ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਕੇਂਦਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੀਟਿੰਗ ਖ਼ਤਮ, ਜਾਣੋ ਕੀ ਬੋਲੇ ਕਿਸਾਨ ਆਗੂ
ਨਵੀਂ ਦਿੱਲੀ/ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਅੱਜ ਕਿਸਾਨਾਂ ਨੂੰ ਮੀਟਿੰਗ ਲਈ ਸੱਦਾ ਦਿੱਤਾ ਗਿਆ ਸੀ। ਜਿਸ ਦੇ ਚੱਲਦੇ ਅੱਜ ਸਵੇਰ ਤੋਂ ਹੀ ਮੰਤਰੀਆਂ ਅਤੇ ਕਿਸਾਨਾਂ ਵਿਚਕਾਰ ਮੀਟਿੰਗ ਚੱਲ ਰਹੀ ਸੀ। ਲੱਗਭਗ 7 ਘੰਟੇ ਚੱਲੀ ਇਸ ਮੀਟਿੰਗ ਵਿਚ ਕਿਸਾਨ ਮਸਲਿਆਂ ਦਾ ਕੋਈ ਹੱਲ ਨਹੀਂ ਨਿਕਲ ਸਕਿਆ ਹੈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨਾਂ ਨੇ ਦੱਸਿਆ ਕਿ ਇਸ ਮੀਟਿੰਗ 'ਚ ਕਿਸੇ ਵੀ ਮਸਲੇ ਦਾ ਹੱਲ ਤਾਂ ਨਹੀਂ ਹੋਇਆ ਪਰ ਦੋਵਾਂ ਧਿਰਾਂ ਵੱਲੋਂ ਆਪੋ-ਆਪਣੇ ਪੱਖ ਜ਼ਰੂਰ ਰੱਖੇ ਹਨ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
https://play.google.com/store/apps/details?id=com.jagbani&hl=en
ਕੈਪਟਨ ਅਮਰਿੰਦਰ ਸਿੰਘ ਵੱਲੋਂ ਉਪ ਰਾਸ਼ਟਰਪਤੀ ਨੂੰ ਪੱਤਰ, ਪੀ. ਯੂ. ਚੋਣਾਂ ਕਰਵਾਉਣ ਦੀ ਕੀਤੀ ਮੰਗ
ਚੰਡੀਗੜ੍ਹ : ਸੂਬੇ ਦੀ ਕੋਵਿਡ ਸਥਿਤੀ ਵਿਚ ਸੁਧਾਰ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਪ ਰਾਸ਼ਟਰਪਤੀ ਐਮ. ਵੈਂਕੱਈਆ ਨਾਇਡੂ ਜੋ ਪੰਜਾਬ ਯੂਨੀਵਰਸਿਟੀ ਦੇ ਕੁਲਪਤੀ ਵੀ ਹਨ, ਨੂੰ ਪੱਤਰ ਲਿਖ ਕੇ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਜਲਦ ਕਰਵਾਉਣ ਦੀ ਮੰਗ ਕੀਤੀ ਕਿਉਂਕਿ ਚੋਣਾਂ ਵਿਚ ਅਣਉਚਿਤ ਦੇਰੀ ਨਾਲ ਸੰਸਥਾ ਦੇ ਵੋਟਰਾਂ ਵਿਚ ਰੋਸ ਪੈਦਾ ਹੋ ਰਿਹਾ ਹੈ।
ਦੀਵਾਲੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਕਪੂਰਥਲਾ ਦੇ ਨੌਜਵਾਨ ਦੀ ਅਮਰੀਕਾ 'ਚ ਮੌਤ
