ਚੰਡੀਗੜ੍ਹ(ਰਮਨਜੀਤ)- ਪੰਜਾਬ ਮੱਛੀ ਪਾਲਣ ਵਿਭਾਗ ਦੇ ਸਾਂਝੇ ਯਤਨਾਂ ਸਦਕਾ ਭਾਰਤ ਸਰਕਾਰ ਵਲੋਂ ਨਵੀਂ ਸੁਰੂ ਕੀਤੀ ਸਕੀਮ ‘ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ’ (ਪੀ.ਐੱਮ.ਐੱਮ.ਐੱਸ.ਵਾਈ.) ਇਸ ਸਾਲ 45.82 ਕਰੋੜ ਰੁਪਏ ਦੇ ਪ੍ਰਵਾਨਿਤ ਪ੍ਰਾਜੈਕਟ ਨਾਲ ਸੂਬੇ ਵਿਚ ਵੀ ਲਾਗੂ ਕੀਤੀ ਜਾ ਰਹੀ ਹੈ। ਭਾਰਤ ਸਰਕਾਰ ਵਲੋਂ ਇਸ ਸਕੀਮ ਤਹਿਤ 11.36 ਕਰੋੜ ਰੁਪਏ ਦੇ ਕੇਂਦਰ ਦੇ ਕੁੱਲ ਹਿੱਸੇ ਵਿਚੋਂ 5.68 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਸੂਬਾ ਸਰਕਾਰ ਵਲੋਂ ਇਸ ਯੋਜਨਾ ਨੂੰ ਲਾਗੂ ਕਰਨ ਲਈ ਲੋੜੀਂਦਾ ਬਜਟ ਪ੍ਰਬੰਧ ਵੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਕੈਪਟਨ ਅਮਰਿੰਦਰ ਸਿੰਘ ਦੀ PM ਮੋਦੀ ਨਾਲ ਮੁਲਾਕਾਤ, ਖੇਤੀ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ‘ਪ੍ਰਧਾਨ ਮੰਤਰੀ ਮਤਸਯ ਸੰਪਦਾ ਯੋਜਨਾ’ ਅਧੀਨ ਮੱਛੀ ਪਾਲਣ ਵਿਭਾਗ ਵਲੋਂ 61.71 ਕਰੋੜ ਰੁਪਏ ਦੀ ਲਾਗਤ ਵਾਲੇ 15 ਹੋਰ ਪ੍ਰਾਜੈਕਟਾਂ ਲਈ ਡੀ.ਪੀ.ਆਰ. ਭਾਰਤ ਸਰਕਾਰ ਕੋਲ ਜਮ੍ਹਾ ਕਰਵਾਏ ਗਏ ਹਨ। ਇਸ ਸਬੰਧੀ ਮਨਜੂਰੀ ਜਲਦੀ ਮਿਲਣ ਦੀ ਸੰਭਾਵਨਾ ਹੈ।
ਇਸ ਯੋਜਨਾ ਤਹਿਤ ਸੂਬੇ ਵਿਚ ਮੱਛੀ ਪਾਲਣ ਖੇਤਰ ਦੇ ਵਿਕਾਸ ਲਈ ਕਈ ਨਵੇਂ ਪ੍ਰਾਜੈਕਟ ਲਾਗੂ ਕੀਤੇ ਜਾਣਗੇ। ਬਾਜਵਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਪਹਿਲੀ ਵਾਰ ਮੰਡੀਕਰਨ ਨੂੰ ਪੰਜਾਬ ਦੇ ਨਾਲ-ਨਾਲ ਹੋਰਨਾਂ ਸੂਬਿਆਂ ਵਿਚ ਉਤਸ਼ਾਹਿਤ ਕਰਨ ਲਈ, ਕਿਸਾਨਾਂ ਨੂੰ ਮੱਛੀਆਂ ਦੀ ਆਵਾਜਾਈ ਲਈ ਵਾਹਨ ਜਿਵੇਂ ਸਾਈਕਲ, ਮੋਟਰਸਾਈਕਲ, ਆਟੋ ਰਿਕਸ਼ਾ, ਇੰਸੂਲੇਟਡ ਵੈਨਾਂ, ਰੈਫਰਿਜੇਰੇਟਡ ਵੈਨਾਂ ਆਦਿ ਸਬਸਿਡੀ ’ਤੇ ਮੁਹੱਈਆ ਕਰਵਾਏ ਜਾਣਗੇ। ਮੱਛੀ ਪਾਲਣ ਅਤੇ ਝੀਂਗਾ ਮੱਛੀ ਪਾਲਣ ਅਧੀਨ ਖੇਤਰਾਂ ਵਿਚ ਵਾਧਾ ਇਸ ਸਾਲ ਵੀ ਜਾਰੀ ਰਹੇਗਾ। ਦੱਖਣ-ਪੱਛਮੀ ਪੰਜਾਬ ਵਿਚ ਝੀਂਗਾ ਮੱਛੀ ਪਾਲਣ ਅਧੀਨ ਖੇਤਰ ਪਿਛਲੇ ਸਾਲ 400 ਏਕੜ ਦੇ ਮੁਕਾਬਲੇ ਦੁੱਗਣਾ ਹੋ ਕੇ 800 ਏਕੜ ਤੋਂ ਵੀ ਵੱਧ ਹੋ ਗਿਆ ਹੈ।
ਇਹ ਵੀ ਪੜ੍ਹੋ- ਮੁੱਖ ਮੰਤਰੀ ਅਮਰਿੰਦਰ ਨੂੰ ਅੱਤਵਾਦੀਆਂ ਤੋਂ ਮਿਲੀਆਂ ਧਮਕੀਆਂ ਦੀ ਪੰਜਾਬ ਪੁਲਸ ਨੇ ਸ਼ੁਰੂ ਕੀਤੀ ਜਾਂਚ
ਵਿਭਾਗ ਵਲੋਂ ਭਾਰਤ ਸਰਕਾਰ ਨੂੰ ਝੀਂਗਾ ਮੱਛੀ ਪਾਲਣ, ਪ੍ਰੋਸੈਸਿੰਗ ਅਤੇ ਮੰਡੀਕਰਨ ਨੂੰ ਉਤਸ਼ਾਹਿਤ ਕਰਨ ਲਈ ਇੱਕ ਪ੍ਰਮੁੱਖ ਪ੍ਰਾਜੈਕਟ ਸੌਂਪਿਆ ਗਿਆ ਹੈ, ਜਿਸ ਲਈ ਭਾਰਤ ਸਰਕਾਰ ਨੇ 536 ਕਰੋੜ ਰੁਪਏ ਦੀ ਲਾਗਤ ਵਾਲੇ 4 ਸਾਲਾ ਪ੍ਰਾਜੈਕਟ ਦਾ ਸੁਝਾਅ ਦਿੱਤਾ ਹੈ।
ਮੁੱਖ ਮੰਤਰੀ ਅਮਰਿੰਦਰ ਨੂੰ ਅੱਤਵਾਦੀਆਂ ਤੋਂ ਮਿਲੀਆਂ ਧਮਕੀਆਂ ਦੀ ਪੰਜਾਬ ਪੁਲਸ ਨੇ ਸ਼ੁਰੂ ਕੀਤੀ ਜਾਂਚ
NEXT STORY