ਜਲੰਧਰ (ਵੈੱਬ ਡੈਸਕ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਦੌਰਾਨ ਅੱਜ ਪੰਜਾਬ ਵਿਚ ਮੰਤਰੀ, ਵਿਧਾਇਕ ਅਤੇ ਇਲਾਕਾ ਇੰਚਾਰਜਾਂ ਵੱਲੋਂ 'ਨਸ਼ਾ ਮੁਕਤੀ ਯਾਤਰਾ' ਕੀਤੀ ਜਾਵੇਗੀ। ਹਰੇਕ ਵਿਧਾਨ ਸਭਾ ਹਲਕੇ ਦੀਆਂ ਤਿੰਨ ਗ੍ਰਾਮ ਪੰਚਾਇਤਾਂ/ਵਾਰਡਾਂ ਵਿੱਚ ਇਹ ਨਸ਼ਾ ਮੁਕਤੀ ਦੀ ਯਾਤਰਾ ਕੱਢੀ ਜਾਵੇਗੀ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਹਲਕੇ ਵਿੱਚ ਨਸ਼ਾ ਮੁਕਤੀ ਯਾਤਰਾ ਦਾ ਆਯੋਜਨ ਕਰਨਗੇ।
ਇਹ ਵੀ ਪੜ੍ਹੋ: PSEB 10ਵੀਂ ਜਮਾਤ ਦੇ ਨਤੀਜੇ 'ਚ ਜਲੰਧਰ ਜ਼ਿਲ੍ਹੇ ਦੀਆਂ 11 ਕੁੜੀਆਂ ਤੇ 2 ਮੁੰਡਿਆਂ ਨੇ ਬਣਾਈ ਮੈਰਿਟ ’ਚ ਥਾਂ
ਮੰਤਰੀ ਹਰਭਜਨ ਸਿੰਘ ਈ. ਟੀ. ਓ. ਜੰਡਿਆਲਾ ਵਿੱਚ ਨਸ਼ਾ ਮੁਕਤੀ ਦੀ ਯਾਤਰਾ ਕਰਨਗੇ। ਇਸੇ ਤਰ੍ਹਾਂ ਸਪੀਕਰ ਕੁਲਤਾਰ ਸਿੰਘ ਸੰਧਵਾ ਕੋਟਕਪੂਰਾ ਵਿੱਚ ਨਸ਼ਾ ਮੁਕਤੀ ਯਾਤਰਾ ਕੱਢਣਗੇ। ਮੰਤਰੀ ਮਹਿੰਦਰ ਭਗਤ ਜਲੰਧਰ ਪੱਛਮੀ ਦੇ ਵੱਖ-ਵੱਖ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਕੱਢਣਗੇ। ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਗੜ੍ਹਸ਼ੰਕਰ ਵਿੱਚ ਨਸ਼ਾ ਮੁਕਤੀ ਯਾਤਰਾ ਕੱਢਣਗੇ। ਮੰਤਰੀ ਰਵਜੋਤ ਸਿੰਘ ਸ਼ਾਮ ਚੌਰਾਸੀ ਹਲਕੇ ਵਿੱਚ ਨਸ਼ਾ ਮੁਕਤੀ ਯਾਤਰਾ ਕੱਢਣਗੇ। ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਖੰਨਾ ਹਲਕੇ ਵਿੱਚ ਵੱਖ-ਵੱਖ ਥਾਵਾਂ 'ਤੇ ਨਸ਼ਾ ਮੁਕਤੀ ਯਾਤਰਾ ਕਰਨਗੇ। ਇਸੇ ਤਰ੍ਹਾਂ ਮੰਤਰੀ ਹਰਦੀਪ ਸਿੰਘ ਮੁੰਡੀਆਂ ਸਾਹਨੇਵਾਲ ਵਿੱਚ ਨਸ਼ਾ ਮੁਕਤੀ ਯਾਤਰਾ ਕਰਨਗੇ।