ਕਪੂਰਥਲਾ (ਓਬਰਾਏ)— ਕਪੂਰਥਲਾ ਦੇ ਨਡਾਲਾ 'ਚ ਇਕ ਪਰਿਵਾਰ ਦੀਆਂ ਦੀਵਾਲੀ ਦੀਆਂ ਖ਼ੁਸ਼ੀਆਂ ਉਸ ਸਮੇਂ ਮਾਤਮ 'ਚ ਬਦਲ ਗਈਆਂ, ਜਦੋਂ ਵਿਦੇਸ਼ੀ ਧਰਤੀ ਤੋਂ ਪਰਿਵਾਰ ਨੂੰ ਇਕ ਮਨਹੂਸ ਖ਼ਬਰ ਮਿਲੀ। ਦਰਅਸਲ ਰੋਜ਼ੀ-ਰੋਟੀ ਦੀ ਖਾਤਿਰ ਅਤੇ ਆਪਣੇ ਚੰਗੇ ਭਵਿੱਖ ਲਈ ਕਰੀਬ 8 ਸਾਲ ਪਹਿਲਾਂ ਨਡਾਲਾ (ਕਪੂਰਥਲਾ) ਤੋਂ ਅਮਰੀਕਾ ਗਏ 28 ਸਾਲਾ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ।
44 ਦਿਨ ਤੋਂ ਧਰਨਾ ਦੇ ਰਹੇ ਕਿਸਾਨ ਦੀ ਮੌਤ, ਸਰਕਾਰ ਖਿਲਾਫ ਪ੍ਰਦਰਸ਼ਨ ਜਾਰੀ
ਜਲਾਲਾਬਾਦ,(ਸੇਤੀਆ/ਨਿਖੰਜ)-ਮੋਮ ਜੋਇਆ ਟੋਲ ਟੈਕਸ ਤੇ ਕਿਸਾਨਾਂ ਵਲੋ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਹਾਰਟ ਅਟੈਕ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਰੋਡ 'ਤੇ ਮੋਮਜੋਇਆ ਟੋਲ ਟੈਕਸ 'ਤੇ ਕਿਸਾਨਾਂ ਵਲੋ ਦਿੱਤੇ ਜਾ ਰਹੇ ਧਰਨੇ 'ਚੋਂ ਪਿੰਡ ਮੋਮਜੋਇਆ ਦਾ ਕਿਸਾਨ ਬਲਦੇਵ ਰਾਜ ਪੁੱਤਰ ਗੁਰਦਾਸ ਰਾਮ (60) ਦੀ ਅਚਾਨਕ ਸਿਹਤ ਖਰਾਬ ਹੋ ਗਈ।
ਬਾਜਵਾ ਨੇ ਬਿਜਲੀ ਖ਼ਰੀਦ ਸਮਝੌਤੇ ਰੱਦ ਕਰਨ ਸਬੰਧੀ ਕੈਪਟਨ ਨੂੰ ਲਿਖੀ ਚਿੱਠੀ
ਚੰਡੀਗੜ੍ਹ: ਕਾਂਗਰਸ ਦੇ ਰਾਜ ਸਭਾ ਮੈਂਬਰ ਤੇ ਪੰਜਾਬ ਤੋਂ ਸੀਨੀਅਰ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਬਿਜਲੀ ਖ਼ਰੀਦ ਸਮਝੌਤੇ ਨੂੰ ਰੱਦ ਕਰਨ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਇਸ ਚਿੱਠੀ 'ਚ ਕਿਹਾ ਕਿ ਪ੍ਰਾਈਵੇਟ ਬਿਜਲੀ ਕੰਪਨੀਆਂ ਨੇ ਰਾਜ ਨਾਲ ਕੀਤੇ ਵਾਅਦੇ ਤੋੜੇ ਹਨ। ਇਸ ਲਈ ਮੈਂ ਆਪ ਜੀ ਨੂੰ ਬੇਨਤੀ ਕਰਦਾ ਹਾਂ ਕਿ ਇਨ੍ਹਾਂ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਬਿਜਲੀ ਖ਼ਰੀਦ ਸਮਝੌਤਿਆਂ ਤੇ ਮੁੜ ਵਿਚਾਰ ਜਾਂ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ।
