ਮੋਗਾ (ਕਸ਼ਿਸ਼ ਸਿੰਗਲਾ) : ਬੀਤੀ ਰਾਤ ਮੋਗਾ ਤੇ ਫਤਿਹਗੜ੍ਹ ਕੋਰੋ ਟਾਨਾ ਕੋਲ ਅਣਪਛਾਤੇ ਨੌਜਵਾਨਾਂ ਵੱਲੋਂ ਦੋ ਨੌਜਵਾਨਾਂ 'ਤੇ ਹਮਲਾ ਕਰ ਦਿੱਤਾ ਗਿਆ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਨੂੰ ਜ਼ਖਮੀ ਹਾਲਤ ਵਿਚ ਕੋਟ ਈਸੇ ਖਾਂ ਦੇ ਸਿਵਲ ਹਸਪਤਾਲ 'ਚ ਦਾਖਲ ਕਰਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਹਮਲਾਵਰ ਨੌਜਵਾਨਾਂ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ : ਸ਼ਰੇਆਮ ਬੱਸ ਅੱਡੇ 'ਤੇ ਮਾਰਿਆ ਟੈਟੂ ਆਰਟਿਸਟ, ਪੁਲਸ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
ਉਨ੍ਹਾਂ ਦੱਸਿਆ ਕਿ ਇਹ ਵਾਰਦਾਤ ਪੁਰਾਣੀ ਰੰਜਿਸ਼ ਦੇ ਚੱਲਦੇ ਵਾਪਰੀ ਹੈ। ਪੁਲਸ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਹਮਲਾਵਰਾਂ ਦੀ ਗ੍ਰਿਫ਼ਤਾਰੀ ਲਈ ਰਵਾਨਾ ਕੀਤੀਆਂ ਗਈਆਂ ਹਨ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਕੀਤਾ ਜਾਵੇਗਾ। ਨੌਜਵਾਨ ਮੁੰਡੇ ਦੀ ਮੌਤ ਤੋਂ ਬਾਅਦ ਪਰਿਵਾਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਪਰਿਵਾਰਿਕ ਮੈਂਬਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਫਿਰੋਜ਼ਪੁਰ ਤੇ ਮੋਗਾ ਕੋਰਟ ਕੰਪਲਕੈਸ ਨੂੰ RDX ਨਾਲ ਉਡਾਉਣ ਦੀ ਧਮਕੀ, ਕਰਵਾਏ ਗਏ ਖਾਲ੍ਹੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੀ ਸਿਆਸਤ 'ਚ ਹਲਚਲ! ਸੁਖਬੀਰ ਨੇ ਵੱਡੇ ਅਕਾਲੀ ਆਗੂ ਦੀ ਕਰਵਾਈ ਘਰ ਵਾਪਸੀ
NEXT STORY