਸ਼ੀ ਦੀ ਕੋਸ਼ਿਸ਼ ਬਾਰੇ ਪਰਿਵਾਰਕ ਮੈਂਬਰਾਂ ਨੂੰ ਜਿਵੇਂ ਹੀ ਪਤਾ ਚੱਲਿਆ ਤਾਂ ਉਨ੍ਹਾਂ ਨੂੰ ਨਿੱਜੀ ਹਸਪਤਾਲ ’ਚ ਲੈ ਗਏ, ਜਿੱਥੇ ਦੋਵਾਂ ਦਾ ਇਲਾਜ ਜਾਰੀ ਹੈ। ਥਾਣਾ ਮਟੌਰ ਦੇ ਐੱਸ.ਐੱਚ.ਓ. ਅਮਨਦੀਪ ਸਿੰਘ ਕੰਬੋਜ ਨੇ ਦੱਸਿਆ ਕਿ ਔਰਤ ਦੀ ਹਾਲਤ ਗੰਭੀਰ ਬਣੀ ਹੈ, ਦੋਵਾਂ ’ਚੋਂ ਕੋਈ ਵੀ ਬਿਆਨ ਦੇਣ ਦੇ ਕਾਬਿਲ ਨਹੀਂ ਹੈ। ਇਸ ਕਰਕੇ ਹਾਲੇ ਤੱਕ ਪੁਲਸ ਨੇ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਨਹੀਂ ਕੀਤੀ। ਸੂਤਰਾਂ ਮੁਤਾਬਕ ਔਰਤ ਦਾ ਪਤੀ ਕਈ ਸਾਲਾਂ ਤੋਂ ਵਿਦੇਸ਼ ’ਚ ਹੈ ਤੇ ਉਹ ਦਿਓਰ ਨਾਲ ਮੋਹਾਲੀ ’ਚ ਰਹਿ ਰਹੀ ਸੀ। ਇਸ ਦੌਰਾਨ ਦੋਵਾਂ ਨੂੰ ਇਕ-ਦੂਜੇ ਨਾਲ ਪਿਆਰ ਹੋ ਗਿਆ। ਔਰਤ ਦਾ ਲੜਕਾ ਵੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ 'ਚ ਵਧਣਗੀਆਂ ਗਰਮੀ ਦੀਆਂ ਛੁੱਟੀਆਂ? ਪੜ੍ਹੋ ਵਿਭਾਗ ਦੇ ਤਾਜ਼ਾ ਹੁਕਮ
ਉੱਧਰ, ਲੋਕਾਂ ਨੇ ਦੱਸਿਆ ਕਿ ਔਰਤ ਦੇ ਲੜਕੇ ਨੇ ਉਨ੍ਹਾਂ ਨੂੰ ਦਿੱਤੀ ਜਾਣਕਾਰੀ ਚ ਦੱਸਿਆ ਕਿ ਚਾਚੇ ਨੇ ਉਸਦੀ ਮਾਂ ਦੀ ਕੁੱਟਮਾਰ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਕੋਈ ਚੀਜ਼ ਪੀ ਲਈ। ਪੁਲਸ ਇਸ ਮਾਮਲੇ ’ਚ ਹਾਲੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਪੁਸ਼ਟੀ ਨਹੀਂ ਕਰ ਰਹੀ ਕਿ ਇਹ ਮਾਮਲਾ ਅਸਲ ’ਚ ਕੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਗੁਰਦਆਰੇ ਦੇ ਸਾਹਮਣੇ ਗੁੰਡਾਗਰਦੀ ਦਾ ਨੰਗਾ ਨਾਚ, ਚੱਲੇ ਤੇਜ਼ਧਾਰ ਹਥਿਆਰ
NEXT STORY