ਚੰਡੀਗੜ੍ਹ (ਵਿਨੈ, ਅੰਕੁਰ) - ਪੰਜਾਬ ਦੀ 16ਵੀਂ ਵਿਧਾਨ ਸਭਾ ਦਾ 13ਵਾਂ ਇਜਲਾਸ (ਸੈਸ਼ਨ) ਅੱਜ (22 ਅਕਤੂਬਰ) ਨੂੰ ਸ਼ੁਰੂ ਹੋਣ ਜਾ ਰਿਹਾ ਹੈ। ਇਸ ਇਜਲਾਸ ’ਚ ਜਨਤਾ ਦੀਆਂ ਸਮੱਸਿਆਵਾਂ, ਜ਼ਰੂਰੀ ਵਿਕਾਸ ਕਾਰਜਾਂ ਅਤੇ ਨਸ਼ੇ ਦੇ ਗੰਭੀਰ ਮੁੱਦੇ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਸੈਸ਼ਨ ਨੂੰ ਲੈ ਕੇ ਸੱਤਾ ਧਿਰ ਅਤੇ ਵਿਰੋਧੀ ਧਿਰ, ਦੋਵਾਂ ਨੇ ਆਪਣੀ-ਆਪਣੀ ਰਣਨੀਤੀ ਤਿਆਰ ਕਰ ਲਈ ਹੈ। ਖ਼ਾਸ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦੇ ਅੰਤਿਮ ਵਿਧਾਨ ਸਭਾ ਸੈਸ਼ਨਾਂ ’ਚ ਸ਼ਾਮਲ ਹੋਣ ਕਾਰਨ ਇਸ ਵਾਰ ਦੀ ਕਾਰਵਾਈ ਸਿਆਸੀ ਨਜ਼ਰੀਏ ਤੋਂ ਵੀ ਅਹਿਮ ਮੰਨੀ ਜਾ ਰਹੀ ਹੈ।
ਇਹ ਵੀ ਪੜ੍ਹੋ : ਦੀਵਾਲੀ 'ਤੇ ਸਰਕਾਰੀ ਮੁਲਾਜ਼ਮਾਂ ਦੀ ਬੱਲੇ-ਬੱਲੇ ! 63 ਫ਼ੀਸਦੀ ਹੋਵੇਗਾ DA, ਤਨਖ਼ਾਹ 'ਚ ਵੀ ਹੋਵੇਗਾ ਬੰਪਰ ਵਾਧਾ
ਲੋਕਾਂ ਨਾਲ ਜੁੜੀਆਂ ਸਮੱਸਿਆਵਾਂ ਅਤੇ ਜ਼ਰੂਰੀ ਵਿਕਾਸ ਕਾਰਜਾਂ ਦੀ ਸੂਚੀ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ। ਸਬੰਧਤ ਵਿਭਾਗਾਂ ਦੇ ਮੰਤਰੀਆਂ ਅੱਗੇ ਇਹ ਮੁੱਦੇ ਉਠਾ ਕੇ ਕੰਮਾਂ ਦੀ ਪ੍ਰਗਤੀ ਦੀ ਜਾਣਕਾਰੀ ਲਈ ਜਾਵੇਗੀ ਅਤੇ ਜ਼ਰੂਰੀ ਕੰਮਾਂ ਨੂੰ ਪੂਰਾ ਕਰਨ ਲਈ ਮਿਆਦ ਤੈਅ ਕਰਨ ’ਤੇ ਜ਼ੋਰ ਦਿੱਤਾ ਜਾਵੇਗਾ। ਇਸ ਨਾਲ ਵੱਖ-ਵੱਖ ਖੇਤਰਾਂ ਦੀਆਂ ਲਟਕਦੀਆਂ ਸਮੱਸਿਆਵਾਂ ਅਤੇ ਵਿਕਾਸ ਯੋਜਨਾਵਾਂ ’ਤੇ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਦਾ ਯਤਨ ਹੋਵੇਗਾ। ਸੈਸ਼ਨ ਦੇ ਪਹਿਲੇ ਦਿਨ 4 ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਜਾਵੇਗੀ। ਇਨ੍ਹਾਂ ’ਚ ਸਾਬਕਾ ਮੰਤਰੀ ਚੁੰਨੀ ਲਾਲ ਭਗਤ, ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਰਣਜੀਤ ਸਿੰਘ ਅਤੇ ਪ੍ਰਸਿੱਧ ਡਾਕਟਰ ਡਾ. ਰਤਨ ਲਾਲ ਮਿੱਤਲ ਸ਼ਾਮਲ ਹਨ।
ਇਹ ਵੀ ਪੜ੍ਹੋ : ਨਰਾਤਿਆਂ ਦੌਰਾਨ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਮਾਂ ਜਵਾਲਾ ਜੀ ਦੇ ਦਰਸ਼ਨ ! ਚੜ੍ਹਿਆ 1.14 ਕਰੋੜ ਦਾ ਚੜ੍ਹਾਵਾ
ਉੱਥੇ ਹੀ, ਨਸ਼ੇ ਦਾ ਮੁੱਦਾ ਸਦਨ ’ਚ ਸਭ ਤੋਂ ਵੱਧ ਸਿਆਸੀ ਗਰਮਾਹਟ ਪੈਦਾ ਕਰ ਸਕਦਾ ਹੈ। ਪੰਜਾਬ ’ਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਵਿਰੋਧੀ ਧਿਰ ਸਰਕਾਰ ਤੋਂ ਜਵਾਬ ਮੰਗ ਸਕਦੀ ਹੈ। ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਜ਼ਿਕਰ ਵੀ ਸਦਨ ਦੀ ਚਰਚਾ ਨੂੰ ਮਹੱਤਵਪੂਰਨ ਮੋੜ ਦੇ ਸਕਦਾ ਹੈ। ਕਾਨੂੰਨ-ਵਿਵਸਥਾ, ਨਸ਼ੇ ’ਤੇ ਕਾਰਵਾਈ ਅਤੇ ਵਿਕਾਸ ਕਾਰਜਾਂ ਦੀ ਸਥਿਤੀ ਵਰਗੇ ਮੁੱਦੇ ਸਿਆਸੀ ਬਹਿਸ ਦੇ ਕੇਂਦਰ ’ਚ ਰਹਿ ਸਕਦੇ ਹਨ। ਅਜਿਹੇ ’ਚ ਇਜਲਾਸ ਦੀ ਕਾਰਵਾਈ ਤੇ ਸੂਬੇ ਦੀ ਜਨਤਾ ਅਤੇ ਸਿਆਸੀ ਹਲਕਿਆਂ ਦੀਆਂ ਨਜ਼ਰਾਂ ਟਿਕੀਆਂ ਰਹਿਣਗੀਆਂ।
ਇਹ ਵੀ ਪੜ੍ਹੋ : ਪਟਿਆਲਾ ’ਚ ਖਾਣੇ ਦੇ ਆਰਡਰ ’ਚ ਦੇਰੀ ’ਤੇ ਹੰਗਾਮਾ : 4 ਦੋਸਤਾਂ ਨੂੰ ਨੰਗਾ ਕਰ ਕੁੱਟਿਆ, ਬਣਾਈ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪਰਵਿੰਦਰ ਝੋਟਾ ਕੇਸ ਸੀ. ਬੀ. ਆਈ. ਹਵਾਲੇ ਹੋਣਾ ਪਰਿਵਾਰ ਤੇ ਲੋਕ ਸੰਘਰਸ਼ ਦੀ ਜਿੱਤ : ਗਿਆਨੀ ਹਰਪ੍ਰੀਤ ਸਿੰਘ
NEXT STORY