ਖਬਰਾਂ ਦੀ ਪੂਰੀ ਜਾਣਕਾਰੀ ਹਾਸਲ ਕਰਨ ਲਈ ਸਿਰਲੇਖ 'ਤੇ ਕਰੋ ਕਲਿੱਕ-
ਕਿਸਾਨ ਅੰਦੋਲਨ: ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਨੇ ਬਣਾਈ 5 ਮੈਂਬਰੀ ਕਮੇਟੀ
ਨਵੀਂ ਦਿੱਲੀ/ਚੰਡੀਗੜ੍ਹ – ਬੀਤੇ ਦਿਨੀਂ ਕੇਂਦਰ ਸਰਕਾਰ ਵਲੋਂ ਕਿਸਾਨ ਜੱਥੇਬੰਦੀਆਂ ਨੂੰ ਗੱਲਬਾਤ ਕਰਨ ਲਈ ਸੱਦਾ ਦਿੱਤਾ ਗਿਆ ਸੀ ਜਿਸ ਕਿਸਾਨ ਜੱਥੇਬੰਦੀਆਂ ਨੇ ਵਿਚਾਰ-ਵਟਾਂਦਰਾ ਕੀਤਾ। ਕੇਂਦਰ ਵਲੋਂ ਭੇਜੇ ਗਏ ਸੱਦੇ ’ਤੇ ਅੱਜ ਜੱਥੇਬੰਦੀਆਂ ਨੇ ਕਰੀਬ 7 ਘੰਟਿਆਂ ਤਕ ਮੰਥਨ ਕੀਤਾ ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਪ੍ਰੈੱਸ ਕਾਨਫਰੰਸ ਕੀਤੀ। ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਉਨ੍ਹਾਂ ਨੇ 32 ਕਿਸਾਨ ਜੱਥੇਬੰਦੀਆਂ ’ਚੋਂ ਹੀ ਇਕ 5 ਮੈਂਬਰੀ ਕਮੇਟੀ ਬਣਾਈ ਹੈ।
'ਜਗ ਬਾਣੀ' ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਰੋ ਕਲਿੱਕ-
‘ਕੋੋਰੋਨਾ ਆਫ਼ਤ’ ਦੌਰਾਨ ਅੰਬਾਨੀ-ਅਡਾਨੀਆਂ ਨੇ ਨਹੀਂ ਸਗੋਂ ਗੁਰੂ ਘਰ ਤੋਂ ਆਇਆ ਸੀ ਲੰਗਰ
ਨਵੀਂ ਦਿੱਲੀ/ਚੰਡੀਗੜ੍ਹ— ਦਿੱਲੀ ਦੀਆਂ ਸਰਹੱਦਾਂ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਹੈ। ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਤੇ ਸੱਦਾ ਪੱਤਰ ’ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ’ਚ ਕਈ ਵੱਡੇ ਫ਼ੈਸਲੇ ਲਏ ਗਏ ਹਨ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਰਹੱਦਾਂ ’ਤੇ ਜੋ ਕਿਸਾਨ ਅੰਦੋਲਨ ਕਰ ਰਹੇ ਹਨ, ਉਹ ਮੌਜਾਂ ਨਹੀਂ ਕਰ ਰਹੇ। ਇਹ ਗ਼ਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੋਰੋਨਾ ਵਾਇਰਸ ਦੌਰਾਨ ਜੋ ਲੰਗਰ ਆ ਰਿਹਾ ਸੀ, ਉਹ ਗੁਰੂ ਘਰ ਤੋਂ ਆ ਰਿਹਾ ਸੀ, ਨਾ ਕਿ ਅੰਬਾਨੀ-ਅਡਾਨੀਆਂ ਦੇ ਘਰੋਂ।
