ਜਲੰਧਰ/ਲੁਧਿਆਣਾ (ਵੈੱਬ ਡੈਸਕ): ਪੰਜਾਬ 'ਚ ਅੱਜ ਅਚਾਨਕ ਲੋਕਾਂ ਦੇ ਫ਼ੋਨ ਖੜਕਣ ਲੱਗ ਪਏ। ਦਰਅਸਲ, ਮੌਸਮ ਵਿਚ ਆ ਰਹੀ ਤਬਦੀਲੀ ਕਾਰਨ ਬਹੁਤੇ ਪੰਜਾਬ ਵਾਸੀਆਂ ਦੇ ਫ਼ੋਨ 'ਤੇ ਮੈਸੇਜ ਆਏ, ਜਿਨ੍ਹਾਂ ਰਾਹੀਂ ਲੋਕਾਂ ਨੂੰ ਭਾਰੀ ਮੀਂਹ ਸਬੰਧੀ ਸੁਚੇਤ ਕੀਤਾ ਗਿਆ।
National Disaster Management Authority (ਨੈਸ਼ਨਲ ਡਿਜ਼ਾਸਟਰ ਮੈਨੇਜ਼ਮੈਂਟ ਅਥਾਰਟੀ) ਵੱਲੋਂ ਪੰਜਾਬ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੇ ਹਵਾਲੇ ਨਾਲ ਭੇਜੇ ਗਏ ਇਨ੍ਹਾਂ ਮੈਸੇਜ਼ਿਸ 'ਚ ਅਗਲੇ 3 ਘੰਟਿਆਂ ਵਿਚ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਸੁਨੇਹਿਆਂ ਮੁਤਾਬਕ ਇਸ ਦੌਰਾਨ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਤਰਨਤਾਰਨ, ਮਲੇਰਕੋਟਲਾ, ਜਲੰਧਰ, ਕਪੂਰਥਲਾ, ਲੁਧਿਆਣਾ, ਪਠਾਨਕੋਟ, ਰੂਪਨਗਰ ਤੇ ਐੱਸ. ਬੀ. ਐੱਸ. ਨਗਰ ਦੇ ਕਈ ਇਲਾਕਿਆਂ ਵਿਚ ਭਾਰੀ ਬਾਰਿਸ਼ ਸਬੰਧੀ ਸੁਚੇਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਐਮਰਜੈਂਸੀ ਹਾਲਾਤ ਵਿਚ 112 'ਤੇ ਫ਼ੋਨ ਕਰਨ ਦੀ ਅਪੀਲ ਵੀ ਕੀਤੀ ਗਈ ਹੈ।

ਇੱਥੇ ਦੱਸ ਦਈਏ ਕਿ ਭਾਰਤੀ ਮੌਸਮ ਵਿਭਾਗ ਨੇ ਪਹਿਲਾਂ ਹੀ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਹੋਈ ਹੈ। ਹਿਮਾਚਲ ਪ੍ਰਦੇਸ਼ ਤੇ ਪੰਜਾਬ ਦੇ ਕਈ ਇਲਾਕਿਆਂ ਵਿਚ ਹੋਈ ਬਰਸਾਤ ਕਾਰਨ ਸੂਬੇ ਦੇ ਕਈ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਵੀ ਝੱਲਣੀ ਪੈ ਰਹੀ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਵੀ ਲੋਕਾਂ ਦੀ ਮਦਦ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।
ਪੰਜਾਬ ਦੇ ਸਕੂਲਾਂ ਵਿਚ 'ਚ ਛੁੱਟੀਆਂ 'ਚ ਵਾਧੇ ਨੂੰ ਲੈ ਕੇ ਅਹਿਮ ਖ਼ਬਰ, ਲਿਆ ਜਾ ਸਕਦੈ ਫ਼ੈਸਲਾ
NEXT STORY