ਚੰਡੀਗੜ੍ਹ : ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਸੂਬੇ ਭਰ ਦੀਆਂ ਸਾਰੀਆਂ ਨਿੱਜੀ ਅਤੇ ਸਰਕਾਰੀ ਇਮਾਰਤਾਂ 'ਤੇ ਪੰਜਾਬੀ ਭਾਸ਼ਾ 'ਚ 21 ਫਰਵਰੀ ਤੱਕ ਸਾਈਨ ਬੋਰਡ ਲਾਏ ਜਾਣ। ਅਜਿਹਾ ਨਾ ਕਰਨ ਵਾਲਿਆਂ ਨੂੰ 21 ਫਰਵਰੀ ਤੋਂ ਬਾਅਦ ਜੁਰਮਾਨਾ ਲਾਇਆ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਸਾਰੇ ਸਾਈਨ ਬੋਰਡਾਂ 'ਤੇ ਹੋਰ ਭਾਸ਼ਾਵਾਂ ਦੇ ਨਾਲ ਪੰਜਾਬੀ ਨੂੰ ਪ੍ਰਮੁੱਖਤਾ ਨਾਲ ਲਿਖਿਆ ਜਾਵੇ।
ਇਹ ਵੀ ਪੜ੍ਹੋ : ਸ਼ਟਡਾਊਨ ਕਾਰਨ ਮਹਾਨਗਰ ਦੇ ਕਈ ਇਲਾਕਿਆਂ ’ਚ ਰਿਹਾ ਬਲੈਕਆਊਟ, ਲੋਕ ਹੋਏ ਪਰੇਸ਼ਾਨ
ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਇਸ ਨੂੰ ਨਹੀਂ ਅਪਣਾਉਂਦੇ, ਸਰਕਾਰ ਉਨ੍ਹਾਂ 'ਤੇ ਕਾਰਵਾਈ ਕਰੇਗੀ। ਦੱਸਣਯੋਗ ਹੈ ਕਿ 21 ਫਰਵਰੀ ਨੂੰ ਮਨਾਏ ਗਏ ਕੌਮਾਂਤਰੀ ਭਾਸ਼ਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਐਲਾਨ ਕੀਤਾ ਗਿਆ ਸੀ। ਉਨ੍ਹਾਂ ਨੇ ਸੂਬੇ 'ਚ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਅਦਾਰਿਆਂ ਅਤੇ ਦੁਕਾਨਾਂ ਦੇ ਦਿਸ਼ਾ-ਸੂਚਕ ਬੋਰਡ ਪੰਜਾਬੀ 'ਚ ਲਾਉਣ ਦਾ ਸੱਦਾ ਦਿੱਤਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਆਉਣ ਵਾਲੇ ਦਿਨਾਂ 'ਚ 'ਸੰਘਣੀ ਧੁੰਦ' ਦਾ ਅਲਰਟ ਜਾਰੀ, ਸੜਕ 'ਤੇ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਵਾਰਾ ਕੁੱਤੇ ਨੇ 3 ਸਾਲਾ ਮਾਸੂਮ ਦਾ ਮੂੰਹ ਨੋਚਿਆ
NEXT STORY