ਗੁਰਦਾਸਪੁਰ 'ਚ ਵੱਡੀ ਵਾਰਦਾਤ: ਸਾਬਕਾ ਫ਼ੌਜੀ ਵਲੋਂ ਗੋਲੀਆਂ ਮਾਰ ਕੇ ਦੋ ਸਕੇ ਭਰਾਵਾਂ ਦਾ ਕਤਲ
ਗੁਰਦਾਸਪੁਰ (ਵਿਨੋਦ, ਗੁਰਪ੍ਰੀਤ, ਬੇਰੀ) : ਗੁਰਦਾਸਪੁਰ ਦੇ ਪਿੰਡ ਕਲੇਰ ਖ਼ੁਰਦ 'ਚ ਸਾਬਕਾ ਫ਼ੌਜੀ ਵਲੋਂ ਦੋ ਸਕੇ ਭਰਾਵਾਂ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੀਵਾਲੀ ਮੌਕੇ ਪੰਜਾਬ ਵਿਜੀਲੈਂਸ ਬਿਊਰੋ ਦਾ ਸਖ਼ਤ ਫਰਮਾਨ
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀਆਂ ਵੱਖ-ਵੱਖ ਰੇਂਜਾਂ ਨੂੰ ਹਦਾਇਤ ਕੀਤੀ ਹੈ ਕਿ ਕਿਸੇ ਵੀ ਜ਼ਿਲ੍ਹੇ ਵਿਚ ਜਾਂ ਸਦਰ ਮੁਕਾਮ 'ਤੇ ਕਿਸੇ ਵਿਜੀਲੈਂਸ ਜਾਂਚ ਜਾਂ ਵਿਜੀਲੈਂਸ ਮੁਕੱਦਮੇ ਨਾਲ ਸਬੰਧਤ ਕਿਸੇ ਵੀ ਧਿਰ ਨੂੰ ਬਿਊਰੋ ਦੇ ਦਫ਼ਤਰ ਜਾਂ ਥਾਣੇ ਨਹੀਂ ਬੁਲਾਇਆ ਜਾਵੇਗਾ।
ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਨੇ ਫਿਰ ਫੜੀ ਤੇਜ਼ੀ, ਵੱਡੀ ਗਿਣਤੀ 'ਚ ਮਿਲੇ ਨਵੇਂ ਮਾਮਲੇ
ਜਲੰਧਰ (ਰੱਤਾ)— ਇਕ ਪਾਸੇ ਜਿੱਥੇ ਲੋਕ ਤਿਉਹਾਰੀ ਸੀਜ਼ਨ ਦੌਰਾਨ ਖ਼ਰੀਦਦਾਰੀ ਕਰਨ ਕਰ ਰਹੇ ਹਨ, ਉਥੇ ਹੀ ਪਿਛਲੇ ਕਈ ਮਹੀਨਿਆਂ ਤੋਂ ਜਾਰੀ ਕੋਰੋਨਾ ਦਾ ਕਹਿਰ ਇਕ ਵਾਰ ਫਿਰ ਤੇਜ਼ੀ ਫੜਨ ਲੱਗਾ ਹੈ। ਜਲੰਧਰ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਫਿਰ ਤੋਂ ਕੋਰੋਨਾ ਦਾ ਵੱਡਾ ਧਮਾਕਾ ਹੋ ਗਿਆ। ਸ਼ੁੱਕਰਵਾਰ ਨੂੰ ਜਿੱਥੇ 3 ਹੋਰ ਮਰੀਜ਼ਾਂ ਨੇ ਕੋਰੋਨਾ ਨਾਲ ਜੰਗ ਹਾਰਦਿਆਂ ਦਮ ਤੋੜ ਦਿੱਤਾ, ਉਥੇ ਹੀ 129 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ।
ਨਕੋਦਰ ਵਿਖੇ ਪੈਟਰੋਲ ਪੰਪ 'ਤੇ ਚੱਲੀ ਗੋਲੀ, ਇਕ ਨੌਜਵਾਨ ਜ਼ਖਮੀ
NEXT STORY