ਚੰਡੀਗੜ੍ਹ : ਪੰਜਾਬ ਸਰਕਾਰ ਦੇ ਵਿਭਾਗਾਂ ਦੀ ਤਰਜ਼ ‘ਤੇ ਪੰਜਾਬ ਸੇਟਟ ਪਾਵਰ ਕਾਰਪੋਰੇਸ਼ਨ ਅਤੇ ਪਾਵਰ ਸਟੇਟ ਟ੍ਰਾਂਸਮਿਸਨ ਕਾਰਪੋਰੇਸ਼ਨ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਦੀਆਂ ਪ੍ਰਵਾਨਗੀਆਂ ਲਈ ਆਨਲਾਈਨ ਸਿਸਟਮ ਲਾਗੂ ਕੀਤਾ ਜਾਵੇਗਾ। ਅੱਜ ਇੱਥੇ ਦੋਵਾਂ ਕਾਰਪੋਰੇਸ਼ਨਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ ਨੇ ਪਾਵਰ ਕਾਰਪੋਰੇਸ਼ਨ ਦੇ ਦਫ਼ਤਰਾਂ ਵਿਚ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਅਹਿਮ ਫ਼ੈਸਲਾ ਲੈਂਦਿਆਂ ਹੁਕਮ ਦਿੱਤੇ ਕਿ ਦੋਵਾਂ ਕਾਰਪੋਰੇਸ਼ਨਾ ਵਿਚ ਮੁਲਾਜ਼ਮਾਂ ਦੀ ਛੁੱਟੀ ਅਪਲਾਈ ਕਰਨ ਅਤੇ ਪ੍ਰਵਾਨ ਕਰਨ ਲਈ ਆਨਲਾਈਨ ਸਿਸਟਮ ਲਾਗੂ ਕੀਤਾ ਜਾਵੇ।
ਇਹ ਵੀ ਪੜ੍ਹੋ- ਮੰਤਰੀ ਲਾਲਜੀਤ ਭੁੱਲਰ ਦਾ ਸੁਖਬੀਰ ਬਾਦਲ 'ਤੇ ਪਲਟ ਵਾਰ, ਜਿੰਨੇ ਮਰਜ਼ੀ ਨੋਟਿਸ ਭੇਜੀ ਜਾਓ, ਅਸੀਂ ਡਰਨ ਵਾਲੇ ਨਹੀਂ
ਬਿਜਲੀ ਮੰਤਰੀ ਨੇ ਕਿਹਾ ਕਿ ਇਹ ਆਮ ਦੇਖਣ ਵਿਚ ਆਇਆ ਹੈ ਕਿ ਬਹੁਤੇ ਮੁਲਾਜ਼ਮ ਦਫ਼ਤਰਾਂ ਵਿਚ ਛੁੱਟੀ ਪਹਿਲਾਂ ਹੀ ਬਿਨਾਂ ਮਿਤੀ ਪਾਏ ਲਿਖ ਕੇ ਰੱਖ ਜਾਂਦੇ ਹਨ, ਜਿਸ ਨੂੰ ਹਾਜ਼ਰੀ ਰਜਿਸਟਰ ਵਿਚ ਦਰਜ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਇਸ ਪ੍ਰਥਾ ਨੂੰ ਠੱਲ ਪਾਉਣ ਲਈ ਆਨਲਾਈਨ ਹਾਜ਼ਰੀ ਸਿਸਟਮ ਲਿਆਉਣ ਬਾਰੇ ਫ਼ੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਬਿਜਲੀ ਮੰਤਰੀ ਨੇ ਹਦਾਇਤਾਂ ਜਾਰੀ ਕੀਤੀਆਂ ਕਿ ਕੋਈ ਵੀ ਅਧਿਕਾਰੀ ਜਾ ਕਰਮਚਾਰੀ ਬਿਨਾਂ ਪ੍ਰਵਾਨਗੀ ਤੋਂ ਛੁੱਟੀ ‘ਤੇ ਨਾ ਜਾਵੇ। ਪਾਵਰ ਕਾਰਪੋਰੇਸ਼ਨ ਦੇ ਦਫ਼ਤਰਾਂ ਵਿਚ ਲੋਕਾਂ ਦੀ ਖੱਜਲਖੁਆਰੀ ਰੋਕਣ ਦੇ ਮੰਤਵ ਨਾਲ ਇੱਕ ਹੋਰ ਅਹਿਮ ਫ਼ੈਸਲਾ ਲੈਂਦਿਆਂ ਹਰਭਜਨ ਸਿੰਘ ਈ. ਟੀ. ਓ ਨੇ ਹਦਾਇਤਾਂ ਜਾਰੀ ਕੀਤੀਆਂ ਕਿ ਲੋਕਾਂ ਨਾਲ ਸਹਿਜਤਾ ਅਤੇ ਸਲੀਕੇ ਨਾਲ ਪੇਸ਼ ਅਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮ ਬਿਨਾਂ ਕਿਸੇ ਦੇਰੀ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਨਮਾਨੀਆਂ ਅਤੇ ਜਾਣਬੁੱਝ ਕੇ ਸਰਕਾਰ ਦੇ ਅਕਸ ਨੂੰ ਢਾਹ ਲਾਉਣ ਵਾਲੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਚੰਡੀਗੜ੍ਹ ’ਚ ਬੱਸਾਂ ਦੇ ਦਾਖ਼ਲੇ ਬੰਦ ਹੋਣ ’ਤੇ ਭੜਕੇ ਸੁਖਬੀਰ ਬਾਦਲ, ਲੀਗਲ ਨੋਟਿਸ ਭੇਜਣ ਦੀ ਤਿਆਰੀ
ਬਿਜਲੀ ਮੰਤਰੀ ਨੇ ਹੁਕਮ ਜਾਰੀ ਕੀਤੇ ਕਿ ਸੀਨੀਅਰ ਅਫ਼ਸਰ ਖੁੱਦ ਫੀਲਡ ਵਿਚ ਜਾ ਕੇ ਸਮੇਂ-ਸਮੇਂ ‘ਤੇ ਦਫ਼ਤਰਾਂ ਦੀ ਚੈਕਿੰਗ ਕਰਨ ਅਤੇ ਕੰਮਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਬੇਵਜ਼ਾ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਮੁਲਾਜ਼ਮਾਂ ਅਤੇ ਡਿਉਟੀ ਵਿਚ ਕੁਤਾਹੀ ਕਰਨ ਵਾਲਿਆਂ ਦੀ ਜਵਾਬਦੇਹੀ ਤਹਿ ਕੀਤੀ ਜਾਵੇ। ਸੜਕਾਂ 'ਤੇ ਲਮਕਦੀਆਂ ਢਿੱਲੀਆਂ ਹੋਈਆਂ ਬਿਜਲੀ ਦੀਆਂ ਤਾਰਾਂ ਅਤੇ ਖੁੱਲੇ ਬਕਸਿਆਂ ਕਾਰਨ ਹੁੰਦੇ ਜਾਨੀ ਨੁਕਸਾਨ ਨੂੰ ਰੋਕਣ ਲਈ ਰਾਸ਼ਟਰੀ ਅਤੇ ਰਾਜ ਮਾਰਗਾਂ ‘ਤੇ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਚੁੱਕਣ ਅਤੇ ਬਕਸਿਆਂ ਨੂੰ ਠੀਕ ਤਰ੍ਹਾਂ ਬੰਦ ਕਰਨ ਸਬੰਧੀ ਵੀ ਬਿਜਲੀ ਮੰਤਰੀ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੀਟਿੰਗ ਵਿਚ ਤੇਜਵੀਰ ਸਿੰਘ ਪ੍ਰਮੁੱਖ ਸਕੱਤਰ ਪਾਵਰ, ਬਲਦੇਵ ਸਿੰਘ ਸਰਾਂ ਚੇਅਰਮੈਨ ਪਾਵਰ ਕਾਰਪੋਰੇਸ਼ਨ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਐਲ ਦੇ ਡਾਇਰੈਕਟਰ, ਚੀਫ ਅਤੇ ਹੋਰ ਸੀਨਅਰ ਅਧਿਕਾਰੀ ਵੀ ਹਾਜ਼ਰ ਸਨ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਕਾਰ ਤੇ ਮੋਟਰਸਾਈਕਲ ਹੋਈ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
NEXT STORY