ਇਹ ਵੀ ਪੜ੍ਹੋ: 'ਨਸ਼ਾ ਮੁਕਤੀ ਯਾਤਰਾ' ਦੌਰਾਨ ਹੁਸ਼ਿਆਰਪੁਰ ਪੁੱਜੇ CM ਭਗਵੰਤ ਮਾਨ, ਆਖੀਆਂ ਅਹਿਮ ਗੱਲਾਂ (ਵੀਡੀਓ)
ਮੰਤਰੀ ਲਾਲਚੰਦ ਕਟਾਰੂਚੱਕ ਭੋਆ ਵਿੱਚ ਨਸ਼ਾ ਮੁਕਤੀ ਯਾਤਰਾ ਵਿਚ ਹਿੱਸਾ ਲੈਣਗੇ। ਮੰਤਰੀ ਡਾ. ਬਲਬੀਰ ਸਿੰਘ ਪਟਿਆਲਾ ਦਿਹਾਤੀ ਵਿੱਚ ਨਸ਼ਾ ਮੁਕਤੀ ਯਾਤਰਾ ਕੱਢਣਗੇ। ਮੰਤਰੀ ਹਰਜੋਤ ਬੈਂਸ ਸ੍ਰੀ ਆਨੰਦਪੁਰ ਸਾਹਿਬ ਵਿੱਚ ਨਸ਼ਾ ਮੁਕਤੀ ਯਾਤਰਾ ਕਰਨਗੇ। ਮੰਤਰੀ ਹਰਪਾਲ ਚੀਮਾ ਦਿੜ੍ਹਬਾ ਵਿੱਚ ਵੱਖ-ਵੱਖ ਥਾਵਾਂ 'ਤੇ ਨਸ਼ਾ ਮੁਕਤੀ ਯਾਤਰਾ ਦੇ ਪ੍ਰੋਗਰਾਮ ਵਿਚ ਹਿੱਸਾ ਲੈਣਗੇ। ਮੰਤਰੀ ਬਰਿੰਦਰ ਕੁਮਾਰ ਗੋਇਲ ਲਹਿਰਾ ਵਿੱਚ ਨਸ਼ਾ ਮੁਕਤੀ ਯਾਤਰਾ ਕੱਢਣਗੇ। ਮੰਤਰੀ ਅਮਨ ਅਰੋੜਾ ਸੁਨਾਮ ਵਿੱਚ ਨਸ਼ਾ ਮੁਕਤੀ ਯਾਤਰਾ ਕੱਢਣਗੇ। ਮੰਤਰੀ ਗੁਰਮੀਤ ਸਿੰਘ ਖੁੱਡੀਆਂ ਲੰਬੀ ਹਲਕੇ ਵਿੱਚ ਵੱਖ-ਵੱਖ ਥਾਵਾਂ 'ਤੇ ਨਸ਼ਾ ਮੁਕਤੀ ਯਾਤਰਾ ਵਿਚ ਹਿੱਸਾ ਲੈਣਗੇ। ਇਸੇ ਤਰ੍ਹਾਂ ਮੰਤਰੀ ਬਲਜੀਤ ਕੌਰ ਮਲੋਟ ਵਿੱਚ ਨਸ਼ਾ ਮੁਕਤੀ ਯਾਤਰਾ ਕੱਢਣਗੇ। ਮੰਤਰੀ ਲਾਲਜੀਤ ਸਿੰਘ ਭੁੱਲਰ ਹਲਕਾ ਪੱਟੀ ਵਿੱਚ ਵੱਖ-ਵੱਖ ਥਾਵਾਂ 'ਤੇ ਨਸ਼ਾ ਮੁਕਤੀ ਯਾਤਰਾ ਕੱਢਣਗੇ।
ਇਹ ਵੀ ਪੜ੍ਹੋ: ਜਲੰਧਰ ਨਗਰ ਨਿਗਮ ਦੇ ATP ਦੀ ਗ੍ਰਿਫ਼ਤਾਰੀ ਨੂੰ ਲੈ ਕੇ CM ਮਾਨ ਸਖ਼ਤ, ਦਿੱਤੀ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ’ਚ ਇਨ੍ਹਾਂ ਤਰੀਕਾਂ ਨੂੰ ਤੇਜ਼ ਤੂਫਾਨ ਤੇ ਮੀਂਹ ਦੀ ਚਿਤਾਵਨੀ, 12 ਜ਼ਿਲ੍ਹਿਆਂ ਲਈ Alert
NEXT STORY