ਚੰਡੀਗੜ੍ਹ/ਸੰਗਰੂਰ : ਪੰਜਾਬ ਅੰਦਰ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐੱਫਐੱਲਸੀ) 12 ਨਵੰਬਰ, 2026 ਤੋਂ ਸ਼ੁਰੂ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਫ਼ਸਰ, ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਦੱਸਿਆ ਕਿ ਈਵੀਐਮਜ਼ ਅਤੇ ਵੀਵੀਪੀਏਟੀ ਦੀ ਇਹ ਫਸਟ ਲੈਵਲ ਚੈਕਿੰਗ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੁਆਰਾ ਨਿਰਧਾਰਤ ਇਕ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਚੋਣਾਂ ਲਈ ਤਿਆਰ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਚੋਣਾਂ ਅਤੇ ਜ਼ਿਮਨੀ ਚੋਣਾਂ ਵਿਚ ਵਰਤੀਆਂ ਜਾਣ ਵਾਲੀਆਂ ਈਵੀਐਮਜ਼ ਅਤੇ ਵੀਵੀਪੀਏਟੀ ਦੀ ਫਸਟ ਲੈਵਲ ਚੈਕਿੰਗ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਅਧਿਕਾਰਤ ਇੰਜੀਨੀਅਰਾਂ ਦੁਆਰਾ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ਚੋਣਾਂ ਲਈ ਰਿਟਰਨਿੰਗ ਅਫਸਰ ਨਿਯੁਕਤ, ਜਾਰੀ ਹੋਣ ਜਾ ਰਹੀ ਨੋਟੀਫਿਕੇਸ਼ਨ, ਪਟਿਆਲਾ 'ਚ ਪੈਣਗੀਆਂ ਵੋਟਾਂ
ਸੀਈਓ ਨੇ ਕਿਹਾ ਕਿ ਫਸਟ ਲੈਵਲ ਚੈਕਿੰਗ ਵਿਚ ਦਰੁਸਤ ਪਾਈਆਂ ਜਾਣ ਵਾਲੀਆਂ ਈਵੀਐਮ ਅਤੇ ਵੀਵੀਪੀਏਟੀ ਮਸ਼ੀਨਾਂ ਨੂੰ ਵਿਧਾਨ ਸਭਾ ਚੋਣਾਂ ਵਿਚ ਵਰਤਿਆ ਜਾਵੇਗਾ। ਫਸਟ ਲੈਵਲ ਚੈਕਿੰਗ ਲਈ ਵਿਸਥਾਰਕ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾਵੇਗੀ। ਇਹ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਮੌਜੂਦਾ ਹਦਾਇਤਾਂ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ। ਫਸਟ ਲੈਵਲ ਚੈਕਿੰਗ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਐੱਫਐੱਲਸੀ ਪ੍ਰਕਿਰਿਆ ਸਬੰਧਤ ਜ਼ਿਲ੍ਹਾ ਚੋਣ ਅਫ਼ਸਰਾਂ ਦੀ ਦੇਖ-ਰੇਖ ਅਧੀਨ ਕਰਵਾਈ ਜਾਵੇਗੀ ਅਤੇ ਇਸ ਦੀ ਨਿਗਰਾਨੀ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਾਲ-ਨਾਲ ਭਾਰਤ ਚੋਣ ਕਮਿਸ਼ਨ ਦੇ ਪੱਧਰ ‘ਤੇ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਲਾਲਜੀਤ ਭੁੱਲਰ ਦਾ ਐਲਾਨ, ਨਹੀਂ ਲੜਾਂਗਾ ਵਿਧਾਨ ਸਭਾ ਚੋਣ
ਮੁੱਖ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਸਮੁੱਚੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਸਾਰੇ 23 ਸਥਾਨਾਂ 'ਤੇ ਪੂਰੀ ਐੱਫਐੱਲਸੀ ਪ੍ਰਕਿਰਿਆ ਦੀ ਲਾਈਵ ਵੈੱਬਕਾਸਟਿੰਗ ਕੀਤੀ ਜਾਵੇਗੀ। ਹਰੇਕ ਜ਼ਿਲ੍ਹਾ ਹੈੱਡਕੁਆਰਟਰ ‘ਤੇ ਦੋ ਡਿਸਪਲੇਅ ਸਕ੍ਰੀਨਾਂ (ਇਕ ਐੱਫਐੱਲਸੀ ਸਾਈਟ ‘ਤੇ ਅਤੇ ਦੂਜੀ ਸਬੰਧਤ ਡੀ.ਸੀ. ਦਫ਼ਤਰਾਂ ‘ਚ) ਲਗਾਈਆਂ ਗਈਆਂ ਹਨ ਤਾਂ ਜੋ ਨੁਮਾਇੰਦੇ ਕਾਰਵਾਈ ਨੂੰ ਨੇੜਿਓਂ ਦੇਖ ਸਕਣ। ਮੁੱਖ ਚੋਣ ਅਫ਼ਸਰ (ਸੀਈਓ) ਹੈੱਡਕੁਆਰਟਰ 'ਤੇ ਸਮੁੱਚੀ ਪ੍ਰਕਿਰਿਆ ਨੂੰ ਲਾਈਵ ਦੇਖਣ ਲਈ ਵਿਸ਼ੇਸ਼ ਸਕ੍ਰੀਨਾਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ ਭਾਰਤ ਚੋਣ ਕਮਿਸ਼ਨ ਨੇ ਇਨ੍ਹਾਂ ਕਾਰਜਾਂ ਦੀ ਦੇਖ-ਰੇਖ ਲਈ ਆਬਜ਼ਰਵਰ ਲਗਾਏ ਗਏ ਹਨ। ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨੁਮਾਇੰਦਿਆਂ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਮਸ਼ੀਨਾਂ ਦੀ ਫਰਸਟ ਲੈਵਲ ਚੈਕਿੰਗ (ਐਫਐਲਸੀ) ) ਦੌਰਾਨ ਮੌਜੂਦ ਰਹਿਣ ਲਈ ਅਧਿਕਾਰਤ ਕਰਨ। ਉਨ੍ਹਾਂ ਅੱਗੇ ਕਿਹਾ ਕਿ ਐੱਫਐੱਲਸੀ ਪ੍ਰਕਿਰਿਆ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਕਰੇਗੀ, ਭਾਈਵਾਲਾਂ ਵਿਚ ਵਿਸ਼ਵਾਸ ਪੈਦਾ ਕਰੇਗੀ ਅਤੇ ਸਮੁੱਚੀ ਪ੍ਰਕਿਰਿਆ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਏਗੀ।
ਇਹ ਵੀ ਪੜ੍ਹੋ : ਅੰਮ੍ਰਿਤਸਰ ਵਾਸੀਆਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋਈ ਐਡਵਾਈਜ਼ਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੰਮ੍ਰਿਤਸਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ, RPG ਤੇ ਪਿਸਤੌਲਾਂ ਸਣੇ ਫੜੇ ਗਏ 7 ਮੁਲਜ਼ਮ, ਨਸ਼ੇ ਦੀ ਖੇਪ ਵੀ ਬਰਾਮਦ
NEXT STORY