ਲੁਧਿਆਣਾ,(ਸਹਿਗਲ) : ਪੰਜਾਬ 'ਚ ਕੋਰੋਨਾ ਵਾਇਰਸ ਨਾਲ ਅੱਜ 34 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਨਾਲ ਮ੍ਰਿਤਕ ਮਰੀਜ਼ਾਂ ਦੀ ਗਿਣਤੀ 991 ਹੋ ਗਈ ਹੈ। ਸੂਬੇ 'ਚ ਅੱਜ 1513 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ, ਉਥੇ ਦੂਜੇ ਪਾਸੇ ਲੁਧਿਆਣਾ 'ਚ 462 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ, ਜੋ ਹੁਣ ਤਕ ਦੀ ਸਭ ਤੋਂ ਵੱਧ ਅਧਿਕਾਰਿਕ ਗਿਣਤੀ ਹੈ। ਮਰੀਜ਼ਾਂ ਦੀ ਵੱਧਦੀ ਗਿਣਤੀ ਨੂੰ ਲੈ ਕੇ ਹਸਪਤਾਲਾਂ 'ਚ ਹਾਊਸਫੁੱਲ ਦੀ ਸਥਿਤੀ ਬਣੀ ਹੋਈ ਹੈ। ਸੂਬੇ ਦੇ ਨੋਡਲ ਅਫਸਰ ਡਾ. ਰਾਜੇਸ਼ ਭਾਸਕਰ ਨੇ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ 'ਚ 856 ਮਰੀਜ਼ਾਂ ਨੂੰ ਠੀਕ ਹੋਣ 'ਤੇ ਡਿਸਚਾਰਜ ਵੀ ਕੀਤਾ ਗਿਆ ਹੈ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ 418 ਮਰੀਜ਼ ਆਕਸੀਜਨ ਸਪੋਰਟ 'ਤੇ ਹਨ ਜਦਕਿ 42 ਨੂੰ ਵੈਂਟੀਲੇਟਰ ਲੱਗਾ ਹੈ। 73 ਮਰੀਜ਼ਾਂ ਨੂੰ ਅੱਜ ਆਕਸੀਜਨ ਲਗਾਉਣੀ ਪਈ ਜਦਕਿ 10 ਮਰੀਜ਼ਾਂ ਦੀ ਹਾਲਤ ਗੰਭੀਰ ਹੋਣ 'ਤੇ ਵੈਂਟੀਲੇਟਰ ਲਗਾਇਆ ਗਿਆ ਹੈ, ਜਿਨ੍ਹਾਂ 34 ਮਰੀਜ਼ਾਂ ਦੀ ਅੱਜ ਮੌਤ ਹੋਈ ਹੈ, ਉਨ੍ਹਾਂ 'ਚ ਲੁਧਿਆਣਾ ਤੋਂ 8, ਪਟਿਆਲਾ ਤੋਂ 5, ਜਲੰਧਰ ਤੋਂ 5, ਕਪੂਰਥਲਾ ਤੋਂ 4, ਅੰਮ੍ਰਿਤਸਰ ਤੋਂ 3, ਮੋਗਾ ਤੋਂ 2 ਤੇ ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਗੁਰਦਾਸਪੁਰ, ਮਾਨਸਾ ਅਤੇ ਐਸ. ਏ. ਐਸ. ਨਗਰ ਤੋਂ ਇਕ-ਇਕ ਮਰੀਜ਼ ਦੀ ਮੌਤ ਹੋਈ ਹੈ। ਦੂਜੇ ਪਾਸੇ ਪ੍ਰਸ਼ਾਸਨਿਕ ਪੱਧਰ 'ਤੇ ਬਣਾਈ ਗਈ ਐਪ ਜਿਸ 'ਚ ਪ੍ਰਮੁੱਖ ਸ਼ਹਿਰਾਂ 'ਚ ਹਸਪਤਾਲਾਂ 'ਚ ਬਿਸਤਰਿਆਂ ਦੀ ਉਪਲੱਬਧਤਾ ਦਾ ਪਤਾ ਲਗਾਇਆ ਜਾ ਸਕਦਾ ਹੈ ਤੋਂ ਵੀ ਲੋਕਾਂ ਨੂੰ ਲਾਭ ਨਹੀਂ ਹੋ ਰਿਹਾ ਜਦ ਐਪ ਦੇਖ ਕੇ ਲੋਕ ਮਰੀਜ਼ ਨੂੰ ਲੈ ਕੇ ਹਸਪਤਾਲ ਤਕ ਪਹੁੰਚਦੇ ਹਨ ਤਾਂ ਉਥੇ ਉਨ੍ਹਾਂ ਨੂੰ ਇਹੀ ਜਵਾਬ ਮਿਲਦਾ ਹੈ ਕਿ ਇਸ ਹਸਪਤਾਲ 'ਚ ਕੋਈ ਵੀ ਬੈਡ ਖਾਲੀ ਨਹੀਂ ਹੈ।
ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ
NEXT STORY