ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਚਾਲੇ ਮਾਈਨਿੰਗ ਦੇ ਮੁੱਦੇ ਨੂੰ ਲੈ ਕੇ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਹੁਣ ਇਸ ਮਾਮਲੇ ਨੂੰ ਲੈ ਕੇ ਮੰਤਰੀ ਕਟਾਰੂਚੱਕ ਨੇ ਮਜੀਠੀਆ ਨੂੰ ਸਿੱਧੀ ਚਿਤਾਵਨੀ ਦੇ ਦਿੱਤੀ ਹੈ। ਉਨ੍ਹਾਂ ਨੇ ਮਜੀਠੀਆ ਵਲੋਂ ਸੋਸ਼ਲ ਮੀਡੀਆ 'ਤੇ ਪਾਈ ਪੋਸਟ ਨੂੰ 2 ਦਿਨਾਂ ਦੇ ਅੰਦਰ-ਅੰਦਰ ਹਟਾਉਣ ਲਈ ਕਿਹਾ ਹੈ ਅਤੇ ਜੇਕਰ ਮਜੀਠੀਆ ਵਲੋਂ ਅਜਿਹਾ ਨਹੀਂ ਕੀਤਾ ਤਾਂ ਫਿਰ ਉਸ ਨੂੰ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਕਾਰੋਬਾਰੀਆਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ, ਪਲਾਟਾਂ ਨੂੰ ਲੈ ਕੇ...
ਮੰਤਰੀ ਕਟਾਰੂਚੱਕ ਨੇ ਕਿਹਾ ਕਿ ਮਜੀਠੀਆ ਵਲੋਂ ਸੋਸ਼ਲ ਮੀਡੀਆ 'ਤੇ ਪਾਈ ਗਈ ਪੋਸਟ ਬਿਲਕੁਲ ਗਲਤ ਹੈ ਅਤੇ ਜੇਕਰ ਉਨ੍ਹਾਂ ਵਲੋਂ 2 ਦਿਨਾਂ ਦੇ ਅੰਦਰ-ਅੰਦਰ ਪੋਸਟ ਨੂੰ ਫੇਸਬੁੱਕ ਪੇਜ਼ ਤੋਂ ਡਿਲੀਟ ਨਹੀਂ ਕੀਤਾ ਗਿਆ ਤਾਂ ਉਨ੍ਹਾਂ ਵਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਟਾਰੂਚੱਕ ਨੇ ਕਿਹਾ ਕਿ ਬਿਕਰਮ ਮਜੀਠੀਆ ਦਿਮਾਗੀ ਤੌਰ 'ਤੇ ਬੌਣਾ ਇਨਸਾਨ ਹੈ, ਜਿਸ ਨੂੰ ਸਿਆਸਤ ਬਾਰੇ ਕੁੱਝ ਨਹੀਂ ਪਤਾ। ਉਨ੍ਹਾਂ ਕਿਹਾ ਕਿ ਪੰਜਾਬ 'ਚ ਚਿੱਟਾ ਘਰ-ਘਰ ਕਿਸ ਨੇ ਪਹੁੰਚਾਇਆ ਹੈ, ਇਹ ਸਾਰਾ ਪੰਜਾਬ ਜਾਣਦਾ ਹੈ ਅਤੇ ਤੁਸੀਂ ਪੰਜਾਬ ਦੀ ਤਬਾਹੀ ਲਈ ਜ਼ਿੰਮੇਵਾਰ ਹੋ। ਉਨ੍ਹਾਂ ਕਿਹਾ ਕਿ ਮਜੀਠੀਆ ਨੇ ਮਾਫ਼ੀਆ ਚਲਾਉਣ ਵਾਲੀਆਂ ਸਰਕਾਰਾਂ ਨਾਲ ਕੰਮ ਕੀਤਾ ਹੈ। ਉਨ੍ਹਾਂ ਨੇ ਮੁੜ ਮਜੀਠੀਆ ਨੂੰ ਉਕਤ ਪੋਸਟ ਨੂੰ ਹਟਾਉਣ ਦੀ ਚਿਤਾਵਨੀ ਦਿੱਤੀ।
ਇਹ ਵੀ ਪੜ੍ਹੋ : ਪੰਜਾਬ ਤੋਂ ਵੱਡੀ ਖ਼ਬਰ : ਗੋਲੀ ਲੱਗਣ ਕਾਰਨ ਸਾਬਕਾ ਕੌਂਸਲਰ ਦੀ ਮੌਤ, ਪਿਆ ਚੀਕ-ਚਿਹਾੜਾ
ਬਿਕਰਮ ਮਜੀਠੀਆ ਨੇ ਕੀ ਪਾਇਆ ਸੋਸ਼ਲ ਮੀਡੀਆ 'ਤੇ
ਬਿਕਰਮ ਮਜੀਠੀਆ ਨੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ 'ਚ ਲਿਖਿਆ ਹੈ ਕਿ ਵਿਧਾਨ ਸਭਾ ਹਲਕਾ ਭੋਆ ਵਿਖੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ, ਜਿਸ ਲਈ ਮੰਤਰੀ ਲਾਲ ਚੰਦ ਕਟਾਰੂਚੱਕ ਹਨ, ਜਿਸ ਦਾ ਜਵਾਬ ਮੰਤਰੀ ਕਟਾਰੂਚੱਕ ਵਲੋਂ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੌਜਵਾਨਾਂ ਲਈ ਖ਼ੁਸ਼ਖ਼ਬਰੀ! ਸਰਕਾਰ PM ਇੰਟਰਨਸ਼ਿਪ ਯੋਜਨਾ 'ਚ ਕਰ ਰਹੀ ਵੱਡੇ ਬਦਲਾਅ
NEXT STORY