ਲੁਧਿਆਣਾ (ਵਿਜੇ): ਲੁਧਿਆਣਾ ਦੇ ਭਾਰਤ ਨਗਰ ਚੌਕ ਨੇੜੇ ਘਰ ਵਿਚ ਭਿਆਨਕ ਅੱਗ ਲੱਗ ਗਈ, ਜਿਸ ਵਿਚ ਦਾਦੀ-ਪੋਤੇ ਦੀ ਮੌਤ ਹੋਣ ਦੀ ਸੂਚਨਾ ਹੈ। ਉੱਥੇ ਹੀ ਬਾਕਿ ਪਰਿਵਾਰਕ ਮੈਂਬਰਾਂ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ। ਜਾਣਕਾਰੀ ਮੁਤਾਬਕ ਘਰ ਦੇ ਵਿਚ ਸ਼ਾਰਟ ਸਰਕਟ ਹੋਣ ਨਾਲ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਪੂਰੇ ਘਰ ਦੇ ਵਿਚ ਧੂੰਆਂ ਹੀ ਧੂੰਆਂ ਫ਼ੈਲ ਗਿਆ ਅਤੇ ਮੌਕੇ 'ਤੇ ਪਹੁੰਚ ਕੇ ਫਾਇਰ ਬ੍ਰਿਗੇਡ ਵੱਲੋਂ ਅੱਗ ਤੇ ਕਾਬੂ ਪਾਉਣਾ ਸ਼ੁਰੂ ਕੀਤਾ ਗਿਆ ਤੇ ਘਰ ਦੇ ਮੈਂਬਰਾਂ ਨੂੰ ਬਾਹਰ ਕੱਢਿਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ CM ਮਾਨ ਦੀ ਸਿੱਧੀ ਚੇਤਾਵਨੀ!
ਘਰ ਦੇ ਵਿਚ ਇਕ ਉੱਨ ਦਾ ਗੋਦਾਮ ਵੀ ਬਣਾਇਆ ਹੋਇਆ ਸੀ। ਜਿੱਥੇ ਕਿ ਸ਼ਾਰਟ ਸਰਕਟ ਨਾਲ ਅੱਗ ਲੱਗੀ ਅਤੇ ਅੱਗ ਸਾਰੇ ਹੀ ਘਰ ਵਿਚ ਫੈਲ ਗਈ ਤੇ ਘਰ ਅੰਦਰ ਰਹਿਣ ਵਾਲਿਆਂ ਨੇ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ। ਇਲਾਕਾ ਕੌਂਸਲਰ ਤੋਂ ਮਿਲੀ ਜਾਣਕਾਰੀ ਅਨੁਸਾਰ ਘਰ ਦੇ ਵਿਚ ਬਜ਼ੁਰਗ ਔਰਤ ਅਤੇ ਉਸ ਦਾ ਪੋਤਾ ਇਕ ਅਲੱਗ ਕਮਰੇ ਵਿਚ ਸਨ। ਪਰ ਜਿਸ ਸਮੇਂ ਤੱਕ ਉਨ੍ਹਾਂ ਨੂੰ ਬਾਹਰ ਕੱਢਿਆ ਗਿਆ ਉਹਨਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਸੀ। ਉਨ੍ਹਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਵਿਚ ਭੇਜਿਆ ਗਿਆ।
ਇਹ ਖ਼ਬਰ ਵੀ ਪੜ੍ਹੋ - ਜਲੰਧਰ 'ਚ ਸ਼ਰਮਨਾਕ ਘਟਨਾ! ਮਹਿਲਾ ਦੀ ਅਸ਼ਲੀਲ ਵੀਡੀਓ ਨੇ ਪਾਇਆ ਭੜਥੂ
ਫਾਇਰ ਕਰਮਚਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਅੱਗ ਲੱਗਣ ਦੀ ਘਟਨਾ ਦਾ ਪਤਾ ਚੱਲਿਆ ਸੀ, ਉਸ ਤੋਂ ਤੁਰੰਤ ਬਾਅਦ ਉਹ ਮੌਕੇ 'ਤੇ ਪਹੁੰਚੇ ਪਰ ਗਲੀਆਂ ਭੀੜੀਆਂ ਹੋਣ ਕਾਰਨ ਉਨ੍ਹਾਂ ਨੂੰ ਬੜੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ। ਹੁਣ ਤੱਕ ਛੇ ਤੋਂ ਸੱਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਲਈ ਲੱਗ ਚੁੱਕੀਆਂ ਹਨ। ਫਿਲਹਾਲ ਅੱਗ 'ਤੇ ਕਾਬੂ ਪਾਇਆ ਜਾ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਵਿਚ ਇਕ ਬੱਚਾ ਤੇ ਬਜ਼ੁਰਗ ਔਰਤ ਬੁਰੀ ਤਰ੍ਹਾਂ ਝੁਲਸ ਗਏ ਹਨ। ਥਾਣਾ ਡਿਵੀਜ਼ਨ ਨੰਬਰ ਪੰਜ ਦੇ ਐੱਸ. ਐੱਚ. ਓ. ਵੀ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਸ਼ਹਿਰ ਦਾ ਨਾਮੀ ਜਿਊਲਰ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
NEXT STORY