ਪੰਜਾਬ ਦੇ ਰਾਜਨੀਤਕ, ਧਾਰਮਿਕ, ਮਨੋਰੰਜਕ, ਸਮਾਜਿਕ, ਆਰਥਿਕ ਆਦਿ ਮਸਲਿਆਂ ਨਾਲ ਸਬੰਧਿਤ ਵੱਡੀਆਂ ਖਬਰਾਂ ਦੀ ਜਾਣਕਾਰੀ ਥੋੜੇ ਸਮੇਂ 'ਚ ਹਾਸਲ ਕਰਨ ਲਈ 'ਜਗ ਬਾਣੀ' ਵਲੋਂ ਇਹ ਬੁਲੇਟਿਨ ਪਾਠਕਾਂ ਲਈ ਤਿਆਰ ਕੀਤਾ ਗਿਆ ਹੈ। ਇਸ ਰਾਹੀ ਪਾਠਕਾਂ ਨੂੰ ਪੰਜਾਬ ਦੀਆਂ ਦਿਨ ਭਰ ਦੀਆਂ ਅਹਿਮ ਖਬਰਾਂ ਤੋਂ ਜਾਣੂ ਕਰਵਾਇਆ ਜਾਂਦਾ ਹੈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani
ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਤਰਨਤਾਰਨ ਸਰਹੱਦ 'ਤੇ ਵੱਡੀ ਸਾਜ਼ਿਸ਼ ਨਾਕਾਮ, ਬੀ. ਐੱਸ. ਐੱਫ. ਨੇ ਢੇਰ ਕੀਤੇ 5 ਘੁਸਪੈਠੀਏ
ਤਰਨਤਾਰਨ : ਜ਼ਿਲ੍ਹੇ ਦੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਪਿੰਡ ਡੱਲ ਵਿਚ ਬੀ. ਸੀ. ਐੱਫ. ਨੇ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਬੀਤੀ ਰਾਤ ਪਾਕਿਸਤਾਨ ਵਲੋਂ ਭਾਰਤੀ ਸਰਹੱਦ ਵਿਚ ਘੁਸਪੈਠ ਕਰ ਰਹੇ 5 ਪਾਕਿਸਤਾਨੀਆਂ ਨੂੰ ਢੇਰ ਕਰ ਦਿੱਤਾ ਹੈ। ਘੁਸਪੈਠੀਆਂ ਕੋਲੋਂ ਏ.ਕੇ 47 ਰਾਈਫਲ ਸਮੇਤ 2 ਮੈਗਜ਼ੀਨ 27 ਜ਼ਿੰਦਾ ਰੌਂਦ, 4 ਪਿਸਤੌਲ 9 ਐੱਮ.ਐੱਮ ਸਮੇਤ ਦੋ ਮੈਗਜ਼ੀਨ 109 ਰੌਂਦ, 2 ਮੋਬਾਈਲ ਫੋਨ, 9 ਕਿੱਲੋ 920 ਗ੍ਰਾਮ ਹੈਰੋਇਨ ਅਤੇ 610 ਰੁਪਏ ਦੀ ਪਾਕਿਸਤਾਨੀ ਕਰੰਸੀ ਬਰਾਮਦ ਕੀਤੀ ਹੈ। ਬੀ.ਐੱਸ.ਐੱਫ. ਵੱਲੋ ਉਕਤ 5 ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੱਡੀ ਖ਼ਬਰ : ਬਾਦਲਾਂ ਦੇ ਘਰ ਤਕ ਪਹੁੰਚਿਆ ਕੋਰੋਨਾ
ਲੰਬੀ/ ਮਲੋਟ : ਸੂਬੇ ਦੇ ਨਾਲ-ਨਾਲ ਕੋਰੋਨਾ ਮਹਾਮਾਰੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਵੀ ਸਿਖਰ 'ਤੇ ਹੈ ਅਤੇ ਹੁਣ ਇਸ ਮਹਾਮਾਰੀ ਨੇ ਬਾਦਲਾਂ ਦੀ ਰਿਹਾਇਸ਼ 'ਤੇ ਵੀ ਦਸਤਕ ਦੇ ਦਿੱਤੀ ਹੈ। ਅੱਜ ਤਾਜ਼ਾ ਆਈ ਪਹਿਲੀ ਰਿਪੋਰਟ ਵਿਚ 60 ਨਵੇਂ ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਇਸ ਵਿਚ ਦਰਜਨ ਭਰ ਮਲੋਟ ਉਪ ਮੰਡਲ ਦੇ ਹਨ ਜਿਨ੍ਹਾਂ ਵਿਚੋਂ ਪੰਜ ਮਾਮਲੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਉਪਰ ਤਾਇਤਾਨ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਦੇ ਸੁਰੱਖਿਆ ਕਰਮਚਾਰੀ ਹਨ। ਇਹ ਪੰਜੇ ਪੰਜਾਬ ਪੁਲਸ ਦੇ ਜਵਾਨ ਹਨ ਅਤੇ ਇਨ੍ਹਾਂ ਦੀ ਉਮਰ 26 ਸਾਲ ਤੋਂ ਲੈ ਕੇ 55 ਸਾਲ ਤੱਕ ਹੈ।
ਪੰਜਾਬ 'ਚ ਸ਼ਨੀਵਾਰ ਨੂੰ ਕੋਰੋਨਾ ਦੇ 1320 ਨਵੇਂ ਮਾਮਲਿਆਂ ਦੀ ਪੁਸ਼ਟੀ, 45 ਮਰੀਜ਼ਾਂ ਦੀ ਮੌਤ
ਲੁਧਿਆਣਾ : ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ 'ਚ ਅਗਲੇ ਕੁੱਝ ਦਿਨ ਤਕ ਹਾਲਾਤ ਹੋਰ ਖਰਾਬ ਹੋ ਸਕਦੇ ਹਨ। ਮਾਹਿਰਾਂ ਦਾ ਮੰਨਣਾ ਹੈ ਕਿ ਅਜਿਹਾ ਇਸ ਲਈ ਹੈ ਕਿਉਂਕਿ ਬਹੁਤ ਸਾਰੇ ਲੋਕ ਵਾਇਰਸ ਤੋਂ ਸੰਕਰਮਿਤ ਹੋ ਚੁਕੇ ਹੋਣਗੇ ਪਰ ਅਜੇ ਉਨ੍ਹਾਂ 'ਚ ਲੱਛਣ ਪੈਦਾ ਨਹੀਂ ਹੋਏ ਹੋਣਗੇ, ਜੋ ਆਗਾਮੀ ਹਫਤੇ ਅਤੇ 10 ਦਿਨਾਂ 'ਚ ਸਾਹਮਣੇ ਆਉਣਗੇ। ਅੱਜ ਪੰਜਾਬ 'ਚ ਕੋਰੋਨਾ ਵਾਇਰਸ ਦੇ ਕਾਰਣ 45 ਲੋਕਾਂ ਦੀ ਮੌਤ ਹੋ ਗਈ, ਜਦਕਿ 1320 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ 'ਚ ਵੱਖ-ਵੱਖ ਜ਼ਿਲ੍ਹਿਆਂ 'ਚ 336 ਲੋਕ ਆਕਸੀਜਨ ਸਪੋਰਟ 'ਤੇ ਹਨ ਜਦਕਿ 49 ਨੂੰ ਵੈਂਟੀਲੇਟਰ ਲਗਾਇਆ ਗਿਆ ਹੈ।
ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਹੋਇਆ ਕੋਰੋਨਾ
ਜਲੰਧਰ : ਪੰਜਾਬ 'ਚ ਜਿਥੇ ਕੋਰੋਨਾ ਦਾ ਕਹਿਰ ਵੱਧ ਰਿਹਾ ਹੈ, ਉਥੇ ਹੀ ਆਮ ਜਨਤਾ ਤੋਂ ਬਾਅਦ ਹੁਣ ਸਿਆਸੀ ਆਗੂ ਵੀ ਕੋਰੋਨਾ ਦੀ ਲਪੇਟ 'ਚ ਆਉਣਾ ਸ਼ੁਰੂ ਹੋ ਗਏ ਹਨ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਕੋਰੋਨਾ ਹੋਣ ਦੀ ਖਬਰ ਸਾਹਮਣੇ ਆਈ ਹੈ। ਕੈਬਟਿਨ ਮੰਤਰੀ ਰੰਧਾਵਾ ਵਲੋਂ ਕੋਰੋਨਾ ਟੈਸਟ ਲਈ ਸੈਂਪਲ ਦਿੱਤਾ ਗਿਆ ਸੀ, ਜਿਸ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ।
ਫਤਿਹਗੜ੍ਹ ਸਾਹਿਬ ਦੀ ਪੁਲਸ ਨੂੰ ਵੱਡੀ ਸਫ਼ਲਤਾ, ਫ਼ੌਜ ਦਾ ਨਕਲੀ ਲੈਫ. ਕਰਨਲ ਅਸਲੇ ਸਣੇ ਗ੍ਰਿਫ਼ਤਾਰ
