ਜਲੰਧਰ (ਵੈੱਬ ਡੈਸਕ)- ਉੱਤਰੀ ਭਾਰਤ ਵਿਚ ਕੜਾਕੇ ਦੀ ਠੰਡ ਨੇ ਕਹਿਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਵਿੱਚ ਪੰਜਾਬ ਸਮੇਤ ਦਿੱਲੀ ਐੱਨ. ਸੀ. ਆਰ. ਸਮੇਤ ਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰ-ਪੱਛਮੀ ਭਾਰਤ ਵਿੱਚ 10 ਤੋਂ 12 ਜਨਵਰੀ ਦਰਮਿਆਨ ਇਕ ਨਵੀਂ ਪੱਛਮੀ ਗੜਬੜੀ ਬਣ ਰਹੀ ਹੈ। ਇਸ ਕਾਰਨ 10 ਅਤੇ 11 ਤਾਰੀਖ਼ ਨੂੰ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਦਿੱਲੀ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਦੱਸਿਆ ਕਿ ਬੁੱਧਵਾਰ ਨੂੰ ਪੱਛਮੀ ਬੰਗਾਲ, ਸਿੱਕਮ ਅਤੇ ਅਸਾਮ ਦੇ ਹਿਮਾਲੀਅਨ ਹਿੱਸੇ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਹੋਈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਵੀ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵਿੱਚ ਬੇਹੱਦ ਸੰਘਣੀ ਧੁੰਦ ਦਾ ਸੰਤਰੀ ਅਲਰਟ ਜਾਰੀ ਕੀਤਾ ਹੈ। ਪੂਰੇ ਉੱਤਰ ਭਾਰਤ ‘ਚ ਕੜਾਕੇ ਦੀ ਠੰਡ ਦਾ ਦੌਰ ਚੱਲ ਰਿਹਾ ਹੈ। ਪਹਾੜਾਂ ‘ਤੇ ਵੀ ਭਾਰੀ ਬਰਫ਼ਬਾਰੀ ਹੋ ਰਹੀ ਹੈ। ਉੱਤਰੀ ਮੈਦਾਨੀ ਇਲਾਕਿਆਂ ਵਿੱਚ ਸੰਘਣੀ ਧੁੰਦ ਹੈ। ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਵਿੱਚ ਸੰਘਣੀ ਧੁੰਦ ਦਾ ਸੰਤਰੀ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਮੰਡਰਾਉਣ ਲੱਗਾ ਖ਼ਤਰਾ! Alert 'ਤੇ ਪੰਜਾਬ, HMPV ਸਬੰਧੀ ਜਾਰੀ ਕੀਤੀ ਗਈ ਐਡਵਾਈਜ਼ਰੀ
ਸੰਘਣੀ ਧੁੰਦ ਅਤੇ ਸੀਤ ਲਹਿਰ ਕਰਕੇ ਸੂਬੇ ਦੀਆਂ ਸੜਕਾਂ ’ਤੇ ਆਵਾਜਾਈ ਘਟ ਗਈ ਹੈ। ਠੰਢ ਕਾਰਨ ਲੋਕ ਘੱਟ ਗਿਣਤੀ ਵਿੱਚ ਘਰਾਂ ਤੋਂ ਬਾਹਰ ਨਿਕਲ ਰਹੇ ਹਨ। ਮੌਸਮ ਵਿਗਿਆਨੀਆਂ ਨੇ 11 ਜਨਵਰੀ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਟਰੈਕਟਰ-ਟਰਾਲੀ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, ਵਕੀਲ ਦੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਾਨਸਿਕ ਤੌਰ 'ਤੇ ਪਰੇਸ਼ਾਨ ਕੁੜੀ ਨੇ ਕੀਤੀ ਖ਼ੁਦਕੁਸ਼ੀ
NEXT STORY