ਬਠਿੰਡਾ (ਵਿਜੇ ਵਰਮਾ): ਦੇਸ਼ ਦੀ ਸੁਰੱਖਿਆ ਨਾਲ ਜੁੜੇ ਇਕ ਅਹਿਮ ਮਾਮਲੇ ਵਿਚ ਬਠਿੰਡਾ ਵਿਖੇ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਕਥਿਤ ਜਾਸੂਸੀ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲਟਰੀ ਇੰਟੈਲੀਜੈਂਸ ਅਤੇ ਪੰਜਾਬ ਪੁਲਸ ਦੀ ਕਾਊਂਟਰ ਇੰਟੈਲੀਜੈਂਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਫੜੇ ਗਏ ਮੁਲਜ਼ਮ ’ਤੇ ਬਠਿੰਡਾ ਕੈਂਟ ਦੇ ਸੰਵੇਦਨਸ਼ੀਲ ਫੌਜੀ ਟਿਕਾਣਿਆਂ ਦੀ ਰੇਕੀ ਕਰਨ ਅਤੇ ਉਨ੍ਹਾਂ ਨਾਲ ਸਬੰਧਤ ਗੁਪਤ ਜਾਣਕਾਰੀ ਪਾਕਿਸਤਾਨ ਵਿਚ ਬੈਠੇ ISI ਦੇ ਆਪਰੇਟਿਵਾਂ ਤੱਕ ਪਹੁੰਚਾਉਣ ਦੇ ਗੰਭੀਰ ਦੋਸ਼ ਹਨ।
ਇਸ ਮਾਮਲੇ ਵਿਚ ਥਾਣਾ ਸਿਵਲ ਲਾਈਨਜ਼ ਬਠਿੰਡਾ ਵਿਖੇ ਐੱਫ.ਆਈ.ਆਰ. ਨੰਬਰ 0346 ਮਿਤੀ 25 ਨਵੰਬਰ 2026 ਨੂੰ ਦਰਜ ਕੀਤੀ ਗਈ ਹੈ। ਮੁਲਜ਼ਮ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 113(3), 152 ਅਤੇ ਆਫੀਸ਼ੀਅਲ ਸੀਕ੍ਰੇਟਸ ਐਕਟ ਦੀ ਧਾਰਾ 3 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਸਾਲ 2026 ਵਿਚ ਕਾਊਂਟਰ ਇੰਟੈਲੀਜੈਂਸ ਦੀਆਂ ਕਈ ਕਾਰਵਾਈਆਂ
ਕਾਊਂਟਰ ਇੰਟੈਲੀਜੈਂਸ ਬਠਿੰਡਾ ਵੱਲੋਂ ਸਾਲ 2026 ਦੌਰਾਨ ਦੇਸ਼ ਵਿਰੋਧੀ ਗਤੀਵਿਧੀਆਂ, ਨਾਜਾਇਜ਼ ਹਥਿਆਰਾਂ ਅਤੇ ਨਸ਼ਾ ਤਸਕਰੀ ਖ਼ਿਲਾਫ਼ ਕਈ ਕਾਰਵਾਈਆਂ ਕੀਤੀਆਂ ਗਈਆਂ ਹਨ। ਉਪਲਬਧ ਅੰਕੜਿਆਂ ਅਨੁਸਾਰ ਇਸ ਦੌਰਾਨ 23 ਪਿਸਤੌਲਾਂ ਅਤੇ 63 ਜ਼ਿੰਦਾ ਕਾਰਤੂਸਾਂ ਤੋਂ ਇਲਾਵਾ ਦੋ ਹੈਂਡ ਗ੍ਰਨੇਡ ਅਤੇ ਦੋ ਸੀ.ਸੀ.ਟੀ.ਵੀ. ਕੈਮਰੇ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਪੈਟਰੋਲ ਬੰਬ ਨਾਲ ਸਬੰਧਤ ਦੋ ਮਾਮਲਿਆਂ ਨੂੰ ਵੀ ਸੁਲਝਾਇਆ ਗਿਆ ਹੈ। ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਦੌਰਾਨ ਤਿੰਨ ਕਿਲੋ ਹੈਰੋਇਨ, ਇੱਕ ਕਿਲੋ ਆਈਸ, 180 ਕਿਲੋ ਭੁੱਕੀ ਅਤੇ ਪੰਜ ਕਿਲੋ ਅਫੀਮ ਬਰਾਮਦ ਕੀਤੀ ਗਈ ਹੈ।
ਪਾਕਿਸਤਾਨ ਤੱਕ ਕਿੰਨੀ ਗੁਪਤ ਜਾਣਕਾਰੀ ਪਹੁੰਚੀ, ਜਾਂਚ ਜਾਰੀ
ਸਤਨਾਮ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਕਈ ਅਹਿਮ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਕੀ ਮੁਲਜ਼ਮ ਇਕੱਲਾ ਹੀ ਜਾਸੂਸੀ ਕਰ ਰਿਹਾ ਸੀ ਜਾਂ ਇਸ ਪਿੱਛੇ ਪੂਰਾ ਨੈੱਟਵਰਕ ਸਰਗਰਮ ਸੀ? ਕੀ ਉਸ ਨੂੰ ਫੌਜੀ ਟਿਕਾਣਿਆਂ ਦੀ ਰੇਕੀ ਕਰਨ ਲਈ ਸਥਾਨਕ ਪੱਧਰ ’ਤੇ ਵੀ ਮਦਦ ਮਿਲ ਰਹੀ ਸੀ? ਡਰੋਨ, ਹਥਿਆਰਾਂ ਅਤੇ ਹੈਰੋਇਨ ਦੇ ਪੁਰਾਣੇ ਮਾਮਲਿਆਂ ਦੇ ਤਾਰ ਇਸ ਜਾਸੂਸੀ ਨੈੱਟਵਰਕ ਨਾਲ ਜੁੜੇ ਹੋਏ ਹਨ ਜਾਂ ਨਹੀਂ?
Punjab: ਇਨ੍ਹਾਂ ਡਿਫ਼ਾਲਟਰਾਂ ਖ਼ਿਲਾਫ਼ ਹੋ ਗਈ ਵੱਡੀ ਕਾਰਵਾਈ! ਟੈਕਸ ਵਸੂਲੀ ਨੂੰ ਲੈ ਕੇ ਨਵੇਂ ਹੁਕਮ ਜਾਰੀ
NEXT STORY