ਫ਼ਤਿਹਗੜ੍ਹ ਸਾਹਿਬ : ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਪੁਲਸ ਵੱਲੋਂ ਮਾੜੇ ਅਨਸਰਾਂ ਖਿਲਾਫ਼ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ, ਜਦੋਂ ਭਾਰਤੀ ਫ਼ੌਜ ਦੇ ਇਕ ਨਕਲੀ ਲੈਫ. ਕਰਨਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸੀ. ਆਈ. ਏ. ਸਟਾਫ ਸਰਹਿੰਦ ਦੇ ਇੰਚਾਰਜ ਇੰਸ. ਭੁਪਿੰਦਰ ਸਿੰਘ ਦੀ ਅਗਵਾਈ 'ਚ ਏ. ਐੱਸ . ਆਈ. ਗੁਰਬਚਨ ਸਿੰਘ ਵੱਲੋਂ ਮੁਖਬਰੀ ਦੇ ਆਧਾਰ 'ਤੇ ਸ਼ੋਬਰਾਜ ਸਿੰਘ ਉਰਫ਼ ਸ਼ਿਵਾ ਵਾਸੀ ਪਿੰਡ ਮੰਝ ਫਗੂਵਾਲਾ ਥਾਣਾ ਸਲੇਮ ਟਾਵਰੀ, ਲੁਧਿਆਣਾ ਕੋਲੋਂ ਇਕ 32 ਬੋਰ ਦੀ ਨਾਜਾਇਜ਼ ਪਿਸਤੌਲ ਸਮੇਤ 3 ਰੌਂਦ, ਇਕ ਏਅਰ ਪਿਸਤੌਲ, 5 ਜਾਅਲੀ ਗੋਲ ਮੋਹਰਾਂ, ਇਕ ਵਾਕੀ-ਟਾਕੀ ਸੈੱਟ, ਫ਼ੌਜ ਦੇ ਲੈਫਟੀਨੈਂਟ ਕਰਨਲ ਦੀ ਕਾਲੇ ਰੰਗ ਦੀ ਵਰਦੀ ਤੇ 2 ਹੋਰ ਆਰਮੀ ਦੀਆਂ ਵਰਦੀਆਂ ਬਰਾਮਦ ਹੋਈਆਂ।
ਕਰਫ਼ਿਊ ਦੇ ਬਾਵਜੂਦ ਬੱਸ ਸੇਵਾ ਨੂੰ ਲੈ ਕੇ ਪੰਜਾਬ ਸਰਕਾਰ ਨੇ ਦਿੱਤੀ ਰਾਹਤ
ਜਲੰਧਰ — ਪੰਜਾਬ ਸਰਕਾਰ ਨੇ ਕਰਫ਼ਿਊ ਦੌਰਾਨ ਯਾਤਰੀਆਂ ਨੂੰ ਰਾਹਤ ਦੇਣ ਲਈ ਬੱਸਾਂ ਚਲਾਉਣ ਦੀ ਪਰਮਿਸ਼ਨ ਦੇ ਦਿੱਤੀ ਹੈ। ਇਸ ਕਾਰਨ ਸ਼ਨੀਵਾਰ ਅਤੇ ਐਤਵਾਰ ਨੂੰ ਬੱਸਾਂ ਰੁਟੀਨ ਮੁਤਾਬਕ ਚੱਲਣਗੀਆਂ। ਇਸ ਸਬੰਧ 'ਚ ਨੋਟੀਫਿਕੇਸ਼ਨ ਦੀ ਕਾਪੀ ਪੰਜਾਬ ਰੋਡਵੇਜ਼ ਜਲੰਧਰ ਡਿਪੂ ਦੇ ਅਧਿਕਾਰੀਆਂ ਕੋਲ ਪਹੁੰਚ ਗਈ ਹੈ। ਬੱਸਾਂ 'ਚ 50 ਫੀਸਦੀ ਯਾਤਰੀ ਹੀ ਸਫਰ ਕਰ ਸਕਣਗੇ। ਅਹਿਤਿਆਤ ਦੇ ਤੌਰ 'ਤੇ ਸਿਰਫ ਉਨ੍ਹਾਂ ਯਾਤਰੀਆਂ ਨੂੰ ਬੱਸਾਂ 'ਚ ਬੈਠਣ ਦੀ ਇਜਾਜ਼ਤ ਹੋਵੇਗੀ ਜੋ ਸਿਹਤ ਮਹਿਕਮੇ ਦੇ ਨਿਯਮ ਅਤੇ ਗਾਈਡਲਾਈਨਜ਼ ਦੀ ਪਾਲਣਾ ਕਰਦੇ ਮਾਸਕ ਆਦਿ ਪਹਿਨਣਗੇ ਅਤੇ ਸੋਸ਼ਲ ਡਿਸਟੈਂਸ ਬਣਾਈ ਰੱਖਣਗੇ।
ਤਸਕਰਾਂ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, 2 ਹੋਰ ਸਮੱਗਲਰਾਂ ਦੀ 67 ਲੱਖ ਤੋਂ ਵੱਧ ਦੀ ਜ਼ਾਇਦਾਦ ਫ੍ਰੀਜ਼
