ਲੁਧਿਆਣਾ (ਗੌਤਮ): ਟਿੱਬਾ ਰੋਡ 'ਤੇ ਸਥਿਤ ਚੰਦਰਲੋਕ ਕਾਲੋਨੀ 'ਚ 12 ਸਾਲਾ ਨਾਬਾਲਗਾ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਨਾਬਾਲਗ ਦੀ ਮਾਂ ਦੇ ਬਿਆਨਾਂ 'ਤੇ ਉਕਤ ਇਲਾਕੇ ਦੇ ਹੀ ਰਹਿਣ ਵਾਲੇ ਸਾਹਿਲ ਕੁਮਾਰ (30) ਦੇ ਖ਼ਿਲਾਫ਼ ਪੋਕਸੋ ਐਕਟ ਅਤੇ ਜਬਰ-ਜ਼ਿਨਾਹ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - 10 ਦਸੰਬਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ
ਪੁਲਸ ਨੂੰ ਦਿੱਤੇ ਬਿਆਨ ਮੁਤਾਬਕ ਉਸ ਦੀ ਲੜਕੀ ਨੇ ਦੱਸਿਆ ਕਿ ਉਸ ਦੀ ਉਕਤ ਮੁਲਜ਼ਮ ਨਾਲ ਦੋਸਤੀ ਸੀ ਅਤੇ ਮੁਲਜ਼ਮ ਉਸ ਨੂੰ ਮਿਲਣ ਲਈ ਬੁਲਾ ਕੇ ਨੇੜੇ ਦੀ ਦੁਕਾਨ ’ਤੇ ਲੈ ਗਿਆ। ਉੱਥੇ ਮੁਲਜ਼ਮ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ ਅਤੇ ਬਾਅਦ ਵਿਚ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਕਿਸੇ ਨੂੰ ਨਾ ਦੱਸਣ ਦੀ ਧਮਕੀ ਦੇ ਕੇ ਭੱਜ ਗਿਆ। ਏ.ਐੱਸ.ਆਈ. ਸੁਖਜਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਖਬੀਰ ਬਾਦਲ ਦੇ ਅਸਤੀਫੇ 'ਤੇ ਜਥੇਦਾਰ ਦਾ ਨਵਾਂ ਫ਼ੈਸਲਾ
NEXT STORY