ਚੰਡੀਗੜ੍ਹ : ਸੂਬੇ ਵਿਚ ਸ਼ਹਿਰੀ ਵਿਕਾਸ ਨੂੰ ਯੋਜਨਾਬੱਧ ਅਤੇ ਸੁਚਾਰੂ ਬਣਾਉਣ ਅਤੇ ਉਸਾਰੀ ਸਬੰਧੀ ਨਿਯਮਾਂ ਵਿਚ ਪਾਰਦਰਸ਼ਤਾ ਯਕੀਨੀ ਬਣਾਉਣ ਵੱਲ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸ਼ਹਿਰਾਂ ਲਈ ਏਕੀਕ੍ਰਿਤ ਇਮਾਰਤੀ ਉਪ-ਨਿਯਮ (ਯੂਨੀਫਾਈਡ ਬਿਲਡਿੰਗ ਬਾਇਲਾਜ਼) ਬਣਾਉਣ ਦਾ ਫੈਸਲਾ ਕੀਤਾ ਹੈ। ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਫ਼ੈਸਲੇ ਨਾਲ ਸ਼ਹਿਰ ਵਾਸੀਆਂ ਅਤੇ ਹੋਰਨਾਂ ਭਾਈਵਾਲਾਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬਾਇਲਾਜ਼ ਦਾ ਖਰੜਾ ਅਧਿਕਾਰਤ ਵੈੱਬਸਾਈਟਾਂ www.puda.gov.in ਅਤੇ www.enaksha.lgpunjab.gov.in 'ਤੇ ਅਪਲੋਡ ਕਰ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਤੋਂ ਸੁਝਾਅ ਲਏ ਜਾ ਸਕਣ। ਉਨ੍ਹਾਂ ਸੂਬਾ ਵਾਸੀਆਂ ਨੂੰ 30 ਦਿਨਾਂ ਦੇ ਅੰਦਰ ਆਪਣੇ ਸੁਝਾਅ ਦੇਣ ਲਈ ਸੱਦਾ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ 27 ਜੁਲਾਈ ਨੂੰ ਲੈ ਕੇ ਹੋਇਆ ਵੱਡਾ ਐਲਾਨ, ਅਲਰਟ ਜਾਰੀ
ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸ਼ਹਿਰਾਂ ਵਿਚ ਭਵਿੱਖ ਮੁਖੀ ਅਤੇ ਇਕਸਾਰ ਬਿਲਡਿੰਗ ਬਣਾਉਣ ਲਈ ਯੂਨੀਫਾਈਡ ਬਿਲਡਿੰਗ ਬਾਇਲਾਜ਼ ਬਣਾਉਣ ਵਾਸਤੇ ਲੋਕਾਂ ਦੇ ਸਲਾਹ ਲੈਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਇਲਾਜ਼ ਨੂੰ ਸਲਾਹ-ਮਸ਼ਵਰੇ ਅਤੇ ਲੋਕਾਂ ਦੇ ਸੁਝਾਅ ਨਾਲ ਤਿਆਰ ਕੀਤਾ ਜਾ ਰਿਹਾ ਹੈ। ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਸੌਖੀ, ਆਸਾਨ ਅਤੇ ਪਾਰਦਰਸ਼ੀ ਸੇਵਾਵਾਂ ਦੇਣਾ ਮੁੱਖ ਏਜੰਡਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਿਲਡਿੰਗ ਬਾਇਲਾਜ਼ ਸਭ ਤੋਂ ਗੁੰਝਲਦਾਰ ਅਤੇ ਔਖਾ ਮਸਲਾ ਸੀ ਜਿਸ ਸਬੰਧੀ ਲੋਕਾਂ ਨੂੰ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਡਿਵੈਲਪਰਾਂ, ਆਰਕੀਟੈਕਟਾਂ, ਇੰਜੀਨੀਅਰਾਂ ਵਰਗੇ ਵੱਖ-ਵੱਖ ਭਾਈਵਾਲਾਂ ਨੂੰ ਬਾਇਲਾਜ਼ ਬਣਾਉਣ ਦੀ ਪ੍ਰੀਕਿਰਿਆ ਵਿਚ ਸ਼ਾਮਲ ਕਰਕੇ ਇਹ ਯਕੀਨੀ ਬਣਾਇਆ ਜਾ ਸਕੇਗਾ ਕਿ ਬਾਇਲਾਜ਼ ਉਨ੍ਹਾਂ ਦੀਆਂ ਜ਼ਰੂਰਤਾਂ ਅਤੇ ਉਮੀਦਾਂ ਨੂੰ ਪੂਰਾ ਕਰਦੇ ਹਨ।
ਇਹ ਵੀ ਪੜ੍ਹੋ : ਲੱਗੀਆਂ ਮੌਜਾਂ, ਪੰਜਾਬ ਵਿਚ ਹੋਇਆ ਛੁੱਟੀ ਦਾ ਐਲਾਨ
