ਜਲੰਧਰ (ਵੈੱਬ ਡੈਸਕ)- ਕੁਝ ਦਿਨ ਠੰਡ ਤੋਂ ਰਾਹਤ ਮਿਲਣ ਤੋਂ ਬਾਅਦ ਪੰਜਾਬ ਵਿਚ ਫਿਰ ਤੋਂ ਮੌਸਮ ਵਿਚ ਤਬਦੀਲੀ ਆਉਣੀ ਸ਼ੁਰੂ ਹੋ ਗਈ ਹੈ। ਤਾਪਮਾਨ ਵਿਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਵਿਭਾਗ ਮੁਤਾਬਕ ਅਗਲੇ 48 ਘੰਟੇ ਸੂਬੇ ਦੇ ਕਈ ਹਿੱਸਿਆਂ ਵਿਚ ਸੀਤ ਲਹਿਰ ਜਾਰੀ ਰਹੇਗੀ ਅਤੇ ਯੈਲੋ ਅਲਰਟ ਜਾਰੀ ਰਹੇਗਾ। ਹਾਲਾਂਕਿ ਉਸ ਤੋਂ ਬਾਅਦ ਸੀਤ ਲਹਿਰ ਦਾ ਤਾਂ ਕੋਈ ਅਲਰਟ ਨਹੀਂ ਹੈ ਪਰ ਮਹੀਨੇ ਦੇ ਅਖ਼ੀਰ ਵਿਚ ਲਗਾਤਾਰ 2 ਦਿਨ ਮੀਂਹ ਪੈਣ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਨਸ਼ੇ ਨੇ ਬੁਝਾਇਆ ਘਰ ਦਾ ਚਿਰਾਗ, ਓਵਰਡੋਜ਼ ਕਾਰਨ ਮਾਪਿਆਂ ਦੇ ਜਵਾਨ ਪੁੱਤ ਦੀ ਮੌਤ
29 ਜਨਵਰੀ ਤੋਂ ਇਕ ਨਵਾਂ ਪੱਛਮੀ ਪ੍ਰਭਾਅ ਹੋਵੇਗਾ ਸਰਗਰਮ
ਮੌਸਮ ਵਿਭਾਗ ਮੁਤਾਬਕ 29 ਜਨਵਰੀ ਤੋਂ ਇਕ ਨਵਾਂ ਪੱਛਮੀ ਪ੍ਰਭਾਅ ਸਰਗਰਮ ਹੋ ਰਿਹਾ ਹੈ। ਜਿਸ ਕਾਰਨ 30-31 ਜਨਵਰੀ ਨੂੰ ਪੰਜਾਬ ਦੇ ਕਈ ਹਿੱਸਿਆਂ ਵਿਚ ਬਾਰਿਸ਼ ਪੈਣ ਦੇ ਆਸਾਰ ਹਨ। ਵਿਭਾਗ ਵੱਲੋਂ ਮਾਝੇ ਅਤੇ ਦੋਆਬੇ ਦੇ ਇਲਾਕੇ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ 30 ਅਤੇ 31 ਜਨਵਰੀ ਨੂੰ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਦੀਆਂ ਕਈ ਥਾਵਾਂ 'ਤੇ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ ਮਾਲਵੇ ਦੇ ਇਲਾਕੇ ਵਿਚ ਬਾਰਿਸ਼ ਪੈਣ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਅਤੇ ਸਾਰਾ ਹਫ਼ਤਾ ਮੌਸਮ ਖ਼ੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ
ਵਿਭਾਗ ਵੱਲੋਂ ਪੰਜਾਬ ਦੇ 13 ਜ਼ਿਲ੍ਹਿਆਂ ਲਈ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਵਿਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕਟੋ, ਮੁਕਤਸਰ, ਮੋਗਾ ਤੇ ਬਠਿੰਡਾ ਸ਼ਾਮਲ ਹਨ। ਇਥੇ ਵੀ ਮਾਲਵੇ ਦੇ ਕਿਸੇ ਇਲਾਕੇ ਵਿਚ ਸੀਤ ਲਹਿਰ ਦਾ ਅਲਰਟ ਨਹੀਂ ਹੈ ਅਤੇ ਆਉਣ ਵਾਲੇ ਦਿਨ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਇਸੇ ਤਰ੍ਹਾਂ ਹੀ ਮਾਝੇ ਦੇ ਪਠਾਨਕੋਟ ਵਿਚ ਵੀ ਸੀਤ ਲਹਿਰ ਨੂੰ ਲੈ ਕੇ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ। 29 ਜਨਵਰੀ ਨੂੰ ਇਕ ਨਵਾਂ ਵੈਸਟਰਨ ਡਿਸਟਰਬੈਂਸ ਆ ਰਿਹਾ ਹੈ, ਜਿਸ ਕਾਰਨ 29 ਅਤੇ 30 ਜਨਵਰੀ ਨੂੰ ਪੱਛਮੀ ਹਿਮਾਲਿਆਈ ਖੇਤਰ ਵਿੱਚ ਮੀਂਹ ਅਤੇ ਬਰਫ਼ਬਾਰੀ ਹੋਵੇਗੀ। ਤਾਪਮਾਨ ਦੀ ਗੱਲ ਕਰੀਏ ਤਾਂ ਇਸ ਸਮੇਂ ਜੰਮੂ-ਕਸ਼ਮੀਰ, ਲੱਦਾਖ ਵਿੱਚ ਪਾਰਾ ਜ਼ੀਰੋ ਡਿਗਰੀ ਤੋਂ ਹੇਠਾਂ ਹੈ।
ਇਹ ਵੀ ਪੜ੍ਹੋ : ਇੰਡੋਨੇਸ਼ੀਆ ਦੀ ਜੇਲ੍ਹ ’ਚ 22 ਸਾਲਾਂ ਤੋਂ ਬੰਦ ਹੈ ਨਕੋਦਰ ਦਾ ਗੁਰਦੀਪ, ਵੇਖਣ ਨੂੰ ਤਰਸਿਆ ਪਰਿਵਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੇਰ ਰਾਤ ਕੈਂਟਰ ਤੇ ਕਾਰ 'ਚ ਹੋਈ ਜ਼ਬਰਦਸਤ ਟੱਕਰ
NEXT STORY