ਚੰਡੀਗੜ੍ਹ (ਅੰਕੁਰ) : ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੂੰ ਅਮਰੀਕਾ ਜਾਣ ਦੀ ਮਨਜ਼ੂਰੀ ਨਹੀਂ ਮਿਲੀ ਹੈ। ਕੇਂਦਰ ਸਰਕਾਰ ਨੇ ਕੈਬਨਿਟ ਮੰਤਰੀ ਦੇ ਅਮਰੀਕਾ ਦੌਰੇ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਐੱਨ. ਸੀ. ਐੱਸ. ਐੱਲ.-2025 ਸਮਿੱਟ 'ਚ ਸਾਮਲ ਹੋਣਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਲਈ ਬੁਰੀ ਖ਼ਬਰ, ਪੈ ਗਿਆ ਪੰਗਾ, ਪੜ੍ਹੋ ਕੀ ਹੈ ਪੂਰਾ ਮਾਮਲਾ
ਇਸ ਬਾਰੇ ਕੈਬਨਿਟ ਮੰਤਰੀ ਦਾ ਕਹਿਣਾ ਹੈ ਕਿ ਮੈਨੂੰ ਅਮਰੀਕਾ ਜਾਣ ਦੀ ਇਜਾਜ਼ਤ ਨਾ ਮਿਲਣਾ ਨਿੰਦਣਯੋਗ ਹੈ। ਸ਼ਾਇਦ ਮੈਨੂੰ ਇਸ ਲਈ ਰੋਕਿਆ ਗਿਆ ਕਿਉਂਕਿ ਮੈਂ ਪੰਜਾਬ ਤੋਂ ਹਾਂ। ਉਨ੍ਹਾਂ ਕਿਹਾ ਕਿ ਇਹ ਸਮਿੱਟ ਪੰਜਾਬ ਦੇ ਕੀਤੇ ਕੰਮਾਂ ਨੂੰ ਦੁਨੀਆ ਸਾਹਮਣੇ ਪੇਸ਼ ਕਰਨ ਦਾ ਸੁਨਿਹਰੀ ਮੌਕਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਮੁਫ਼ਤ ਰਾਸ਼ਨ ਮਿਲਣਾ ਬੰਦ! ਲੱਖਾਂ ਰਾਸ਼ਨ ਕਾਰਡ ਧਾਰਕਾਂ ਨੂੰ ਵੱਡਾ ਝਟਕਾ
ਮੰਤਰੀ ਨੇ ਕਿਹਾ ਕਿ ਕੇਂਦਰ ਨਹੀਂ ਚਾਹੁੰਦੀ ਕਿ ਪੰਜਾਬ ਮਾਡਲ ਦੁਨੀਆ ਲਈ ਮਿਸਾਲ ਬਣੇ। ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਇਹ ਫ਼ੈਸਲਾ ਦੱਸਦਾ ਹੈ ਕਿ ਭਾਜਪਾ ਨੂੰ ਪੰਜਾਬ ਅਤੇ ਪੰਜਾਬੀਆਂ ਨਾਲ ਨਫ਼ਰਤ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੋਟਲ ’ਚ ਪੁਲਸ ਦੀ ਰੇਡ, ਮਾਲਕ ਸਮੇਤ 10 ਮੁਲਜ਼ਮ ਗ੍ਰਿਫ਼ਤਾਰ
NEXT STORY