https://play.google.com/store/apps/details?id=com.jagbani&hl=en
ਜਲੰਧਰ ’ਚ ਫੌਜ ਦੀ ਭਰਤੀ ਰੈਲੀ ਦਾ ਆਯੋਜਨ ਚਾਰ ਜਨਵਰੀ ਤੋਂ
ਜਲੰਧਰ (ਵਾਰਤਾ): ਖੇਤਰੀ ਭਰਤੀ ਦਫਤਰ (ਪੰਜਾਬ ਅਤੇ ਜੰਮੂ-ਕਸ਼ਮੀਰ) ਜਲੰਧਰ ਚਾਰ ਜਨਵਰੀ 2021 ਤੋਂ 31 ਜਨਵਰੀ 2021 ਤੱਕ ਆਰਮੀ ਪਬਲਿਕ ਸਕੂਲ ਜਲੰਧਰ ਛਾਊਣੀ ’ਚ ਫੌਜ ਦੀ ਭਰਤੀ ਰੈਲੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ’ਚ ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ, ਹੁਸ਼ਿਆਰਪੁਰ ਅਤੇ ਤਰਨਤਾਰਨ ਜ਼ਿਲਿ੍ਹਆਂ ਦੇ ਨੌਜਵਾਨ ਭਾਗ ਲੈ ਸਕਦੇ ਹਨ।
ਕੇਂਦਰ ਦੇ ਸੱਦੇ ’ਤੇ ਦੋ ਕਿਸਾਨ ਜਥੇਬੰਦੀਆਂ ਦਾ ਮੋੜਵਾਂ ਜਵਾਬ- ਚਰਚਾ ਕਰਨੀ ਹੈ ਤਾਂ ਤਾਰੀਖ਼ ਤੇ ਥਾਂ ਦੱਸ ਦਿਓ
ਨਵੀਂ ਦਿੱਲੀ/ਚੰਡੀਗੜ੍ਹ— ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਬੀਤੇ ਦਿਨੀਂ ਕਿਸਾਨ ਜਥੇਬੰਦੀਆਂ ਨੂੰ ਸੱਦਾ ਪੱਤਰ ਭੇਜਿਆ ਗਿਆ। ਇਸ ਸੱਦੇ ਪੱਤਰ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਅੱਜ ਯਾਨੀ ਕਿ ਮੰਗਲਵਾਰ ਨੂੰ ਮੰਥਨ ਕਰ ਰਹੀਆਂ। ਕੇਂਦਰ ਸਰਕਾਰ ਦੇ ਇਸ ਸੱਦੇ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ।
ਕੈਬਨਿਟ ਮੰਤਰੀ 'ਸਿੰਗਲਾ' ਵੱਲੋਂ ਕਿਸਾਨਾਂ ਦੇ ਹੱਕ 'ਚ ਭੁੱਖ-ਹੜਤਾਲ 'ਤੇ ਬੈਠਣ ਦਾ ਐਲਾਨ
ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ 23 ਦਸੰਬਰ ਨੂੰ 'ਰਾਸ਼ਟਰੀ ਕਿਸਾਨ ਦਿਵਸ' ਮੌਕੇ 'ਤੇ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਭੁੱਖ-ਹੜਤਾਲ 'ਤੇ ਬੈਠਣਗੇ। ਕੈਬਨਿਟ ਮੰਤਰੀ ਸਿੰਗਲਾ ਨੇ ਟਵੀਟ ਕਰਦਿਆਂ ਕਿਹਾ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਹੱਕਾਂ ਖ਼ਾਤਰ ਉਹ 23 ਦਸੰਬਰ ਨੂੰ ਸੰਗਰੂਰ ਦਾਣਾ ਮੰਤਰੀ ਵਿਖੇ ਭੁੱਖ-ਹੜਤਾਲ 'ਤੇ ਬੈਠਣਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰ ਵੀਰਾਂ ਦੇ ਹੱਕ 'ਚ ਨਿੱਤਰ ਕੇ ਇਸ ਏਕਤਾ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ।
2 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲਾ ਦੋਸ਼ੀ ਚੜਿ੍ਹਆ ਪੁਲਸ ਹੱਥੇ
ਜਲੰਧਰ (ਮਹੇਸ਼): ਬੀਤੀ ਦੇਰ ਸ਼ਾਮ ਜਲੰਧਰ ਜ਼ਿਲ੍ਹੇ ’ਚ 2 ਸਾਲ ਦੀ ਮਾਸੂਮ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਸੀ। ਘਟਨਾ ਦੇ ਬਾਅਦ ਪੁਲਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਅੱਜ ਗਿ੍ਰਫ਼ਤਾਰ ਕਰ ਲਿਆ ਹੈ। ਦੋਸ਼ੀ ਜਲੰਧਰ ਕੈਂਟ ਬੋਰਡ ’ਚ ਦਰਜਾਚਾਰ ਕਰਮਚਾਰੀਆਂ ਦੇ ਤੌਰ ’ਤੇ ਕੰਮ ਕਰਦਾ ਸੀ। ਫ਼ਿਲਹਾਲ ਬੱਚੀ ਅਜੇ ਸਿਵਿਲ ਹਸਪਤਾਲ ’ਚ ਇਲਾਜ ਅਧੀਨ ਹੈ।
ਸੁਰੇਸ਼ ਰੈਨਾ ਅਤੇ ਗੁਰੂ ਰੰਧਾਵਾ ਖ਼ਿਲਾਫ਼ ਮੁੰਬਈ ’ਚ FIR ਦਰਜ, ਜਾਣੋ ਪੂਰਾ ਮਾਮਲਾ
ਮੁੰਬਈ (ਵਾਰਤਾ) : ਭਾਰਤੀ ਟੀਮ ਦੇ ਸਾਬਕਾ ਬੱਲੇਬਾਜ਼ ਸੁਰੇਸ਼ ਰੈਨਾ ਨੂੰ ਮੁੰਬਈ ਹਵਾਈ ਅੱਡੇ ਦੇ ਕੋਲ ਕੋਰੋਨਾ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਣ ਦੇ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਪੁਲਸ ਨੇ ਮੁੰਬਈ ਦੇ ਇੱਕ ਕਲੱਬ ਵਿੱਚ ਛਾਪਾ ਮਾਰਿਆ, ਜਿੱਥੇ ਕੋਰੋਨਾ ਦੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਵਿੱਚ ਰੈਨਾ, ਗਾਇਕ ਗੁਰੂ ਰੰਧਾਵਾ ਸਮੇਤ 34 ਲੋਕਾਂ ਨੂੰ ਹਿਰਾਸਤ ਵਿੱਚ ਲਿਆ। ਸਾਹਰ ਪੁਲਸ ਥਾਣੇ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕੋਵਿਡ ਨਿਯਮਾਂ ਦੀ ਉਲੰਘਣਾ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਏ ਗਏ ਲੋਕਾਂ ਵਿੱਚ ਰੈਨਾ ਅਤੇ ਰੰਧਾਵਾ ਵੀ ਸ਼ਾਮਲ ਹਨ। ਹਾਲਾਂਕਿ ਦੋਸ਼ੀਆਂ ਨੂੰ ਬਾਅਦ ਵਿੱਚ ਬੇਲ ਉੱਤੇ ਰਿਹਾਅ ਕਰ ਦਿੱਤਾ ਗਿਆ।
ਦਿੱਲੀ ਪਹੁੰਚ ਗੋਦੀ ਮੀਡੀਆ ’ਤੇ ਵਰ੍ਹੇ ਜੈਜ਼ੀ ਬੀ, ਨੌਜਵਾਨੀ ’ਚ ਭਰਿਆ ਜੋਸ਼ (ਵੀਡੀਓ)
ਨਵੀਂ ਦਿੱਲੀ/ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਜੈਜ਼ੀ ਬੀ ਸੋਸ਼ਲ ਮੀਡੀਆ ਰਾਹੀਂ ਕਿਸਾਨ ਅੰਦੋਲਨ ਦਾ ਰੱਜ ਕੇ ਸਮਰਥਨ ਕਰ ਰਹੇ ਹਨ। ਜੈਜ਼ੀ ਬੀ ਕੈਨੇਡਾ ’ਚ ਕਿਸਾਨ ਰੈਲੀਆਂ ’ਚ ਸ਼ਿਰਕਤ ਕਰਕੇ ਪੰਜਾਬ ਦੇ ਇਸ ਅੰਦੋਲਨ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਲੋਕਾਂ ਤਕ ਪਹੁੰਚਾ ਚੁੱਕੇ ਹਨ। ਅੱਜ ਜੈਜ਼ੀ ਬੀ ਕੈਨੇਡਾ ਤੋਂ ਸਿੱਧਾ ਦਿੱਲੀ ਪਹੁੰਚੇ, ਜਿਥੇ ਉਨ੍ਹਾਂ ਨੇ ਸਟੇਜ ਤੋਂ ਕਿਸਾਨਾਂ ਤੇ ਆਮ ਲੋਕਾਂ ਨੂੰ ਸੰਬੋਧਨ ਕੀਤਾ।
ਖੇਤੀ ਕਾਨੂੰਨ ਕਿਸਾਨਾਂ ਨਾਲੋਂ ਵੱਧ ਆਮ ਲੋਕਾਂ ਨੂੰ ਕਰਨਗੇ ਪ੍ਰਭਾਵਿਤ, ਜਾਣੋ ਕਿਵੇਂ
ਇਕ ਪਾਸੇ ਸਰਕਾਰ ਲਗਾਤਾਰ ਕਿਸਾਨਾਂ ਨੂੰ ਗੱਲਬਾਤ ਲਈ ਬੁਲਾ ਰਹੀ ਹੈ, ਦੂਜੇ ਪਾਸੇ ਸਰਕਾਰ ਨੇ ਦੇਸ਼ ਭਰ ਵਿਚ ਖੇਤੀਬਾੜੀ ਕਾਨੂੰਨਾਂ ਦੇ ਸਮਰਥਨ ਵਿਚ ਇਕ ਮੁਹਿੰਮ ਚਲਾਈ ਹੈ। ਇਥੋਂ ਤਕ ਕਿ ਕਿਸਾਨ ਵੀ ਪਿੱਛੇ ਹਟਣ ਲਈ ਤਿਆਰ ਨਹੀਂ ਹਨ। ਦਿੱਲੀ ਸਰਹੱਦ 'ਤੇ ਕਿਸਾਨਾਂ ਦਾ ਇਕੱਠ ਵਧ ਰਿਹਾ ਹੈ। ਪੰਜਾਬ ਤੋਂ ਰੋਜ਼ਾਨਾ ਕਿਸਾਨਾਂ ਦੇ ਜਥੇ ਜਾ ਰਹੇ ਹਨ।ਕਿਸਾਨ ਜਥੇਬੰਦੀਆਂ ਦੇ ਅੰਦੋਲਨ ਦੀ ਸਭ ਤੋਂ ਵੱਡੀ ਸਫ਼ਲਤਾ ਇਹ ਹੈ ਕਿ ਦੇਸ਼ ਵਿਚ ਏਕਾਅਧਿਕਾਰ ਪੂੰਜੀਵਾਦ ਬਾਰੇ ਬਹਿਸ ਸ਼ੁਰੂ ਹੋ ਗਈ ਹੈ।
ਪੰਜਾਬ ਪੁਲਸ ਨੇ ਗੁਰਦਾਸਪੁਰ 'ਚੋਂ ਏ.ਕੇ.-47 ਤੇ ਜ਼ਿੰਦਾ ਕਾਰਤੂਸ ਕੀਤੇ ਬਰਾਮਦ : ਦਿਨਕਰ ਗੁਪਤਾ
NEXT STORY