ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ 22 ਅਕਤੂਬਰ ਵੀਰਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਇਹ ਇਜਲਾਸ 27 ਅਕਤੂਬਰ ਤੱਕ ਚੱਲੇਗਾ। ਸੈਸ਼ਲ ਦੇ ਸ਼ੁਰੂਆਤੀ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ, ਜਿਸ ਤੋਂ ਬਾਅਦ ਗੈਰ-ਸਰਕਾਰੀ ਕੰਮਕਾਜ ਨਿਬੇੜਿਆ ਜਾਵੇਗਾ। ਇਥੇ ਇਹ ਖਾਸ ਤੌਰ 'ਤੇ ਦੱਸ ਦਈਏ ਕਿ ਵਿਧਾਨ ਸਭਾ ਦਾ ਇਹ ਸੈਸ਼ਨ ਕਾਫੀ ਹੰਗਾਮਾਖੇਜ਼ ਰਹਿਣ ਦੇ ਆਸਾਰ ਹਨ। ਨਸ਼ਿਆਂ ਦੇ ਮਾਮਲੇ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰ ਸਰਕਾਰ ਨੂੰ ਘੇਰਣ ਦੀ ਪੂਰੀ ਕੋਸ਼ਿਸ਼ ਕਰੇਗੀ। ਇਸ ਤੋਂ ਇਲਾਵਾ ਪਰਵਿੰਦਰ ਝੋਟੇ ਕਤਲ ਮਾਮਲੇ ਨੂੰ ਲੈ ਕੇ ਵੀ ਸਰਕਾਰ ਚੁਫੇਰਿਓਂ ਘਿਰੀ ਹੋਈ ਹੈ।
ਇਹ ਵੀ ਪੜ੍ਹੋ : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ
ਹਾਲਾਂਕਿ ਪੰਜਾਬ ਸਰਕਾਰ ਪਰਵਿੰਦਰ ਝੋਟਾ ਦੇ ਪਰਿਵਾਰ ਦੀ ਸਭ ਤੋਂ ਅਹਿਮ ਮੰਗ ਸੀ. ਬੀ. ਆਈ. ਜਾਂਚ ਨੂੰ ਲੈ ਕੇ ਪਹਿਲਾਂ ਹੀ ਆਪਣਾ ਪੱਖ ਸਾਫ ਕਰ ਚੁੱਕੀ ਹੈ ਅਤੇ ਮੁੱਖ ਮੰਤਰੀ ਖੁਦ ਕੇਸ ਨੂੰ ਸੀ. ਬੀ. ਆਈ. ਸਪੁਰਦ ਕਰਨ ਦਾ ਐਲਾਨ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਵਿਰੋਧੀ ਧਿਰ ਇਸ ਮੌਕੇ ਨੂੰ ਹੱਥੋਂ ਨਹੀਂ ਜਾਣ ਦੇਣਾ ਚਾਹੁੰਦੀ, ਲਿਹਾਜ਼ਾ ਇਜਲਾਸ ਦੌਰਾਨ ਭਾਰੀ ਹੰਗਾਮਾ ਹੋਣ ਦੇ ਆਸਾਰ ਹਨ।
ਇਹ ਵੀ ਪੜ੍ਹੋ : ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
NEXT STORY