ਤਰਨ ਤਾਰਨ : ਜ਼ਿਲ੍ਹਾ ਪੁਲਸ ਵਲੋਂ ਨਸ਼ਾ ਸਮੱਗਲਰਾਂ ਉਪਰ ਨੱਥ ਪਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਮੁਹਿੰਮ ਤਹਿਤ ਹੁਣ 2 ਹੋਰ ਨਸ਼ਾ ਸਮੱਗਲਰਾਂ ਦੀਆਂ 67 ਲੱਖ ਰੁਪਏ ਮੁੱਲ ਦੀਆਂ ਜ਼ਾਇਦਾਦਾਂ ਨੂੰ ਫ੍ਰੀਜ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐੱਸ.ਐੱਸ.ਪੀ ਵਲੋਂ ਚਲਾਈ ਮੁਹਿੰਮ ਤਹਿਤ ਹੁੱਣ ਤੱਕ ਜ਼ਿਲ੍ਹੇ ਦੇ ਕੁੱਲ 84 ਨਸ਼ਾ ਸਮੱਗਲਰਾਂ ਦੀਆਂ 100 ਕੋਰੜ 88 ਲੱਖ 19 ਹਜ਼ਾਰ 511 ਰੁਪਏ ਕੀਮਤ ਵਾਲੀਆਂ ਜ਼ਾਇਦਾਦਾਂ ਫ੍ਰੀਜ਼ ਕੀਤੀਆਂ ਜਾ ਚੁੱਕੀਆਂ ਹਨ।
ਪੰਨੂ ਵਲੋਂ ਵੀਡੀਓ ਰਾਹੀਂ ਚੈਲੇਂਜ ਕਰਨ 'ਤੇ ਖੁਫ਼ੀਆਂ ਏਜੰਸੀਆਂ ਚੌਕਸ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਵਧਾਈ ਗਈ ਸੁਰੱਖਿਆ
ਅੰਮ੍ਰਿਤਸਰ : ਸਿੱਖ ਫ਼ਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਵਲੋਂ ਫੇਸਬੁੱਕ 'ਤੇ ਵੀਡੀਓ ਵਾਇਰਲ ਕਰਕੇ 23 ਅਗਸਤ ਐਤਵਾਰ ਨੂੰ ਪੰਜਾਬ ਦੀ ਕੈਪਟਨ ਸਰਕਾਰ ਨੂੰ ਚੈਲੰਜ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਖੁਫ਼ੀਆ ਏਜੰਸੀਆਂ ਚੌਕਸ ਹੋ ਗਈਆਂ ਹਨ। ਸੂਤਰਾਂ ਦੇ ਅਧਾਰ ਤੇ ਵੱਖ-ਵੱਖ ਖੁਫ਼ੀਆ ਏਜੰਸੀਆਂ ਤੇ ਸਪੈਸ਼ਲ ਪੁਲਸ ਫੋਰਸ ਦੇ ਲਗਭਗ 300 ਦੇ ਕਰੀਬ ਅਧਿਕਾਰੀ ਤੇ ਕਰਮਚਾਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਇਸਦੇ ਆਲੇ ਦੁਆਲੇ ਤੇ ਖਾਸ ਕਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਾਇਨਾਤ ਕਰ ਦਿੱਤੇ ਗਏ ਹਨ।
ਚਿੱਟਾ ਲੈਣ ਵਾਲੇ ASI ਦੀ ਵੀਡੀਓ ਮਾਮਲੇ 'ਤੇ 'ਕੈਪਟਨ' ਸਖ਼ਤ, ਡੀ. ਜੀ. ਪੀ. ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ : ਸੋਸ਼ਲ ਮੀਡੀਆ 'ਤੇ ਚਿੱਟਾ ਲੈਂਦੇ ਹੋਏ ਦਿਖਾਏ ਤਰਨਤਾਰਨ ਦੇ ਇਕ ਏ. ਐੱਸ. ਆਈ. ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤੀ ਦਿਖਾਉਂਦੇ ਹੋਏ ਕਿਹਾ ਹੈ ਕਿ ਉਨ੍ਹਾਂ ਨੇ ਡੀ. ਜੀ. ਪੀ. ਨੂੰ ਇਸ ਮਾਮਲੇ ਦੀ ਪੜਤਾਲ ਕਰਨ ਅਤੇ ਕਾਰਵਾਈ ਕਰਨ ਲਈ ਕਿਹਾ ਹੈ, ਜਿਸ 'ਚ ਏ. ਐੱਸ. ਆਈ. ਦੀ ਬਰਖ਼ਾਸਤਗੀ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਹਰਕਤਾਂ ਸਬੰਧੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਲੰਧਰ ਜ਼ਿਲ੍ਹੇ 'ਚ ਭਿਆਨਕ ਸਥਿਤੀ 'ਚ ਪਹੁੰਚਿਆ 'ਕੋਰੋਨਾ', ਇਕੋ ਦਿਨ 'ਚ 9 ਮੌਤਾਂ
ਜਲੰਧਰ : ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵੱਧਦੀ ਜਾ ਰਹੀ ਹੈ, ਉੱਥੇ ਹੀ ਕੋਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ ਵੀ ਵੱਧਦਾ ਜਾ ਰਿਹਾ ਹੈ। ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਇੰਨ੍ਹੀਂ ਜ਼ਿਆਦਾ ਭਿਆਨਕ ਸਥਿਤੀ 'ਚ ਪਹੁੰਚ ਗਿਆ ਹੈ ਕਿ ਅੱਜ ਸ਼ਨੀਵਾਰ ਨੂੰ ਜ਼ਿਲ੍ਹੇ 'ਚ ਅੱਜ ਕੋਰੋਨਾ ਕਾਰਨ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 105 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ।
ਕਰਫ਼ਿਊ ਦੌਰਾਨ ਨਵਾਂਸ਼ਹਿਰ 'ਚ ਵੱਡੀ ਵਾਰਦਾਤ, ਰਾਤੋ-ਰਾਤ ਲੁਟੇਰਿਆਂ ਨੇ ATM 'ਚੋਂ ਲੁੱਟੀ ਲੱਖਾਂ ਦੀ ਨਕਦੀ
ਨਵਾਂਸ਼ਹਿਰ— ਪੰਜਾਬ 'ਚ ਕੋਰੋਨਾ ਵਾਇਰਸ ਨੂੰ ਲੈ ਕੇ ਲੱਗੇ ਸ਼ਾਮ ਦੇ ਕਰਫ਼ਿਊ ਦੇ ਬਾਵਜੂਦ ਲੁਟੇਰਿਆਂ ਦੇ ਹੌਂਸਲੇ ਬੁਲੰਦ ਹੋ ਚੁੱਕੇ ਹਨ। ਰਾਤੋ-ਰਾਤ ਲੁਟੇਰੇ ਲੁੱਟ ਦੀਆਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ 'ਚ ਲੱਗੇ ਹੋਏ ਹਨ। ਅਜਿਹਾ ਹੀ ਇਕ ਬੈਂਕ ਨਵਾਂਸ਼ਹਿਰ ਦੇ ਹਲਕਾ ਬੰਗਾ ਦੇ ਪਿੰਡ ਨੌਰਾ 'ਚੋਂ ਸਾਹਮਣੇ ਆਇਆ ਹੈ, ਜਿੱਛੇ ਰਾਤੋਂ-ਰਾਤ ਲੁਟੇਰਿਆਂ ਨੇ ਸਟੇਟ ਬੈਂਕ ਆਫ ਇੰਡੀਆ ਦੇ ਏ. ਟੀ. ਐੱਮ. ਨੂੰ ਤੋੜ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ।
ਵੱਡਾ ਹਾਦਸਾ : ਸਿਲੰਡਰ ਲੀਕ ਹੋਣ ਕਾਰਨ ਲੱਗੀ ਭਿਆਨਕ ਅੱਗ, ਅੱਧੀ ਦਰਜਨ ਲੋਕ ਝੁਲਸੇ (ਤਸਵੀਰਾਂ)