ਉਨ੍ਹਾਂ ਕਿਹਾ ਕਿ ਇਨ੍ਹਾਂ ਬਿਲਡਿੰਗ ਬਾਇਲਾਜ਼ ਨੂੰ ਲਾਗੂ ਕਰਕੇ ਪੰਜਾਬ, ਸਰਲ ਬਿਲਡਿੰਗ ਬਾਇਲਾਜ਼ ਵਾਲਾ ਅਤੇ ਸੁਖਾਲਾ ਕਾਰੋਬਾਰ ਕਰਨ ਵਾਲਾ, ਟਿਕਾਊ ਸ਼ਹਿਰੀਕਰਨ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ। ਯੂਨੀਫਾਈਡ ਬਿਲਡਿੰਗ ਬਾਇਲਾਜ਼ ਬਣਾਉਣ ਦੇ ਮੰਤਵ ਬਾਰੇ ਗੱਲ ਕਰਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਇਆ ਜਾ ਰਿਹਾ ਹੈ। ਪੰਜਾਬ ਵਿਚ ਸਾਰੀਆਂ ਵਿਕਾਸ ਅਥਾਰਟੀਆਂ ਅਤੇ ਕਾਰਪੋਰੇਸ਼ਨਾਂ ਵਿਚ ਬਿਲਡਿੰਗ ਬਾਇਲਾਜ਼ ਨੂੰ ਇਕਸਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਇਲਾਜ਼ ਨੂੰ ਲੋਕਾਂ ਦੇ ਅਨੁਕੂਲ, ਸਮਝਣ ਵਿਚ ਆਸਾਨ ਅਤੇ ਪਾਲਣਾ ਕਰਨਯੋਗ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵਿਭਾਗ ਨੇ ਕੀਤੀ ਵੱਡੀ ਤਬਦੀਲੀ
ਕੈਬਨਿਟ ਮੰਤਰੀ ਨੇ ਉਚੇਚੇ ਤੌਰ 'ਤੇ ਕਿਹਾ ਕਿ ਨਵੇਂ ਪੇਸ਼ ਕੀਤੇ ਗਏ ਬਾਇਲਾਜ਼ ਲਾਲ ਫੀਤਾਸ਼ਾਹੀ ਨੂੰ ਘਟਾਇਆ ਗਿਆ ਹੈ ਅਤੇ ਕਾਰੋਬਾਰ ਕਰਨ ਦੀ ਸੌਖ ਨੂੰ ਉਤਸ਼ਾਹਿਤ ਕਰਦੇ ਹੋਏ ਬੇਲੋੜੀਆਂ ਨੌਕਰਸ਼ਾਹੀ ਰੁਕਾਵਟਾਂ ਨੂੰ ਖਤਮ ਕੀਤਾ ਗਿਆ ਹੈ। ਇਸੇ ਤਰ੍ਹਾਂ ਟਿਕਾਊ ਸ਼ਹਿਰੀਕਰਨ ਨੂੰ ਉਤਸ਼ਾਹਿਤ ਕੀਤਾ ਗਿਆ ਅਤੇ ਵਾਤਾਵਰਣ ਦੇ ਅਨੁਕੂਲ ਅਤੇ ਭਵਿੱਖ ਦੀਆਂ ਲੋੜਾਂ ਅਨੁਸਾਰ ਵਿਕਾਸ ਦੇ ਤਰੀਕਿਆਂ ਨੂੰ ਉਤਸ਼ਾਹਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਮਾਰਤ ਦੇ ਨਿਯਮਾਂ ਵਿਚ ਛੋਟ ਜਿਵੇਂ ਕਿ ਫਲੋਰ ਏਰੀਆ ਰੇਸ਼ੋ (ਐੱਫ.ਏ.ਆਰ) ਅਤੇ ਗਰਾਊਂਡ ਕਵਰੇਜ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੁਦਰਤੀ ਸਰੋਤਾਂ 'ਤੇ ਆਧਾਰਤ ਗਰੀਨ ਬਿਲਡਿੰਗਾਂ ਬਣਾਉਣ ਵਾਲੇ ਡਿਵੈਲਪਰਾਂ ਨੂੰ ਪ੍ਰੋਤਸਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਰੋਬਾਰ ਕਰਨ ਨੂੰ ਸੁਖਾਲਾ (ਈਜ਼ ਆਫ਼ ਡੂਇੰਗ ਬਿਜ਼ਨਸ) ਕਰਨ ਦੇ ਉਦੇਸ਼ ਤਹਿਤ ਤਿਆਰ ਕੀਤੇ ਸਰਲ ਨਿਯਮ ਅਤੇ ਸੁਚਾਰੂ ਪ੍ਰਕਿਰਿਆਵਾਂ ਨਿਵੇਸ਼ ਨੂੰ ਆਕਰਸ਼ਿਤ ਕਰਨਗੀਆਂ ਅਤੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨਗੀਆਂ। ਉਨ੍ਹਾਂ ਦੱਸਿਆ ਕਿ ਆਨਲਾਈਨ ਪੋਰਟਲ ਰਾਹੀਂ ਜਨਤਾ ਨਾਲ ਸਲਾਹ-ਮਸ਼ਵਰਾ ਕੀਤਾ ਜਾਵੇਗਾ, ਜੋ ਸ਼ਿਕਾਇਤ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਟਿਕਾਊ ਸ਼ਹਿਰੀ ਵਿਕਾਸ 'ਤੇ ਕੇਂਦਰਤ ਯੂਨੀਫਾਈਡ ਬਿਲਡਿੰਗ ਬਾਇਲਾਜ਼ ਵਾਤਾਵਰਣ-ਅਨੁਕੂਲ ਅਭਿਆਸਾਂ ਨੂੰ ਉਤਸ਼ਾਹਿਤ ਕਰਨਗੇ, ਜੋ ਵਾਤਾਵਰਣ 'ਤੇ ਸ਼ਹਿਰੀਕਰਨ ਦੇ ਪ੍ਰਭਾਵ ਨੂੰ ਘਟਾਉਣਗੇ। ਇਸ ਮੌਕੇ ਉਨ੍ਹਾਂ ਨਾਲ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਰੱਦ ਹੋ ਗਈਆਂ ਛੁੱਟੀਆਂ! ਸ਼ਨੀ-ਐਤਵਾਰ ਨੂੰ ਵੀ...
NEXT STORY