ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਹਰਸਿਮਰਤ ਦੇ ਅਸਤੀਫ਼ੇ ਤੋਂ ਬਾਅਦ ਬੋਲੇ ਸੁਖਬੀਰ ਬਾਦਲ, ਗਠਜੋੜ 'ਤੇ ਦਿੱਤਾ ਵੱਡਾ ਬਿਆਨ
ਚੰਡੀਗੜ੍ਹ: ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ਾ ਦੇਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਨਿੱਜੀ ਚੈਨਲ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਜਪਾ ਨਾਲ ਗਠਜੋੜ ਤੋੜਣ ਦਾ ਫ਼ੈਸਲਾ ਪਾਰਟੀ ਵਲੋਂ ਕੀਤਾ ਜਾਵੇਗਾ। ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਅਸੀਂ ਹਰ ਸਮੇਂ ਕਿਸਾਨਾਂ ਦੇ ਨਾਲ ਹਾਂ ਅਤੇ ਕਿਸੇ ਵੀ ਹਾਲਤ 'ਚ ਐੱਮ.ਐੱਸ. ਪੀ ਨੂੰ ਖ਼ਤਮ ਨਹੀਂ ਹੋਣ ਦੇਵਾਂਗੇ ਚਾਹੇ ਸਾਨੂੰ ਜਾਨ ਕਿਉਂ ਨਾ ਦੇਣੀ ਪਵੇ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਸੁਖਬੀਰ ਬਾਦਲ ਤੇ ਬੀਬੀ ਹਰਸਿਮਰਤ ਕੌਰ 21 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਤੇ ਐਮ. ਪੀ. ਹਰਸਿਮਰਤ ਕੌਰ ਬਾਦਲ 21 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਦੌਰਾਨ ਉਹ 'ਅੰਨਦਾਤਾ' ਪ੍ਰਤੀ ਫਰਜ਼ ਪੂਰਾ ਕਰਨ ਵਾਸਤੇ ਤਾਕਤ ਦੇਣ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕਰਨਗੇ। ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਹੋਵੇਗੀ।
ਕੀ ਹੈ ਖੇਤੀ ਆਰਡੀਨੈਂਸ? ਕਿਸਾਨ ਕਿਉਂ ਜਤਾ ਰਹੇ ਨੇ ਇਤਰਾਜ਼, ਜਾਣਨ ਲਈ ਪੜ੍ਹੋ ਇਹ ਖ਼ਬਰ
ਚੰਡੀਗੜ੍ਹ - ਸੰਸਦ ਦੇ ਮਾਨਸੂਨ ਸੈਸ਼ਨ ਦੇ ਚੌਥੇ ਦਿਨ ਖੇਤੀਬਾੜੀ ਦੇ ਤਿੰਨਾਂ ਬਿੱਲਾਂ ’ਤੇ ਵਿਚਾਰ-ਚਰਚਾ ਜਾਰੀ ਰਹੀ। ਇਸ ਚਰਚਾ ਤੋਂ ਬਾਅਦ ਲੋਕ ਸਭਾ ’ਚ ਬੀਤੇ ਦਿਨ ਬਾਕੀ 2 ਖੇਤੀਬਾੜੀ ਬਿੱਲ ਪਾਸ ਹੋ ਗਏ, ਜਦਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਇਕ ਬਿੱਲ ਲੋਕ ਸਭਾ ਵਿਚ ਪਾਸ ਹੋ ਗਿਆ ਸੀ।
ਪਿੰਡ ਬਾਦਲ ਵਿਖੇ ਲਗਾਏ ਪੱਕੇ ਮੋਰਚੇ 'ਚ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਹੋਈ ਮੌਤ
