ਜਲੰਧਰ (ਅਰੋੜਾ) : ਗਰਮੀਆਂ ਦੀਆਂ ਛੁੱਟੀਆਂ ਕਰ ਕੇ ਸਕੂਟਰ ਮਾਰਕੀਟ ਦੀਆਂ ਦੁਕਾਨਾਂ 25 ਤੋਂ 28 ਜੂਨ ਤੱਕ ਬੰਦ ਰਹਿਣਗੀਆਂ। ਉਕਤ ਫ਼ੈਸਲਾ ਜਲੰਧਰ ਟੂ-ਵ੍ਹੀਲਰ ਡੀਲਰਜ਼ ਐਸੋਸੀਏਸ਼ਨ ਦੀ ਪ੍ਰਧਾਨ ਤਜਿੰਦਰ ਸਿੰਘ ਪ੍ਰਦੇਸੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਲਿਆ ਗਿਆ। ਇਸ ਮੌਕੇ ਹੋਰਨਾਂ ਮੁੱਦਿਆਂ ’ਤੇ ਵੀ ਵਿਚਾਰਾਂ ਕੀਤੀਆਂ ਗਈਆਂ।
ਇਹ ਵੀ ਪੜ੍ਹੋ : ਪੰਜਾਬ : ਗੈਸ ਸਿਲੰਡਰਾਂ ਨੂੰ ਲੈ ਕੇ ਵੱਡੀ ਚਿਤਾਵਨੀ ਜਾਰੀ, ਖ਼ਪਤਕਾਰ ਹੋ ਜਾਣ ਅਲਰਟ! ਬੇਹੱਦ ਸਾਵਧਾਨ ਰਹਿਣ ਦੀ ਲੋੜ
ਮੀਟਿੰਗ ਉਪਰੰਤ ਪ੍ਰਧਾਨ ਪ੍ਰਦੇਸੀ ਨੇ ਉਕਤ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆਂ ਦੋਪਹੀਆ ਵਾਹਨ ਖਰੀਦਣ ਜਾਂ ਵੇਚਣ ਵਾਲੇ ਗਾਹਕਾਂ ਨੂੰ ਬੇਨਤੀ ਕੀਤੀ ਕਿ ਉਹ ਜੇਕਰ ਵ੍ਹੀਕਲ ਲੈਣਾ ਜਾਂ ਵੇਚਣਾ ਚਾਹੁੰਦੇ ਹਨ ਤਾਂ ਉਹ 25 ਜੂਨ ਤੋਂ ਪਹਿਲਾਂ ਜਾਂ 28 ਜੂਨ ਤੋਂ ਬਾਅਦ ਮਾਰਕੀਟ 'ਚ ਆਉਣ ਤਾਂ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਾ ਹੋਵੇ।
ਇਹ ਵੀ ਪੜ੍ਹੋ : ਮੋਹਾਲੀ ਦੇ ਡਿੰਪਲ ਕਤਲਕਾਂਡ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ, ਕਤਲ ਲਈ ਆਨਲਾਈਨ ਮੰਗਾਇਆ ਸੀ ਚਾਕੂਆਂ ਦਾ ਸੈੱਟ
ਉਨ੍ਹਾਂ ਦੱਸਿਆ ਕਿ 29 ਜੂਨ ਤੋਂ ਦੁਕਾਨਾਂ ਆਮ ਵਾਂਗ ਖੁੱਲ੍ਹਣਗੀਆਂ। ਇਸ ਮੌਕੇ ਹਰਪ੍ਰੀਤ ਸਿੰਘ ਨੀਟੂ, ਮਨਦੀਪ ਸਿੰਘ ਬੱਲੂ, ਮਨਪ੍ਰੀਤ ਸਿੰਘ ਬਿੰਦਰਾ, ਅਰਵਿੰਦ ਕੁਮਾਰ, ਅਮਲੇਸ਼ ਕੁਮਾਰ, ਸੁਰੇਸ਼ ਕੁਮਾਰ ਕਾਲਰਾ ਅਤੇ ਰਾਘਵ ਆਦਿ ਵੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਠਿੰਡਾ 'ਚ ਭਾਜਪਾ ਆਗੂ ਦੇ ਘਰ 'ਤੇ ਪੈਟਰੋਲ ਬੰਬ ਨਾਲ ਹਮਲਾ, ਪੂਰੇ ਸ਼ਹਿਰ 'ਚ ਫੈਲੀ ਸਨਸਨੀ (ਵੀਡੀਓ)
NEXT STORY