ਲੁਧਿਆਣਾ (ਰਾਜ)- ਪਿਆਰ ਲਈ ਆਪਣੇ ਪਰਿਵਾਰ ਨੂੰ ਛੱਡ ਕੇ ਵਿਆਹ ਕਰਵਾਉਣ ਵਾਲੀ ਲੜਕੀ ਦਾ ਦੁੱਖਦਾਈ ਅੰਤ ਹੋ ਗਿਆ। ਇਕ ਨੌਜਵਾਨ ਦੇ ਭਰੋਸੇ ’ਤੇ ਉਹ ਯੂ. ਪੀ. ਤੋਂ ਲੁਧਿਆਣਾ ਭੱਜ ਕੇ ਆਈ ਸੀ ਅਤੇ ਦੋਵਾਂ ਨੇ ਵਿਆਹ ਕਰਵਾ ਲਿਆ ਸੀ। ਉਸ ਨੂੰ ਕੀ ਪਤਾ ਸੀ ਕਿ ਜਿਸ ਨੌਜਵਾਨ ਨਾਲ ਉਹ 7 ਜਨਮਾਂ ਦਾ ਰਿਸ਼ਤਾ ਨਿਭਾਉਣ ਆਈ ਸੀ, ਉਹ ਹੀ ਉਸ ਦੀ ਮੌਤ ਦਾ ਕਾਰਨ ਬਣ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਮੋਦੀ ਸਰਕਾਰ ਦੀ ਨਵੀਂ ਸਕੀਮ 'ਚ ਆਉਣਗੇ ਪੰਜਾਬ ਦੇ 100 ਤੋਂ ਵੱਧ ਪਿੰਡ! ਪਾਰਲੀਮੈਂਟ 'ਚ ਦੱਸੇ ਵੇਰਵੇ
ਨੌਜਵਾਨ ਸ਼ਰਾਬ ਪੀਣ ਦਾ ਆਦੀ ਸੀ। ਉਹ ਸ਼ਰਾਬ ਪੀਣ ਤੋਂ ਬਾਅਦ ਲੜਕੀ ਨੂੰ ਬੁਰੀ ਤਰ੍ਹਾਂ ਕੁੱਟਦਾ-ਮਾਰਦਾ ਸੀ। ਰੋਜ਼ਾਨਾ ਦੇ ਅਜਿਹੇ ਵਰਤਾਰੇ ਤੋਂ ਛੁਟਕਾਰਾ ਪਾਉਣ ਲਈ ਉਸ ਨੇ ਫਾਹਾ ਲੈ ਕੇ ਆਪਣੀ ਜ਼ਿੰਦਗੀ ਖਤਮ ਕਰ ਲਈ। ਮ੍ਰਿਤਕਾ ਦੀ ਪਛਾਣ ਮੁਸਕਾਨ ਉਰਫ ਸ਼ਿਲਪੀ ਵਜੋਂ ਹੋਈ ਹੈ, ਜੋ ਮੂਲ ਰੂਪ ’ਚ ਯੂ. ਪੀ. ਦਾ ਰਹਿਣ ਵਾਲੀ ਸੀ।
ਸੂਚਨਾ ਮਿਲਣ ਤੋਂ ਬਾਅਦ ਟਿੱਬਾ ਥਾਣੇ ਦੀ ਪੁਲਸ ਮੌਕੇ ’ਤੇ ਪਹੁੰਚੀ, ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ’ਚ ਰੱਖਵਾ ਦਿੱਤਾ। ਪਰਿਵਾਰ ਦੇ ਆਉਣ ਤੋਂ ਬਾਅਦ ਪੁਲਸ ਨੇ ਔਰਤ ਦੇ ਪਰਿਵਾਰ ਦੇ ਬਿਆਨਾਂ ’ਤੇ ਪਤੀ ਅਮਿਤ ਕੁਮਾਰ ’ਤੇ ਉਸ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਿਲ ਕਲਾਂ ਹਲਕੇ 'ਚ ਕਰੋੜਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ
NEXT STORY