ਲੁਧਿਆਣਾ (ਗਣੇਸ਼): ਲੁਧਿਆਣਾ ਦੇ ਗਿੱਲ ਚੌਂਕ ਇਲਾਕੇ ਵਿਚ ਜ਼ੋਰਦਾਰ ਧਮਾਕਾ ਹੋ ਗਿਆ। ਧਮਾਕੇ ਦੀ ਆਵਾਜ਼ ਇੰਨੀ ਜ਼ਿਆਦਾ ਸੀ ਕਿ ਪੂਰਾ ਇਲਾਕਾ ਸਹਿਮ ਗਿਆ। ਜਦੋਂ ਇਸ ਸਬੰਧੀ ਆਮ ਲੋਕਾਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਕਾਫੀ ਲੰਬੇ ਸਮੇਂ ਤੋਂ ਪੰਸਾਰੀ ਦੀ ਦੁਕਾਨ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਪਟਾਸ ਵੇਚੀ ਜਾਂਦੀ ਸੀ। ਇਸ ਕਾਰਨ ਹੀ ਜ਼ੋਰਦਾਰ ਧਮਾਕਾ ਹੋਇਆ। ਇਸ ਦੌਰਾਨ ਇਕ ਨੌਜਵਾਨ ਗੰਭੀਰ ਰੂਪ ਨਾਲ ਸੜ ਵੀ ਗਿਆ। ਵਿਅਕਤੀ ਵੱਲੋਂ ਇਸ ਦੀ ਸ਼ਿਕਾਇਤ ਦਿੱਤੀ ਗਈ ਹੈ। ਪੀੜਤ ਨੇ ਇਨਸਾਫ਼ ਦੀ ਮੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - 5 ਨਵੰਬਰ ਨੂੰ ਵੀ ਐਲਾਨੀ ਗਈ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਦੂਜੇ ਪਾਸੇ ਜਦੋਂ ਡਵੀਜ਼ਨ ਨੰਬਰ 6 ਦੇ ਐੱਸ. ਐੱਚ. ਓ. ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਇਹ ਹਾਦਸਾ ਸ਼ਾਰਟ ਸਰਕਟ ਕਾਰਨ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਾਜਾਇਜ਼ ਤਰੀਕੇ ਦੇ ਨਾਲ ਪਟਾਸ ਵੇਚਦਾ ਪਾਇਆ ਗਿਆ ਤਾਂ ਉਸ ਉੱਪਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਸਖ਼ਤ ਹੁਕਮ ਜਾਰੀ
NEXT STORY