ਚੰਡੀਗੜ੍ਹ (ਅੰਕੁਰ) : ਪੰਜਾਬ ਨੇ ਨੈਸ਼ਨਲ ਐਚੀਵਮੈਂਟ ਸਰਵੇ (ਐੱਨ. ਏ. ਐੱਸ.) ਮਤਲਬ ਕਿ ਪਰਖ ਰਾਸ਼ਟਰੀ ਸਰਵੇਖਣ 2024 ’ਚ ਸਭ ਤੋਂ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਸਿਖ਼ਰਲਾ ਸਥਾਨ ਹਾਸਲ ਕੀਤਾ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਕੀਤੇ ਜਾ ਰਹੇ ਯਤਨਾਂ ਬਦੌਲਤ ਸੰਭਵ ਹੋ ਸਕਿਆ ਹੈ। ਐੱਨ. ਏ. ਐੱਸ. ਵਿਦਿਆਰਥੀਆਂ ਦੀਆਂ ਵਿੱਦਿਅਕ ਪ੍ਰਾਪਤੀਆਂ ਦਾ ਮੁਲਾਂਕਣ ਕਰਨ ਲਈ ਭਾਰਤ ਦਾ ਸਭ ਤੋਂ ਭਰੋਸੇਮੰਦ ਤੇ ਨਾਮੀ ਸਰਵੇਖਣ ਹੈ। ਇਸ ’ਚ ਸਮੁੱਚੇ ਸਿੱਖਿਆ ਨਤੀਜਿਆਂ ਦਾ ਮੁਲਾਂਕਣ ਕਰਨ ਲਈ ਤੀਜੀ, ਛੇਵੀਂ ਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਦੀ ਚੋਣ ਕੀਤੀ ਜਾਂਦੀ ਹੈ।
ਪੰਜਾਬ ਨੇ ਤੀਜੀ ਜਮਾਤ ਦੀ ਰੈਂਕਿੰਗ ’ਚ 80 ਅੰਕਾਂ ਨਾਲ ਹਿਮਾਚਲ ਪ੍ਰਦੇਸ਼ (74) ਤੇ ਕੇਰਲਾ (73) ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ। ਛੇਵੀਂ ਜਮਾਤ ਲਈ ਪੰਜਾਬ ਤੇ ਕੇਰਲਾ 67-67 ਅੰਕਾਂ ਨਾਲ ਸਾਂਝੇ ਤੌਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸੂਬੇ ਰਹੇ ਹਨ। ਇਸ ਦੇ ਨਾਲ ਹੀ 9ਵੀਂ ਜਮਾਤ ਦੀ ਰੈਂਕਿੰਗ ’ਚ ਪੰਜਾਬ ਨੇ 57 ਅੰਕਾਂ ਨਾਲ ਹੋਰਨਾਂ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ।
ਪੰਜਾਬ ਪੁਲਸ ਮੁਲਾਜ਼ਮ ਦੀ ਦਰਦਨਾਕ ਮੌਤ
NEXT STORY