ਬਟਾਲਾ (ਬੇਰੀ, ਸਾਹਿਲ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਨੇ ਪੰਜਾਬ ਆਬਕਾਰੀ ਐਕਟ-1914 ਦੀ ਧਾਰਾ 54 ਅਤੇ ਪੰਜਾਬ ਲੀਕਰ ਲਾਇਸੈਂਸ ਦੇ ਰੂਲ 37 (9) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਪੰਜਾਬ ਸਰਕਾਰ, ਆਬਕਾਰੀ ਤੇ ਕਰ ਵਿਭਾਗ ਦੇ ਪੱਤਰ ਰਾਹੀਂ ਪ੍ਰਾਪਤ ਹੋਈ ਪ੍ਰਵਾਨਗੀ ਤਹਿਤ 30 ਅਗਸਤ ਨੂੰ ਬਟਾਲਾ ਸ਼ਹਿਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ ਵਿਆਹ ਪੁਰਬ ਦੇ ਮੱਦੇਨਜ਼ਰ ਨਗਰ ਨਿਗਮ ਬਟਾਲਾ ਦੀ ਹਦੂਦ ਅੰਦਰ ਡਰਾਈ ਡੇਅ ਐਲਾਨਿਆਂ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਬਜ਼ੁਰਗਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ
ਵਧੀਕ ਜ਼ਿਲਾ ਮੈਜਿਸਟਰੇਟ ਨੇ ਇਹ ਹੁਕਮ ਜਾਰੀ ਕਰਦਿਆਂ ਇਹ ਵੀ ਹਦਾਇਤ ਕੀਤੀ ਹੈ ਕਿ ਮਿਊਂਸੀਪਲ ਦੀ ਹਦੂਦ ਅੰਦਰ ਦੇਸੀ, ਅੰਗਰੇਜ਼ੀ ਸਰਾਬ ਦੇ ਠੇਕੇ ਬੰਦ ਰਹਿਣਗੇ ਅਤੇ ਕੋਈ ਵੀ ਵਿਅਕਤੀ ਇਸ ਦੀ ਵਿਕਰੀ ਅਤੇ ਸਟੋਰੇਜ ਨਹੀਂ ਕਰੇਗਾ। ਇਹ ਮਨਾਹੀ ਹੁਕਮ ਹੋਟਲਾਂ, ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਆਦਿ ਜਿੱਥੇ ਸ਼ਰਾਬ ਵੇਚਣ ਦੀ ਕਾਨੂੰਨੀ ਇਜਾਜ਼ਤ ਹੈ, ਉੱਤੇ ਵੀ ਪੂਰਨ ਤੌਰ ’ਤੇ ਲਾਗੂ ਹੋਣਗੇ। ਇਹ ਹੁਕਮ ਇਕ ਤਰਫ਼ਾ ਪਾਸ ਕੀਤੇ ਜਾਂਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਰਸਾਤ ਨੇ ਮਜ਼ਦੂਰ ਪਰਿਵਾਰ ਨੂੰ ਕੀਤਾ ਬੇਘਰ! ਧਰਮਸ਼ਾਲਾ 'ਚ ਰਹਿਣ ਨੂੰ ਮਜਬੂਰ
NEXT STORY