ਖਰੜ (ਅਮਰਦੀਪ) : ਸਾਬਕਾ ਮੰਤਰੀ ਪੰਜਾਬ ਜਗਮੋਹਨ ਸਿੰਘ ਕੰਗ ਨੇ ਮਾਨ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਬੌਖਲਾਟ ਵਿਚ ਆਈ ਸਰਕਾਰ ਆਪਣੀਆਂ ਨਾਕਾਮੀਆਂ ਲੁਕਾਉਣ ਅਤੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਲਈ ਹੁਣ ਪ੍ਰੈਸ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਕੇਸਰੀ ਗਰੁੱਪ ਦੀਆਂ ਪ੍ਰੈੱਸਾਂ ਅਤੇ ਹੋਰ ਅਦਾਰਿਆ 'ਤੇ ਕੀਤੀਆਂ ਗਈਆਂ ਰੇਡਾਂ ਗਲਤ ਅਤੇ ਲੋਕਤੰਤਰਕ ਮਰਿਆਦਾਵਾਂ ਦੇ ਖਿਲਾਫ਼ ਹਨ। ਕੰਗ ਨੇ ਕਿਹਾ ਕਿ ਕਿਸੇ ਵੀ ਹਾਲਤ ਵਿਚ ਪ੍ਰੈਸ ਦੀ ਆਜ਼ਾਦੀ ਨੂੰ ਦਬਾਇਆ ਨਹੀਂ ਜਾ ਸਕਦਾ |
ਉਨ੍ਹਾਂ ਦੱਸਿਆ ਕਿ ਪੰਜਾਬ ਕੇਸਰੀ ਗਰੁੱਪ ਨੇ ਅੱਤਵਾਦ ਦੇ ਕਠਿਨ ਦੌਰਾਨ ਸੂਬਾ ਪੰਜਾਬ ਅਤੇ ਪੰਜਾਬੀਆਂ ਦੀ ਨਿਡਰ ਹੋ ਕੇ ਸੇਵਾ ਕੀਤੀ ਹੈ। ਅਜਿਹੇ ਸੰਸਥਾਨ 'ਤੇ ਰੇਡਾਂ ਕਰਨਾ ਸਰਕਾਰ ਦੀ ਨੀਅਤ 'ਤੇ ਸਵਾਲ ਖੜੇ ਕਰਦਾ ਹੈ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰੈਸ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਜਾਰੀ ਰਹੀ ਤਾਂ ਲੋਕਤੰਤਰ ਨੂੰ ਨੁਕਸਾਨ ਪਹੁੰਚੇਗਾ ਅਤੇ ਇਸਦਾ ਜਵਾਬ ਲੋਕ ਤਾਕਤ ਨਾਲ ਦਿੱਤਾ ਜਾਵੇਗਾ। ਕੰਗ ਨੇ ਸਾਰੀਆਂ ਲੋਕਤੰਤਰਕ ਤਾਕਤਾਂ ਨੂੰ ਇਕੱਠੇ ਹੋ ਕੇ ਪ੍ਰੈਸ ਦੀ ਆਜ਼ਾਦੀ ਦੀ ਰੱਖਿਆ ਕਰਨ ਦੀ ਅਪੀਲ ਕੀਤੀ।
ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! 20 ਜਨਵਰੀ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
NEXT STORY