ਚੰਡੀਗੜ੍ਹ : ਪੰਜਾਬ ਦੀਆਂ ਜੇਲ੍ਹਾਂ 'ਚ ਦਿਨੋਂ-ਦਿਨ ਕੈਦੀਆਂ ਨਾਲੋਂ ਬੰਦੀਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਜਦੋਂ ਤੋਂ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜੇਲ੍ਹਾਂ 'ਚ ਬੰਦੀਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਹੁਣ ਹਾਲਾਤ ਇਹ ਹੋ ਗਏ ਹਨ ਕਿ ਜੇਲ੍ਹਾਂ 'ਚ ਕੈਦੀਆਂ ਨਾਲੋਂ ਬੰਦੀਆਂ ਦੀ ਗਿਣਤੀ ਜ਼ਿਆਦਾ ਹੋ ਗਈ ਹੈ। ਪੰਜਾਬ ਪੁਲਸ ਦੇ ਮੁਤਾਬਕ ਪਹਿਲੀ ਮਾਰਚ ਤੋਂ ਹੁਣ ਤੱਕ 13,866 ਤਸਕਰ ਫੜ੍ਹੇ ਗਏ ਹਨ, ਜਿਸ ਦਾ ਮਤਲਬ ਹੈ ਕਿ ਰੋਜ਼ਾਨਾ 159 ਬੰਦੀ ਜੇਲ੍ਹਾਂ 'ਚ ਪੁੱਜ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਇਨ੍ਹਾਂ ਤਾਰੀਖ਼ਾਂ ਲਈ ਹੋ ਗਿਆ ਵੱਡਾ ਐਲਾਨ, ਵਿਦਿਆਰਥੀਆਂ ਨੂੰ ਮਿਲੇਗੀ ਰਾਹਤ
ਜੇਲ੍ਹਾਂ ਦੀ ਇੰਨੀ ਸਮਰੱਥਾ ਨਹੀਂ ਹੈ, ਜਿੰਨੇ ਬੰਦੀ ਜੇਲ੍ਹਾਂ 'ਚ ਪੁੱਜ ਰਹੇ ਹਨ। ਪੰਜਾਬ ਦੀਆਂ ਜੇਲ੍ਹਾਂ 'ਚ ਇਸ ਸਮੇਂ 37,516 ਦੀ ਨਫ਼ਰੀ ਹੈ, ਜਿਨ੍ਹਾਂ 'ਚ 30,709 ਵਿਚਾਰ ਅਧੀਨ ਬੰਦੀ ਹਨ। ਫਰਵਰੀ ਮਹੀਨੇ 'ਚ ਵਿਚਾਰ ਅਧੀਨ ਬੰਦੀ ਕਰੀਬ 25 ਹਜ਼ਾਰ ਸਨ, ਜੋ ਕਿ ਹੁਣ 30,709 ਹੋ ਗਏ ਹਨ। ਪੰਜਾਬ ਪੁਲਸ ਵਲੋਂ 87 ਦਿਨਾਂ ਦੌਰਾਨ ਫੜ੍ਹੇ 13,866 ਨਸ਼ਾ ਤਸਕਰਾਂ ਦੇ ਅੰਕੜਿਆਂ ਮੁਤਾਬਕ ਜੇਲ੍ਹਾਂ 'ਚ ਵਿਚਾਰ ਅਧੀਨ ਬੰਦੀਆਂ ਦਾ ਅੰਕੜਾ 38,866 ਨੂੰ ਛੂਹਣਾ ਚਾਹੀਦਾ ਸੀ ਕਿਉਂਕਿ ਮੁਹਿੰਮ ਤੋਂ ਪਹਿਲਾਂ ਫਰਵਰੀ ਮਹੀਨੇ 'ਚ ਵਿਚਾਰ ਅਧੀਨ ਬੰਦੀ ਕਰੀਬ 25 ਹਜ਼ਾਰ ਸਨ।
ਇਹ ਵੀ ਪੜ੍ਹੋ : ਹੁਣ ਚੰਡੀਗੜ੍ਹ 'ਚ ਵੀ ਕੋਰੋਨਾ ਦੀ ਐਂਟਰੀ! ਪਹਿਲਾਂ ਹੀ ਹੋ ਜਾਓ ਸਾਵਧਾਨ
ਪੰਜਾਬ ਦੀਆਂ ਜੇਲ੍ਹਾਂ 'ਚ ਇਸ ਸਮੇਂ 30,709 ਵਿਚਾਰ ਅਧੀਨ ਬੰਦੀ ਹਨ। ਇਸ ਬਾਰੇ ਬਠਿੰਡਾ ਦੇ ਅਪਰਾਧਿਕ ਕੇਸਾਂ ਦੇ ਮਾਹਰ ਐਡਵੋਕੇਟ ਰਾਜੇਸ਼ ਸ਼ਰਮਾ ਦਾ ਕਹਿਣਾ ਸੀ ਕਿ ਪੰਜਾਬ ਪੁਲਸ ਵਲੋਂ ਜੋ ਨਸ਼ਾ ਤਸਕਰੀ ਦੇ ਕੇਸ ਦਰਜ ਕੀਤੇ ਜਾ ਰਹੇ ਹਨ, ਉਨ੍ਹਾਂ 'ਚ ਨਸ਼ਿਆਂ ਦੀ ਰਿਕਵਰੀ ਘੱਟ ਮਾਤਰਾ 'ਚ ਹੁੰਦੀ ਹੈ। ਉਨ੍ਹਾਂ ਕਿਹਾ ਕਿ ਛੋਟੀ ਮਾਤਰਾ 'ਚ ਫੜ੍ਹੇ ਜਾਂਦੇ ਨਸ਼ੇ ਨਾਨ-ਕਮਰਸ਼ੀਲ ਸ਼੍ਰੇਣੀ 'ਚ ਆ ਜਾਂਦੇ ਹਨ, ਜਿਨ੍ਹਾਂ ਦੀ ਅਦਾਲਤਾਂ 'ਚੋਂ ਜ਼ਮਾਨਤ ਹੋ ਜਾਂਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਅੱਜ ਸਰਪੰਚਾਂ ਨੂੰ ਮਿਲਣਗੇ, ਸਰਕਾਰ ਦੀਆਂ ਸਕੀਮਾਂ ਬਾਰੇ ਖੁੱਲ੍ਹ ਕੇ ਕਰਨਗੇ ਗੱਲਬਾਤ
NEXT STORY