ਅੰਮ੍ਰਿਤਸਰ: 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਮੇਲਾ ਮਨਾਇਆ ਜਾ ਰਿਹਾ ਹੈ। ਮੇਲੇ ਵਿਚ ਸੰਗਤ ਦੀ ਆਮਦ, ਸੁਰੱਖਿਆ, ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ 'ਚ ਰੱਖਦਿਆਂ ਅਮਨ-ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ, ਬਾਬਾ ਬਕਾਲਾ ਸਾਹਿਬ ਦੇ ਕਸਬੇ ਦੀ ਹਦੂਦ 'ਚ ਪੈਂਦੇ ਇਲਾਕੇ ਵਿਚ 27 ਅਤੇ 28 ਅਗਸਤ ਨੂੰ ਕੁਝ ਪਾਬੰਦੀਆਂ ਲਗਾਈਆਂ ਗਈਆਂ ਹਨ।
ਇਸ ਸਬੰਧੀ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਪੱਲਵੀ ਮਿਸ਼ਰਾ ਵੱਲੋਂ ਜਾਰੀ ਹੁਕਮਾਂ ਮੁਤਾਬਕ, 27 ਅਤੇ 28 ਅਗਸਤ ਨੂੰ ਸ਼ਰਾਬ ਦੀ ਵਰਤੋਂ ਅਤੇ ਵਿਕਰੀ, ਸਿਗਰਟ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥ ਰੱਖਣ, ਉਨ੍ਹਾਂ ਦੀ ਵਰਤੋਂ ਅਤੇ ਵਿਕਰੀ ਕਰਨ 'ਤੇ ਪਾਬੰਦੀ ਰਹੇਗੀ। ਇਨ੍ਹਾਂ ਦੋ ਦਿਨਾਂ ਦੌਰਾਨ ਕਿਸੇ ਵੀ ਹੋਟਲ, ਦੁਕਾਨ, ਰੈਸਟੋਰੈਂਟ, ਕਲੱਬ ਜਾਂ ਕਿਸੇ ਹੋਰ ਜਨਤਕ ਥਾਵਾਂ ਆਦਿ ਤੇ ਸ਼ਰਾਬ, ਤੰਬਾਕੂ ਤੇ ਸਿਗਰਟ ਦੀ ਵਿਕਰੀ ਕਰਨ 'ਤੇ ਵੀ ਮੁਕੰਮਲ ਰੋਕ ਰਹੇਗੀ। ਇਸ ਤੋਂ ਇਲਾਵਾ ਡਾਂਸਰਾਂ ਦੁਆਰਾ ਮਨੋਰੰਜਨ ਕਰਨਾ, ਜਿਸ ਦੁਆਰਾ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਦੀ ਹੋਵੇ, ਖੇਤੀਬਾੜੀ ਨਾਲ ਸੰਬੰਧਿਤ ਸੰਦਾਂ ਅਤੇ ਤੇਜ਼ਧਾਰ ਹਥਿਆਰ ਜਿਵੇਂ ਕਿ ਗੰਡਾਸੀ, ਟਕੂਆ ਅਤੇ ਕੁਹਾੜੀਆਂ ਵਰਗੇ ਮਾਰੂ ਹਥਿਆਰਾਂ ਦੀ ਦੁਕਾਨਾਂ ਦੇ ਬਾਹਰ ਨੁਮਾਇਸ਼ ਕਰਨ 'ਤੇ ਵੀ ਰੋਕ ਲਗਾਈ ਗਈ ਹੈ।
ਭ੍ਰਿਸ਼ਟਾਚਾਰ ਦਾ ਕੇਂਦਰ ਬਣੀ ਗਮਾਡਾ, ਅਫ਼ਸਰਾਂ 'ਤੇ ਹੋਵੇ ਕਾਰਵਾਈ: ਮਲਵਿੰਦਰ ਕੰਗ
NEXT STORY