ਸ੍ਰੀ ਮੁਕਤਸਰ ਸਾਹਿਬ : 15 ਸਤੰਬਰ ਤੋਂ ਖੇਤੀ ਆਰਡੀਨੈਂਸ ਵਿਰੁੱਧ ਪੱਕਾ ਮੋਰਚੇ ਲਾ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਗ੍ਰਹਿ ਸਾਹਮਣੇ ਡਟੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਰਕਰਾਂ 'ਚੋਂ ਇਕ ਕਿਸਾਨ ਵਲੋਂ ਅੱਜ ਸਵੇਰੇ ਜ਼ਹਿਰੀਲੀ ਦਵਾਈ ਨਿਗਲ ਲਈ ਗਈ ਸੀ, ਜਿਸ ਦੀ ਮੈਕਸ ਬਠਿੰਡਾ ਵਿਖੇ ਦੇਰ ਸ਼ਾਮ ਮੌਤ ਹੋ ਗਈ।
ਅੰਮ੍ਰਿਤਸਰ ਜ਼ਿਲ੍ਹੇ 'ਚ ਭਿਆਨਕ ਰੂਪ ਵਿਖਾ ਰਿਹੈ ਕੋਰੋਨਾ, 400 ਨਵੇਂ ਮਾਮਲਿਆਂ ਦੀ ਪੁਸ਼ਟੀ, 5 ਦੀ ਮੌਤ
ਅੰਮ੍ਰਿਤਸਰ (ਦਲਜੀਤ)— ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਪੰਜਾਬ 'ਚ ਵੀ ਆਪਣਾ ਭਿਆਨਕ ਰੂਪ ਵਿਖਾ ਰਿਹਾ ਹੈ। ਇਕ ਪਾਸੇ ਜਿੱਥੇ ਕੋਰੋਨਾ ਪੀੜਤਾਂ 'ਚ ਵਾਧਾ ਹੋ ਰਿਹਾ ਹੈ, ਉਥੇ ਹੀ ਵੱਡੀ ਗਿਣਤੀ 'ਚ ਕੋਰੋਨਾ ਦੇ ਕਾਰਨ ਇਲਾਜ ਅਧੀਨ ਚੱਲ ਰਹੇ ਮਰੀਜ਼ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਰਹੇ ਹਨ।
ਅਕਾਲੀ ਦਲ ਨਾਲ ਗਠਜੋੜ 'ਤੇ ਪੰਜਾਬ ਭਾਜਪਾ ਪ੍ਰਧਾਨ ਦਾ ਦੋ ਟੁੱਕ 'ਚ ਜਵਾਬ
ਚੰਡੀਗੜ੍ਹ : ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਆਪਣੀ ਨਲਾਇਕੀ ਅਤੇ ਹੋਰ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਖੇਤੀ ਆਰਡੀਨੈਂਸ ਦੇ ਮੁੱਦੇ ਨੂੰ ਤੂਲ ਦੇ ਰਹੀ ਹੈ। ਸ਼ਰਮਾ ਮੁਤਾਬਕ ਖੇਤੀ ਆਰਡੀਨੈਂਸ ਦੇਸ਼ ਦੇ ਕਿਸਾਨਾਂ ਦੇ ਹਿੱਤ ਵਿਚ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਇਸ 'ਤੇ ਸਫਾਈ ਦੇ ਚੁੱਕੇ ਹਨ। ਇਸ ਦੇ ਨਾਲ ਹੀ ਪੰਜਾਬ ਵਿਚ ਅਕਾਲੀ ਦਲ ਨਾਲ ਗਠਜੋੜ 'ਤੇ ਬੋਲਦਿਆਂ ਭਾਜਪਾ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਖੁਦ ਆਖ ਚੁੱਕਾ ਹੈ ਕਿ ਉਹ ਐੱਨ. ਡੀ. ਏ. ਦੇ ਹਿੱਸਾ ਹੈ, ਫਿਰ ਇਸ 'ਤੇ ਕੁਝ ਕਹਿਣ ਨੂੰ ਬਾਕੀ ਨਹੀਂ ਰਹਿ ਜਾਂਦਾ ਹੈ।
ਅਸਤੀਫ਼ੇ ਤੋਂ ਬਾਅਦ ਬੋਲੇ ਹਰਸਿਮਰਤ ਬਾਦਲ, ਕਿਹਾ-ਸਰਕਾਰ ਨੂੰ ਮਨਾਉਣ 'ਚ ਰਹੀ ਅਸਫ਼ਲ
ਜਲੰਧਰ— ਕੇਂਦਰੀ ਕੈਬਨਿਟ 'ਚੋਂ ਹਰਸਿਮਰਤ ਕੌਰ ਬਾਦਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਸਿਆਸਤ ਭੱਖਦੀ ਜਾ ਰਹੀ ਹੈ। ਹਰਸਿਮਰਤ ਕੌਰ ਬਾਦਲ ਨੇ ਅਸਤੀਫ਼ਾ ਦੇਣ ਤੋਂ ਬਾਅਦ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਹੀ ਸਰਕਾਰ ਨੂੰ ਖੇਤੀ ਆਰਡੀਨੈਂਸਾਂ 'ਤੇ ਮਨਾਉਣ 'ਚ ਅਸਫ਼ਲ ਰਹੀ ਹੈ। ਇਕ ਨਿੱਜੀ ਚੈਨਲ ਨੂੰ ਹਰਸਿਮਰਤ ਕੌਰ ਬਾਦਲ ਨੇ ਦੱਸਿਆ ਕਿ ਸਰਕਾਰ ਆਰਡੀਨੈਂਸਾਂ ਨੂੰ ਤੈਅ ਕਰਨ ਤੋਂ ਪਹਿਲਾਂ ਕਿਸਾਨਾਂ ਨੂੰ ਸੁਣਵਾਈ ਦੇਵੇ।