ਪਠਾਨਕੋਟ : ਪਠਾਨਕੋਟ ਦੇ ਮੁਹੱਲਾ ਅਬਰੋਲ ਨਗਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ 6 ਲੋਕਾਂ ਦੇ ਝੁਲਸਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ ਇਕ ਪਰਿਵਾਰ ਦੇ 5 ਮੈਂਬਰ ਜਦਕਿ ਇਕ ਉਨ੍ਹਾਂ ਦਾ ਗੁਆਂਢੀ ਵੀ ਸ਼ਾਮਲ ਹੈ। ਇਨ੍ਹਾਂ 'ਚੋਂ ਦੋ ਵਿਅਕਤੀਆਂ ਦਾ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
'ਮੁਲਤਾਨੀ ਅਗਵਾ ਮਾਮਲੇ' 'ਚ ਨਵਾਂ ਮੋੜ, ਸਾਬਕਾ 47P ਸੈਣੀ ਖਿਲਾਫ਼ ਚੱਲੇਗਾ ਕਤਲ ਦਾ ਕੇਸ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਅਤੇ ਹੋਰ ਖਿਲਾਫ਼ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਅਤੇ ਟਾਰਚਰ ਕਰਨ ਦੇ ਨਾਲ-ਨਾਲ ਹੁਣ ਕਤਲ ਕਰਨ ਦਾ ਮਾਮਲਾ ਵੀ ਚੱਲੇਗਾ। ਮੋਹਾਲੀ ਦੀ ਵਿਸ਼ੇਸ਼ ਅਦਾਲਤ ਦੀ ਡਿਊਟੀ ਮੈਜਿਸਟ੍ਰੇਟ ਸਰਵੀਣ ਕੌਰ ਨੇ ਉਕਤ ਹੁਕਮ ਜਾਰੀ ਕੀਤੇ ਹਨ। ਕਤਲ ਦੀ ਧਾਰਾ ਸਹਿ ਮੁਲਜ਼ਮ ਅਤੇ ਹੁਣ ਵਾਅਦਾ ਮੁਆਫ਼ ਗਵਾਹ ਬਣੇ ਚੰਡੀਗੜ੍ਹ ਪੁਲਸ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਜਾਗੀਰ ਸਿੰਘ ਅਤੇ ਕੁਲਦੀਪ ਸਿੰਘ ਦੇ ਮੋਹਾਲੀ ਟ੍ਰਾਇਲ ਕੋਰਟ 'ਚ ਦਰਜ ਕਰਵਾਏ ਬਿਆਨਾਂ ਦੇ ਆਧਾਰ 'ਤੇ ਜੋੜੀ ਗਈ ਹੈ।
ਬਾਗ਼ੀ ਵਿਧਾਇਕ 'ਢੀਂਡਸਾ' ਦਾ ਅਕਾਲੀ ਦਲ ਤੋਂ ਵੱਖਰਾ ਸਟੈਂਡ, ਸਪੀਕਰ ਨੂੰ ਸੌਂਪਿਆ ਨੋਟਿਸ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਵਿਧਾਨ ਸਭਾ ਕਾਰਜ ਨਿਯਮਾਵਲੀ ਦੇ ਨਿਯਮ-71 ਅਧੀਨ ਇੱਕ ਨੋਟਿਸ ਦਿੱਤਾ ਹੈ ਅਤੇ ਪੰਜਾਬ ਵਿਧਾਨ ਸਭਾ 'ਚ ਪਾਰਟੀ ਤੋਂ ਵੱਖਰਾ ਸਟੈਂਡ ਲੈਂਦਿਆਂ ਕੇਂਦਰ ਸਰਕਾਰ ਵੱਲੋਂ ਜਾਰੀ ਤਿੰਨ ਖੇਤੀ ਆਰਡੀਨੈਂਸ ਰੱਦ ਕਰਨ ਲਈ ਮਤਾ ਲਿਆਉਣ ਦੀ ਮੰਗ ਕੀਤੀ ਹੈ।
ਕਰਫਿਊ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਵਲੋਂ ਨਵੇਂ ਹੁਕਮ ਜਾਰੀ
NEXT STORY