ਅੰਮ੍ਰਿਤਸਰ— ਪੰਜਾਬ ਸਰਕਾਰ 'ਚ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਰੇਲ ਹਾਦਸੇ ਦੇ ਪੀੜਤਾਂ ਦਾ ਹਾਲ ਜਾਨਣ ਲਈ ਸ਼ਨੀਵਾਰ ਸਵੇਰੇ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ। ਸਿੱਧੂ ਨੇ ਇੱਥੇ ਜ਼ਖਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਦੇ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਕਿਹਾ, ''ਇਹ ਬਹੁਤ ਹੀ ਦੁਖਦਾਈ ਅਤੇ ਮੰਦਭਾਗਾ ਹਾਦਸਾ ਹੈ। ਜਿਨ੍ਹਾਂ ਦੀ ਮੌਤ ਹੋਈ, ਉਨ੍ਹਾਂ ਦੀ ਭਰਪਾਈ ਕਿਸੇ ਤਰ੍ਹਾਂ ਨਹੀਂ ਕੀਤੀ ਜਾ ਸਕਦੀ।'' ਉਨ੍ਹਾਂ ਨੇ ਕਿਹਾ ਕਿ ਇਸ ਵਕਤ ਸਭ ਨੂੰ ਮੌਢੇ ਨਾਲ ਮੌਢਾ ਲਾ ਕੇ ਚੱਲਣਾ ਚਾਹੀਦਾ ਹੈ ਅਤੇ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ।
ਸਿੱਧੂ ਨੇ ਕਿਹਾ ਕਿ ਟਰਨੇ ਨੇ ਹਾਰਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਟਰੇਨ ਬਹੁਤ ਤੇਜ਼ ਰਫਤਾਰ ਨਾਲ ਆਈ ਅਤੇ ਪਤਾ ਵੀ ਨਹੀਂ ਲੱਗਿਆ ਸਭ ਸਕਿੰਟਾਂ 'ਚ ਹੋ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਨਵਜੋਤ ਸਿੰਘ ਸਿੱਧੂ ਨੇ ਹਾਦਸੇ 'ਤੇ ਰਾਜਨੀਤੀ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਗਵਾਨ ਸਾਹਮਣੇ ਸਾਰੇ ਬੇਵੱਸ ਹਨ। ਇਸ 'ਚ ਕਿਸੇ ਨੇ ਕੁਝ ਵੀ ਜਾਣਬੁੱਝ ਕੇ ਨਹੀਂ ਕੀਤਾ। ਕਿਸੇ ਦੀ ਵੀ ਅਜਿਹੀ ਇੱਛਾ ਨਹੀਂ ਸੀ।
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਨੇੜੇ ਸ਼ੁੱਕਰਵਾਰ ਸ਼ਾਮ ਰਾਵਣ ਸੜਦਾ ਵੇਖਣ ਲਈ ਰੇਲਵੇ ਪਟੜੀ 'ਤੇ ਖੜ੍ਹੇ ਲੋਕਾਂ 'ਤੇ ਟਰੇਨ ਚੜ੍ਹਨ ਨਾਲ ਘੱਟ ਤੋਂ ਘੱਟ 70 ਲੋਕਾਂ ਦੀ ਮੌਤ ਹੋ ਗਈ।ਜੌੜਾ ਫਾਟਕ 'ਤੇ ਇਹ ਹਾਦਸਾ ਵਾਪਰਿਆ।ਚਸ਼ਮਦੀਦਾਂ ਦਾ ਕਹਿਣਾ ਹੈ ਕਿ ਦੁਸਹਿਰੇ ਦਾ ਪ੍ਰੋਗਰਾਮ ਕਾਂਗਰਸੀ ਕੌਂਸਲਰ ਕਰਵਾ ਰਹੇ ਸਨ।ਇਸ ਪ੍ਰੋਗਰਾਮ ਵਿਚ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਮੁੱਖ ਮਹਿਮਾਨ ਸੀ।ਹਾਦਸਾ ਹੋਣ ਤੋਂ ਬਾਅਦ ਉਹ ਮੌਕੇ ਤੋਂ ਤੁਰੰਤ ਚਲੀ ਗਈ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀ ਸੁੱਧ ਲੈਣ ਦੀ ਬਜਾਏ ਉਥੋਂ ਖਿਸਕ ਜਾਣਾ ਹੀ ਬਿਹਤਰ ਸਮਝਿਆ।
ਅੰਮ੍ਰਿਤਸਰ ਰੇਲ ਹਾਦਸੇ 'ਚ 'ਰਾਵਣ' ਦੀ ਵੀ ਹੋਈ ਮੌਤ
NEXT STORY