ਬੀਬੀ ਬਾਦਲ ਦੇ ਅਸਤੀਫ਼ੇ 'ਤੇ ਢੀਂਡਸਾ ਦਾ ਤੰਜ, ਕਿਹਾ-ਚੀਚੀ 'ਤੇ ਖ਼ੂਨ ਲਗਾ ਕੇ ਕੋਈ ਸ਼ਹੀਦ ਨਹੀਂ ਬਣਦਾ (ਵੀਡੀਓ)
ਜਲੰਧਰ/ਨਵੀਂ ਦਿੱਲੀ— ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਕੈਬਨਿਟ 'ਚੋਂ ਦਿੱਤੇ ਗਏ ਅਸਤੀਫ਼ੇ ਨੂੰ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਡਰਾਮਾ ਕਰਾਰ ਦਿੱਤਾ ਹੈ। ਬੀਬੀ ਬਾਦਲ ਦੇ ਅਸਤੀਫ਼ੇ 'ਤੇ ਤੰਜ ਕੱਸਦੇ ਹੋਏ ਢੀਂਡਸਾ ਨੇ ਕਿਹਾ ਕਿ ਚੀਚੀ 'ਤੇ ਖੂਨ ਲਗਾ ਕੇ ਕੋਈ ਸ਼ਹੀਦ ਨਹੀਂ ਬਣ ਸਕਦਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਹਿਲਾਂ ਜਿਸ ਨੂੰ ਡੀਫੈਂਡ ਕਰਦਾ ਰਿਹਾ ਹੈ, ਉਹੀ ਆਰਡੀਨੈਂਸ ਹਨ, ਹੋਰ ਤਾਂ ਕੋਈ ਵੀ ਆਰਡੀਨੈਂਸ ਨਹੀਂ ਹਨ।
ਹਰਸਿਮਰਤ ਦੇ ਅਸਤੀਫ਼ੇ ਤੋਂ ਬਾਅਦ ਸਿੱਧੂ ਦੀ ਐਂਟਰੀ, 14 ਮਹੀਨਿਆਂ ਬਾਅਦ ਟਵਿੱਟਰ 'ਤੇ ਕੱਢੀ ਭੜਾਸ
ਜਲੰਧਰ (ਵੈੱਬ ਡੈਸਕ) : ਕੇਂਦਰ ਦੇ ਖੇਤੀ ਆਰਡੀਨੈਂਸਾਂ ਨੇ ਜਿੱਥੇ ਪੂਰੇ ਦੇਸ਼ ਦਾ ਪਾਰਾ ਵਧਾਇਆ ਹੋਇਆ ਹੈ, ਉਥੇ ਹੀ ਦੇਸ਼ ਭਰ ਦੇ ਕਿਸਾਨਾਂ ਸੜਕਾਂ 'ਤੇ ਉਤਰ ਆਏ ਹਨ। ਇਸ ਸਾਰੇ ਘਟਨਾਕ੍ਰਮ 'ਤੇ ਚੁੱਪ ਧਾਰੀ ਬੈਠੇ ਨਵਜੋਤ ਸਿੱਧੂ ਵੀ ਆਖਿਰ ਬੋਲ ਹੀ ਪਏ ਹਨ। ਹੁਣ ਜਦੋਂ ਅਕਾਲੀ ਦਲ ਨੇ ਵੀ ਆਪਣਾ ਸਟੈਂਡ ਸਪੱਸ਼ਟ ਕਰਦੇ ਹੋਏ ਹਰਸਿਮਰਤ ਕੌਰ ਬਾਦਲ ਦਾ ਵੀ ਕੇਂਦਰੀ ਵਜ਼ੀਰੀ 'ਚੋਂ ਅਸਤੀਫਾ ਦਵਾ ਲਿਆ ਹੈ। ਇਸ ਆਰਡੀਨੈਂਸ ਦੇ ਪਾਸ ਹੋਣ ਤੋਂ ਬਾਅਦ ਨਵਜੋਤ ਸਿੱਧੂ ਨੇ ਵੀ ਸਰਕਾਰ 'ਤੇ ਧਾਵਾ ਬੋਲ ਦਿੱਤਾ ਹੈ।
ਪਾਵਨ ਸਰੂਪਾਂ ਦੇ ਮਾਮਲੇ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਈ ਲੌਂਗੋਵਾਲ ਨੂੰ ਸੁਣਾਈ ਧਾਰਮਿਕ ਸਜ਼ਾ
ਅੰਮ੍ਰਿਤਸਰ (ਅਣਜਾਣ) : ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਸੰਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਕਾਰਜਕਰਨੀ ਕਮੇਟੀ ਨੂੰ ਧਾਰਮਿਕ ਸਜ਼ਾ ਸੁਣਾਈ ਹੈ।
ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)
ਪਿੰਡ ਬਾਦਲ ਵਿਖੇ ਲਗਾਏ ਪੱਕੇ ਮੋਰਚੇ 'ਚ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਹੋਈ ਮੌਤ
NEXT STORY